Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਨੇ ਉੱਤਰ-ਪੂਰਬੀ ਤੇ ਪਹਾੜੀ ਰਾਜਾਂ ਦੀ ਤਰਜ਼ ‘ਤੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ਲਈ ਮੰਗੀ ਵਿੱਤੀ ਸਹਾਇਤਾ

October 01, 2022 07:20 AM

* ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੂੰ ਲਿਖਿਆ ਪੱਤਰ


ਚੰਡੀਗੜ, 01 ਅਕਤੂਬਰ (ਪੋਸਟ ਬਿਊਰੋ)- ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੀ ਤਰਜ਼ `ਤੇ 15 ਹਾਰਸ ਪਾਵਰ (ਐਚ.ਪੀ.) ਸਮਰੱਥਾ ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ਉਤੇ ਕਰਨ ਲਈ ਕੇਂਦਰੀ ਵਿੱਤੀ ਸਹਾਇਤਾ (ਸੀ.ਐਫ.ਏ.) ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਵੱਧ ਤੋਂ ਵੱਧ ਪੰਪਾਂ ਨੂੰ ਸੋਲਰਾਈਜ (ਸੌਰ ਊਰਜਾ ਆਧਾਰਤ) ਕੀਤਾ ਜਾ ਸਕੇ।ਇਹ ਸਹਾਇਤਾ ਪੀ.ਐਮ.-ਕੁਸੁਮ ਸਕੀਮ ਤਹਿਤ ਦਿੱਤੀ ਜਾਂਦੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਨੇ ਬਿਜਲੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਲਿਖੇ ਪੱਤਰ ਵਿੱਚ ਸੂਬੇ ਨੂੰ ਇਸ ਸਕੀਮ ਦੇ ਦਾਇਰੇ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਇਆ ਹੈ।ਉਨ੍ਹਾਂ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ 01.08.2022 ਨੂੰ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੇ ਕਿਸਾਨਾਂ ਨੂੰ 15 ਐਚ.ਪੀ. ਸਮਰੱਥਾ ਤੱਕ ਦੇ ਖੇਤੀ ਪੰਪਾਂ ਲਈ ਸੀ.ਐਫ.ਏ. ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਹੈ ਜਦੋਂਕਿ ਪੰਜਾਬ ਵਿੱਚ ਇਹ ਸਹੂਲਤ ਸਿਰਫ 7.5 ਐਚ.ਪੀ. ਤੱਕ ਹੈ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਹਰੀ ਕ੍ਰਾਂਤੀ ਵਿੱਚ ਵੱਡਾ ਤੇ ਮੋਹਰੀ ਯੋਗਦਾਨ ਰਿਹਾ ਹੈ, ਜਿਸ ਬਦੌਲਤ ਸੂਬੇ ਨੂੰ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ। ਇਸ ਲਈ ਕੇਂਦਰ ਨੂੰ ਪੰਜਾਬ ਦੇ ਕਿਸਾਨਾਂ ਦੀ ਵੀ ਬਾਂਹ ਫੜ੍ਹਨੀ ਚਾਹੀਦੀ ਹੈ ਅਤੇ ਉਹ ਵੀ ਇਸ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਵਿੱਚ ਸਿੰਜਾਈ ਲਈ ਲਗਭਗ 14 ਲੱਖ ਇਲੈਕਟਿ੍ਰਕ ਮੋਟਰਾਂ ਅਤੇ ਤਕਰੀਬਨ 1.50 ਲੱਖ ਡੀਜਲ ਪੰਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਜ਼ਿਆਦਾਤਰ ਪੰਪਾਂ ਦੀ ਸਮਰੱਥਾ 10 ਐਚ.ਪੀ. ਤੋਂ 15 ਐਚ.ਪੀ. ਤੱਕ ਹੈ। ਇਨਾਂ ਪੰਪਾਂ ਨੂੰ ਸੋਲਰਾਈਜ਼ ਕਰਨ ਉਤੇ ਵੱਡੀ ਲਾਗਤ ਆਵੇਗੀ ਜੋ ਕਿ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੈ। ਇਸ ਲਈ ਇਨਾਂ ਪੰਪਾਂ ਨੂੰ ਸੂਰਜੀ ਊਰਜਾ ਆਧਾਰਤ ਕਰਨ ਦੀ ਲਾਗਤ ਨੂੰ ਕਿਸਾਨਾਂ ਦੀ ਪਹੁੰਚ ਵਿੱਚ ਲਿਆਉਣ ਵਾਸਤੇ ਉੱਚ ਸਮਰੱਥਾ ਵਾਲੇ ਪੰਪਾਂ ਲਈ ਸੀ.ਐੱਫ.ਏ. ਪ੍ਰਦਾਨ ਕਰਨ ਦੀ ਲੋੜ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ