Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਈਡੀ ਨੇ ਅਦਾਲਤ ਨੂੰ ਦੱਸਿਆ, 150 ਕਰੋੜ ਰੁਪਏ ਤੋਂ ਵੱਧ ਦਾ ਹੈ ਅਧਿਆਪਕ ਭਰਤੀ ਘੁਟਾਲਾ

September 28, 2022 04:17 PM

ਕਲਕੱਤਾ, 28 ਸਤੰਬਰ (ਪੋਸਟ ਬਿਊਰੋ) - ਸੂਬੇ ਵਿਚ ਅਧਿਆਪਕ ਭਰਤੀ ਘੁਟਾਲੇ ਵਿਚ ਨੋਟਾਂ ਦਾ ਢੇਰ ਮਿਲਣ ਤੋਂ ਬਾਅਦ ਈਡੀ ਨੇ ਕਿਹਾ ਸੀ ਕਿ ਕਰੀਬ 100 ਕਰੋੜ ਰੁਪਏ ਦਾ ਘਪਲਾ ਹੋਇਆ ਹੈ ਪਰ ਜਿਵੇਂ-ਜਿਵੇਂ ਜਾਂਚ ਅੱਗੇ ਵਧ ਰਹੀ ਹੈ, ਰਾਸ਼ੀ ਵੀ ਵਧਦੀ ਜਾ ਰਹੀ ਹੈ। ਈਡੀ ਨੇ ਬੁੱਧਵਾਰ ਨੂੰ ਅਦਾਲਤ ਨੂੰ ਦੱਸਿਆ ਕਿ ਅਧਿਆਪਕ ਭਰਤੀ ਘੁਟਾਲਾ 150 ਕਰੋੜ ਰੁਪਏ ਤੋਂ ਵੱਧ ਦਾ ਹੈ।
ਕੇਂਦਰੀ ਜਾਂਚ ਏਜੰਸੀ ਨੇ ਕਿਹਾ ਕਿ ਸਾਬਕਾ ਸਿੱਖਿਆ ਮੰਤਰੀ ਪਾਰਥ ਚੈਟਰਜੀ ਦੀਆਂ ਜਾਇਦਾਦਾਂ ਦੀ ਹਾਲੀਆ ਤਲਾਸ਼ੀ ਦੌਰਾਨ ਕੁਝ ਨਵੀਆਂ ਕੰਪਨੀਆਂ ਦਾ ਪਤਾ ਲੱਗਾ ਹੈ। ਉਨ੍ਹਾਂ ਵਿਚੋਂ ਇੱਕ ਮੈਮੋਰੀਅਲ ਟਰੱਸਟ ਹੈ ਜਿਸ ਦੀ ਚੇਅਰਪਰਸਨ ਪਾਰਥ ਦੀ ਧੀ ਬਬਲੀ ਚੈਟਰਜੀ ਹੈ, ਜਦੋਂਕਿ ਜਵਾਈ ਕਲਿਆਣਮਯ ਭੱਟਾਚਾਰੀਆ ਉਸ ਟਰੱਸਟ ਦੇ ਬੋਰਡ ਦੇ ਮੈਂਬਰ ਹਨ।
ਈ.ਡੀ. ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਨੇ ਅਜਿਹੀਆਂ ਜਾਇਦਾਦਾਂ ਦਾ ਪਤਾ ਲਗਾਇਆ ਹੈ, ਘੱਟੋ-ਘੱਟ 30-40 ਕਰੋੜ ਰੁਪਏ ਦਾ ਪਤਾ ਲਗਾਇਆ ਹੈ। ਉਸ ਅਨੁਪਾਤ ਨੂੰ ਧਿਆਨ ਵਿਚ ਰੱਖਦੇ ਹੋਏ, ਈ.ਡੀ. ਨੇ ਅਦਾਲਤ ਨੂੰ ਅਨੁਮਾਨ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ, ਜਲਦੀ ਹੀ ਐੱਸਐੱਸਸੀ ਭ੍ਰਿਸ਼ਟਾਚਾਰ ਦੀ ਕੁੱਲ ਰਕਮ 150 ਕਰੋੜ ਤੋਂ ਵੱਧ ਹੋ ਜਾਵੇਗੀ।
ਦਰਅਸਲ ਪਾਰਥ ਅਤੇ ਅਰਪਿਤਾ ਮੁਖਰਜੀ ਨੂੰ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪਾਰਥ ਨੇ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਇਸ ਕੜੀ ਵਿਚ ਸਵਾਲ-ਜਵਾਬ ਦੌਰਾਨ ਈਡੀ ਦੇ ਵਕੀਲਾਂ ਨੇ ਦਾਅਵਾ ਕੀਤਾ ਕਿ ਪਹਿਲਾਂ ਵਾਲੀਆਂ ਤੋਂ ਇਲਾਵਾ ਦੋ ਹੋਰ ਨਵੀਆਂ ਜਾਇਦਾਦਾਂ ਸਾਹਮਣੇ ਆਈਆਂ ਹਨ।
ਇਸ ਤੋਂ ਪਹਿਲਾਂ 14 ਸਤੰਬਰ ਨੂੰ ਈਡੀ ਨੇ ਕਿਹਾ ਸੀ ਕਿ ਪਾਰਥ ਅਤੇ ਅਰਪਿਤਾ ਦੇ ਮਾਮਲੇ ਦੀ ਸੁਣਵਾਈ ਦੌਰਾਨ ਦੋ ਨਵੀਆਂ ਜਾਇਦਾਦਾਂ ਦਾ ਖੁਲਾਸਾ ਹੋਇਆ ਸੀ। ਉਸ ਸਮੇਂ ਈਡੀ ਨੇ ਕਿਹਾ ਸੀ ਕਿ ਐਸਐਸਸੀ ਭਰਤੀ ਮਾਮਲੇ ਵਿਚ ਭ੍ਰਿਸ਼ਟਾਚਾਰ ਦੀ ਰਕਮ 100 ਕਰੋੜ ਰੁਪਏ ਤੋਂ ਵੱਧ ਹੋ ਸਕਦੀ ਹੈ।
ਈਡੀ ਨੇ ਫਿਰ ਅਦਾਲਤ ਨੂੰ ਸੂਚਿਤ ਕੀਤਾ ਕਿ ਰਾਸਬਿਹਾਰੀ ਕਨੈਕਟਰ ਦੀ ਕਸਬਾ ਵਿਚ ਇੱਕ ਜਾਇਦਾਦ ਮਿਲੀ ਹੈ। ਅੱਠ, ਜਾਮਿਨੀ ਰਾਏ ਰੋਡ 'ਤੇ ਸਥਿਤ ਇਕ ਜਾਇਦਾਦ ਵੀ ਹੈ। ਈਡੀ ਨੇ ਹਾਲਾਂਕਿ ਬੁੱਧਵਾਰ ਨੂੰ ਦੋ ਨਵੀਆਂ ਜਾਇਦਾਦਾਂ ਦੇ ਪਤੇ ਦਾ ਖੁਲਾਸਾ ਨਹੀਂ ਕੀਤਾ। ਸਗੋਂ ਉਨ੍ਹਾਂ ਕਿਹਾ ਕਿ ਜਾਂਚ ਲਈ ਦੋਵਾਂ ਸੰਸਥਾਵਾਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼