Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

13 ਸਾਲਾ ਲੜਕੇ ਨੂੰ ਕੁੱਟਣ ਵਾਲੇ ਚਾਰ ਟੀਨੇਜਰ ਗ੍ਰਿਫਤਾਰ

September 29, 2022 11:47 PM

ਨਾਇਗਰਾ, 29 ਸਤੰਬਰ (ਪੋਸਟ ਬਿਊਰੋ) : ਨਾਇਗਰਾ ਪੁਲਿਸ ਦਾ ਕਹਿਣਾ ਹੈ ਕਿ 13 ਸਾਲਾਂ ਦੇ ਇੱਕ ਲੜਕੇ ਨੂੰ ਕੁੱਟਣ ਵਾਲੇ ਚਾਰ ਟੀਨੇਜਰਜ਼ ਨੂੰ ਉਨ੍ਹਾਂ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਜਿਸ ਸਮੇਂ ਇਸ ਲੜਕੇ ਨੂੰ ਕੁੱਟਿਆ ਜਾ ਰਿਹਾ ਸੀ ਤਾਂ 50 ਦੇ ਨੇੜੇ ਤੇੜੇ ਨੌਜਵਾਨ ਉੱਥੇ ਖੜ੍ਹ ਕੇ ਤਮਾਸ਼ਾ ਵੇਖ ਰਹੇ ਸਨ ਤੇ ਘਟਨਾ ਦੀ ਵੀਡੀਓ ਬਣਾ ਰਹੇ ਸਨ।
21 ਸਤੰਬਰ ਨੂੰ ਵੱਡੀ ਲੜਾਈ ਹੋਣ ਦੀਆਂ ਖਬਰਾਂ ਮਿਲਣ ਤੋਂ ਬਾਅਦ ਜਾਂਚਕਾਰਾਂ ਨੂੰ ਗ੍ਰਿਮਜ਼ਬੀ ਵਿੱਚ ਵਿੱਲੋਵੇਅ ਤੇ ਹੈਮੌਲਕ ਵੇਅ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਮੌਕੇ ਉੱਤੇ ਪਹੁੰਚਣ ਉਪਰੰਤ ਉਨ੍ਹਾਂ ਨੂੰ 50 ਨੌਜਵਾਨ ਉੱਥੇ ਨਜ਼ਰ ਆਏ ਪਰ ਉਨ੍ਹਾਂ ਵਿੱਚੋਂ ਕਈ ਭੱਜ ਗਏ। ਹੌਲੀ ਹੌਲੀ ਅਧਿਕਾਰੀਆਂ ਨੂੰ ਆਨਲਾਈਨ ਸਰਕੂਲੇਟ ਹੋ ਰਹੇ ਇੱਕ ਵੀਡੀਓ ਦੇ ਸਬੰਧ ਵਿੱਚ ਜਾਣਕਾਰੀ ਮਿਲੀ, ਜਿਸ ਵਿੱਚ ਇੱਕ 13 ਸਾਲਾ ਲੜਕੇ ਨੂੰ ਸੱਤ ਹੋਰਨਾਂ ਲੋਕਾਂ ਵੱਲੋਂ ਠੁੱਡੇ ਤੇ ਮੁੱਕੇ ਮਾਰੇ ਜਾ ਰਹੇ ਸਨ।
ਇਸ ਘਟਨਾ ਵਿੱਚ ਸਬੰਧਤ ਲੜਕਾ ਮਾਮੂਲੀ ਜ਼ਖ਼ਮੀ ਹੋਇਆ। ਜਾਂਚ ਤੋਂ ਬਾਅਦ ਪੁਲਿਸ ਨੇ ਕਈ ਮਸ਼ਕੂਕਾਂ ਦੀ ਪਛਾਣ ਕੀਤੀ। ਨਤੀਜੇ ਵਜੋਂ ਲਿੰਕਨ ਤੇ ਵੈਸਟ ਲਿੰਕਨ ਤੋਂ ਚਾਰ ਟੀਨੇਜਰਜ਼ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਵਿੱਚ 13, 14 ਤੇ 15 ਸਾਲਾ ਲੜਕੇ ਸ਼ਾਮਲ ਹਨ। ਇੱਕ 19 ਸਾਲਾ ਮਸ਼ਕੂਕ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਦੀ ਪਛਾਣ ਗ੍ਰਿਮਸਬੀ ਦੇ ਟਾਇਲਰ ਸੁਸੀ ਵਜੋਂ ਹੋਈ ਹੈ।
ਇਨ੍ਹਾਂ ਟੀਨੇਜਰਜ਼ ਉੱਤੇ ਲਾਏ ਗਏ ਦੋਸ਼ਾਂ ਵਿੱਚ ਡਾਕਾ ਮਾਰਨ ਦੇ ਦੋਸ਼ ਵੀ ਹਨ ਤੇ 13 ਸਾਲਾ ਲੜਕੇ ਨੂੰ ਹਮਲੇ ਲਈ ਵੀ ਚਾਰਜ ਕੀਤਾ ਗਿਆ ਹੈ। ਇਨ੍ਹਾਂ ਚਾਰਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ ਤੇ ਜਲਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਦੱਸਿਆ ਕਿ ਹੋਰ ਵਿਅਕਤੀਆਂ ਨੂੰ ਵੀ ਇਸ ਘਟਨਾ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ