Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਟੋਰਾਂਟੋ ਦੇ ਕਾਊਂਸਲਰ ਉੱਤੇ ਜਿਨਸੀ ਹਮਲੇ ਦੇ ਲੱਗੇ ਦੋਸ਼

September 29, 2022 11:49 PM

ਟੋਰਾਂਟੋ, 29 ਸਤੰਬਰ (ਪੋਸਟ ਬਿਊਰੋ) : ਸਕਾਰਬਰੋ ਸੈਂਟਰ ਸਿਟੀ ਕਾਊਂਸਲਰ ਮਾਈਕਲ ਥੌਂਪਸਨ ਨੂੰ ਜਿਨਸੀ ਹਮਲੇ ਦੇ ਦੋ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮਾਮਲੇ ਇਸ ਸਾਲ ਕਥਿਤ ਤੌਰ ਉੱਤੇ ਬ੍ਰੇਸਬ੍ਰਿੱਜ ਵਿੱਚ ਵਾਪਰੀਆਂ ਘਟਨਾਵਾਂ ਨਾਲ ਸਬੰਧਤ ਹਨ। ਇਸ ਦੀ ਪੁਸ਼ਟੀ ਥੌਂਪਸਨ ਦੇ ਵਕੀਲ ਕੈਲਵਿਨ ਬੈਰੀ ਵੱਲੋਂ ਵੀਰਵਾਰ ਰਾਤ ਨੂੰ ਕੀਤੀ ਗਈ।
ਬੈਰੀ ਨੇ ਆਖਿਆ ਕਿ ਥੌਂਪਸਨ ਵੱਲੋਂ ਇਨ੍ਹਾਂ ਬੇਸਿਰਪੈਰ ਦੇ ਇਲਜ਼ਾਮਾਂ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਦੋਸ਼ ਲਾਉਣ ਵਾਲੀਆਂ ਦੋ ਬਾਲਗ ਮਹਿਲਾਵਾਂ ਹਨ। ਬੈਰੀ ਨੇ ਦੱਸਿਆ ਕਿ ਥੌਂਪਸਨ ਕਾਗਜ਼ੀ ਕਾਰਵਾਈ ਕਰਨ ਲਈ ਟੋਰਾਂਟੋ ਵਿੱਚ ਥੋੜ੍ਹੀ ਦੇਰ ਲਈ ਡਾਊਨਜ਼ਵਿਊ ਓਪੀਪੀ ਅਟੈਚਮੈਂਟ ਪਹੁੰਚੇ ਸਨ ਪਰ ਉਹ ਆਉਣ ਵਾਲੇ ਦਿਨਾਂ ਵਿੱਚ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਣਗੇ ਤੇ ਉਨ੍ਹਾਂ ਦੀ ਥਾਂ ਉਹ ਆਪ ਪੇਸ਼ ਹੋਣਗੇ।
ਥੌਂਪਸਨ ਨੂੰ ਪਹਿਲੀ ਨਵੰਬਰ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਬ੍ਰੇਸਬਿੱ੍ਰਜ ਦੀ ਅਦਾਲਤ ਵਿੱਚ ਪੇਸ਼ ਹੋਣ ਲਈ ਆਖਿਆ ਗਿਆ ਹੈ। ਥੌਂਪਸਨ ਲੰਮੇਂ ਸਮੇਂ ਤੋਂ ਟੋਰਾਂਟੋ ਵਿੱਚ ਸਿਆਸਤਦਾਨ ਹਨ ਤੇ ਉਹ ਕਈ ਕਮੇਟੀਆਂ ਤੇ ਬੋਰਡਜ਼ ਦਾ ਕੰਮਕਾਜ ਵੇਖਦੇ ਹਨ। ਟੋਰਾਂਟੋ ਦੇ ਮੇਅਰ ਜੌਹਨ ਟੋਰੀ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਮਾਮਲੇ ਵਿੱਚ ਕੋਈ ਟਿੱਪਣੀ ਨਹੀਂ ਕਰਨਗੇ ਕਿਉਂਕਿ ਇਹ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ। ਪਰ ਉਨ੍ਹਾਂ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਕਿ ਜਿੰਨਾ ਚਿਰ ਥੌਂਪਸਨ ਇਨ੍ਹਾਂ ਚਾਰਜਿਜ਼ ਨਾਲ ਲੜਦੇ ਹਨ ਓਨਾ ਚਿਰ ਉਹ ਡਿਪਟੀ ਮੇਅਰ ਜਾਂ ਕਿਸੇ ਕਾਊਂਸਲ ਕਮੇਟੀ ਦੇ ਚੇਅਰ ਨਹੀਂ ਹੋਣਗੇ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ