Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਸੁਪਰੀਮ ਕੋਰਟ ਨੇ ਗੰਭੀਰ ਅਪਰਾਧਾਂ ਦੇ ਮੁਲਜ਼ਮਾਂ ਦੇ ਚੋਣ ਲੜਨ 'ਤੇ ਪਾਬੰਦੀ ਦੀ ਮੰਗ `ਤੇ ਕੇਂਦਰ ਅਤੇ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ

September 28, 2022 04:09 PM

ਨਵੀਂ ਦਿੱਲੀ, 28 ਸਤੰਬਰ (ਪੋਸਟ ਬਿਊਰੋ) - ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਵਿਅਕਤੀਆਂ ਦੇ ਚੋਣ ਲੜਨ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ, ਜਿਨ੍ਹਾਂ ਵਿਰੁੱਧ ਗੰਭੀਰ ਅਪਰਾਧਾਂ ਲਈ ਦੋਸ਼ ਤੈਅ ਕੀਤੇ ਗਏ ਹਨ।ਜਸਟਿਸ ਕੇ.ਐੱਮ. ਜੋਸ ਦੀ ਬੈਂਚ ਕਾਨੂੰਨ ਅਤੇ ਨਿਆਂ ਮੰਤਰਾਲਾ, ਗ੍ਰਹਿ ਮੰਤਰਾਲੇ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ।
ਸੁਪਰੀਮ ਕੋਰਟ, ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ।ਪਟੀਸ਼ਨ ਵਿਚ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਉਨ੍ਹਾਂ ਉਮੀਦਵਾਰਾਂ ਨੂੰ ਹਿਰਾਸਤ ਵਿਚ ਲੈਣ ਲਈ ਕਦਮ ਚੁੱਕਣ ਲਈ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਗਈ ਹੈ, ਜਿਨ੍ਹਾਂ 'ਤੇ ਗੰਭੀਰ ਅਪਰਾਧਾਂ ਲਈ ਮੁਕੱਦਮਾ ਚੱਲ ਰਿਹਾ ਹੈ।ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਲਾਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਤੇ ਅਦਾਲਤ ਦੇ ਪਹਿਲਾਂ ਨਿਰਦੇਸ਼ਾਂ ਦੇ ਬਾਵਜੂਦ ਕੇਂਦਰ ਅਤੇ ਚੋਣ ਕਮਿਸ਼ਨ ਨੇ ਇਸ ਸਬੰਧ ਵਿਚ ਕੋਈ ਕਦਮ ਨਹੀਂ ਚੁੱਕੇ ਹਨ।
2019 ਦੀਆਂ ਲੋਕ ਸਭਾ ਚੋਣਾਂ ਵਿਚ 233 ਉਮੀਦਵਾਰਾਂ ਨੇ ਆਪਣੇ ਵਿਰੁੱਧ ਅਪਰਾਧਿਕ ਕੇਸ ਐਲਾਨੇ ਸਨ:
ਪਟੀਸ਼ਨ ਮੁਤਾਬਕ 2019 ਦੀਆਂ ਲੋਕ ਸਭਾ ਚੋਣਾਂ ਜਿੱਤਣ ਵਾਲੇ 539 ਉਮੀਦਵਾਰਾਂ ਵਿਚੋਂ 233 (43 ਫੀਸਦੀ) ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਹਨ।2009 ਤੋਂ ਲੈ ਕੇ ਹੁਣ ਤੱਕ ਅਜਿਹੇ ਸੰਸਦ ਮੈਂਬਰਾਂ ਦੀ ਗਿਣਤੀ 'ਚ 109 ਫੀਸਦੀ ਵਾਧਾ ਹੋਇਆ ਹੈ, ਜਿਨ੍ਹਾਂ ਨੇ ਆਪਣੇ ਖਿਲਾਫ ਗੰਭੀਰ ਅਪਰਾਧਿਕ ਮਾਮਲਿਆਂ ਦੀ ਘੋਸ਼ਣਾ ਕੀਤੀ ਹੈ। ਇੱਕ ਸਾਂਸਦ ਅਜਿਹਾ ਸੀ ਜਿਸ ਨੇ ਆਪਣੇ ਖਿਲਾਫ 204 ਅਪਰਾਧਿਕ ਮਾਮਲਿਆਂ ਦਾ ਦੱਸੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ