Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਬੇਅੰਤ ਸਿੰਘ ਕਤਲ ਕੇਸ ਵਿਚ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਜਲਦੀ ਫੈਸਲਾ ਲਵੇ : ਸੁਪਰੀਮ ਕੋਰਟ

September 28, 2022 04:22 PM

ਨਵੀਂ ਦਿੱਲੀ, 28 ਸਤੰਬਰ (ਪੋਸਟ ਬਿਊਰੋ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ 1995 ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਪਟੀਸ਼ਨ 'ਤੇ ਹਾਲੇ ਤੱਕ ਫੈਸਲਾ ਨਾ ਕਰਨ 'ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਖਿਲਾਫ ਨਾਰਾਜ਼ਗੀ ਜ਼ਾਹਿਰ ਕੀਤੀ। ਨਾਲ ਹੀ ਕਿਹਾ ਕਿ ਕੇਂਦਰ ਨੂੰ ਇਸ ਬਾਰੇ ਜਲਦੀ ਫੈਸਲਾ ਲੈਣਾ ਚਾਹੀਦਾ ਹੈ। ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਵਿਚ 26 ਸਾਲ ਦੀ ਲੰਬੀ ਕੈਦ ਦੇ ਆਧਾਰ 'ਤੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕੀਤੀ ਗਈ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਇਸ ਸਾਲ ਮਈ ਵਿਚ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਇਸ ਸਮੇਂ ਦੀ ਮਿਆਦ ਕਾਫੀ ਸਮਾਂ ਬੀਤ ਚੁੱਕੀ ਹੈ। ਐਡੀਸ਼ਨਲ ਸਾਲਿਸਟਰ ਜਨਰਲ ਕੇ ਐੱਮ ਨਟਰਾਜ ਨੇ ਦੱਸਿਆ ਕਿ ਸਬੰਧਤ ਅਥਾਰਟੀ ਵੱਲੋਂ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ 'ਤੇ ਚੀਫ ਜਸਟਿਸ ਉਦੈ ਉਮੇਸ਼ ਲਲਿਤ, ਜਸਟਿਸ ਐੱਸ ਰਵਿੰਦਰ ਭੱਟ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਕੇਂਦਰ ਨੂੰ ਸ਼ੁੱਕਰਵਾਰ ਨੂੰ ਹਲਫਨਾਮਾ ਦਾਇਰ ਕਰਨ ਅਤੇ ਮਾਮਲੇ ਦੀ ਸੂਚੀ ਦੇਣ ਲਈ ਕਿਹਾ।
ਬੈਂਚ ਨੇ ਕਿਹਾ ਕਿ ਉਨ੍ਹਾਂ (ਅਧਿਕਾਰੀਆਂ) ਨੂੰ ਰਹਿਮ ਦੀ ਪਟੀਸ਼ਨ 'ਤੇ ਵਿਚਾਰ ਕਰਨਾ ਹੋਵੇਗਾ। ਜਲਦੀ ਹੀ ਫੈਸਲਾ ਕਰਨਾ ਹੋਵੇਗਾ। ਰਾਜੋਆਣਾ ਦੇ ਵਕੀਲ ਨੇ ਦੱਸਿਆ ਕਿ ਮੌਤ ਦੀ ਸਜ਼ਾ ਦਾ ਦੋਸ਼ੀ ਰਾਜੋਆਣਾ ਕਰੀਬ 26 ਸਾਲਾਂ ਤੋਂ ਜੇਲ੍ਹ ਵਿਚ ਹੈ। ਆਰਟੀਕਲ 21 ਦੇ ਤਹਿਤ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਉਸਦੀ ਪਟੀਸ਼ਨ 'ਤੇ ਫੈਸਲਾ ਨਾ ਕਰਨਾ ਗਲਤ ਹੈ।ਉਨ੍ਹਾਂ ਕਿਹਾ ਕਿ ਦੋਸ਼ੀ ਆਪਣੀ ਪਟੀਸ਼ਨ 'ਤੇ ਅਦਾਲਤ ਦੇ ਫੈਸਲੇ ਦਾ ਹੱਕਦਾਰ ਹੈ।
ਦੱਸ ਦੇਈਏ ਕਿ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਲੋਕ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿਚ ਮਾਰੇ ਗਏ ਸਨ। ਪੰਜਾਬ ਪੁਲਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੂੰ ਬੇਅੰਤ ਸਿੰਘ ਦੀ ਹੱਤਿਆ ਦੀ ਸਾਜਿ਼ਸ਼ ਰਚਣ ਦੇ ਜ਼ੁਰਮ ਦਾ ਦੋਸ਼ੀ ਠਹਿਰਾਇਆ ਗਿਆ ਹੈ। ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਉਸ ਲਈ ਮੌਤ ਦੀ ਸਜ਼ਾ ਤੈਅ ਹੋ ਚੁੱਕੀ ਹੈ। ਪਰ ਲੰਬੇ ਸਮੇਂ ਤੋਂ ਰਾਜੋਆਣਾ ਵਲੋਂ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਪੈਂਡਿੰਗ ਹੈ। ਜੁਲਾਈ 2007 ਵਿਚ ਵਿਸ਼ੇਸ਼ ਅਦਾਲਤ ਨੇ ਇਸ ਕੇਸ ਵਿੱਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼