Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਸਿਹਤ ਵਿਭਾਗ, ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰ ਦੇ ਨਵੇਂ ਕਾਡਰ ਰਾਹੀਂ ਕੁਦਰਤੀ ਜਣੇਪਿਆਂ ਨੂੰ ਉਤਸ਼ਾਹਿਤ ਕਰੇਗਾ: ਜੌੜਾਮਾਜਰਾ

October 01, 2022 06:15 PM

ਚੰਡੀਗੜ, 01 ਅਕਤੂਬਰ (ਪੋਸਟ ਬਿਊਰੋ)- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੀਜ਼ੇਰੀਅਨ ਸੈਕਸ਼ਨ ਰਾਹੀਂ ਜਣੇਪੇ ਦੀ ਬਜਾਏ ਨਾਰਮਲ ਜਣੇਪੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਹਤ ਵਿਭਾਗ ਨੇ ਪਟਿਆਲਾ ਵਿੱਚ ਇੱਕ ਨਵੇਂ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਦੀ ਸਥਾਪਨਾ ਲਈ ਤਿਆਰੀ ਕਰ ਲਈ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਇਹ ਇੰਸਟੀਚਿਊਟ ਭਾਰਤ ਸਰਕਾਰ ਦੇ “ਭਾਰਤ ਵਿੱਚ ਮਿਡਵਾਈਫਰੀ ਸੇਵਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ” ਦੇ ਅਨੁਸਾਰ ਸਥਾਪਤ ਕੀਤਾ ਜਾ ਰਿਹਾ ਹੈ ਤਾਂ ਜੋ ਇੱਕ ਨਵਾਂ ਕਾਡਰ (ਐਨਪੀਐਮ) ਲਿਆ ਕੇ ਪੇਸ਼ੇਵਰ ਦਾਈਆਂ ਦੇ ਇੱਕ ਡੈਡੀਕੇਟਡ ਕਾਡਰ ਵਿੱਚ ਨਿਵੇਸ਼ ਨੂੰ ਤਰਜੀਹ ਦਿੱਤੀ ਜਾ ਸਕੇ। ਉਨਾਂ ਕਿਹਾ ਕਿ ਇਹ ਇੰਸਟੀਚਿਊਟ, ਭਾਰਤ ਭਰ ਦੀਆਂ 16 ਸਿਖਲਾਈ ਸੰਸਥਾਵਾਂ ਵਿੱਚੋਂ ਇੱਕ ਹੈ ਜਿੱਥੇ ਮਿਡਵਾਈਫਰੀ ਐਜੂਕੇਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਜੋ ਅੱਗੇ ਐਨਪੀਐਮ ਦੇ ਕਾਡਰ ਦਾ ਵਿਕਾਸ ਕਰਨਗੇ। ਪੰਜਾਬ, ਮਹਾਰਾਸਟਰ ਅਤੇ ਉੱਤਰ ਪ੍ਰਦੇਸ ਬਾਅਦ ਤੀਜਾ ਹੈ, ਜੋ ਸਰਕਾਰੀ ਸੈਕਟਰ ਵਿੱਚ ਰਾਸਟਰੀ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਸੁਰੂ ਕਰ ਰਿਹਾ ਹੈ।
ਮੰਤਰੀ ਨੇ ਕਿਹਾ ਕਿ ਮਿਡਵਾਈਫਰੀ ਦੀ ਅਗਵਾਈ ਵਾਲੀ ਦੇਖਭਾਲ ਇੱਕ ਅਹਿਮ ਤਬਦੀਲੀ ਹੈ ਜੋ ਐਮ.ਸੀ.ਐਚ. ਸੇਵਾਵਾਂ ਦੇ ਮਾਮਲੇ ਵਿੱਚ ਸਾਡੇ ਸੂਬੇ ਨੂੰ ਦਰਪੇਸ਼ ਬਹੁਤ ਸਾਰੇ ਮੁੱਦਿਆਂ ਨੂੰ ਹੱਲ ਕਰ ਸਕਦੀ ਹੈ। ਕੋਵਿਡ -19 ਮਹਾਂਮਾਰੀ ਦੇ ਕਾਰਨ ਹਾਲ ਹੀ ਦੇ ਸਮੇਂ ਵਿੱਚ ਪੰਜਾਬ ਐਮ.ਐਮ.ਆਰ. ਵਿੱਚ ਵੀ ਵਾਧਾ ਹੋਇਆ ਹੈ ਜਦੋਂ ਸਾਰੇ ਸਰੋਤ ਕੋਵਿਡ ਵੱਲ ਲਗਾ ਦਿੱਤੇ ਗਏ ਸਨ। ਮਾਰਚ 2022 ਵਿੱਚ ਜਾਰੀ ਕੀਤੇ ਗਏ ਨਵੀਨਤਮ ਐਸਆਰਐਸ ਅੰਕੜਿਆਂ ਅਨੁਸਾਰ ਪੰਜਾਬ , ਅੱਜ ਕੱਲ 114 ਸਥਾਨ ‘ਤੇ ਹੈ। ਮਿਡਵਾਈਫਰੀ ਅਭਿਆਸਾਂ ਨੂੰ ਤਰਜੀਹੀ ਪੜਾਅ ‘ਤੇ ਲਿਆਉਣਾ ਨਾ ਸਿਰਫ ਐਮ.ਐਮ.ਆਰ. ਨੂੰ ਘਟਾਉਣ ਵਿੱਚ ਮਦਦ ਕਰੇਗਾ, ਸਗੋਂ ਬੱਚੇ ਦੇ ਜਨਮ ਨਾਲ ਸਬੰਧਤ ਦੇਖਭਾਲ ਦੀ ਗੁਣਵੱਤਾ ਵਿੱਚ ਸੁਧਾਰ ਕਰੇਗਾ ਅਤੇ ਉੱਚ ਪੱਧਰੀ ਸਹੂਲਤਾਂ ਨੂੰ ਘੱਟ ਵਧਾਏਗਾ।
ਇਸ ਨਵੀਂ ਪਹਿਲਕਦਮੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਟਿਆਲਾ ਵਿਖੇ ਮਾਤਾ ਕੌਸ਼ੱਲਿਆ ਸਕੂਲ ਆਫ ਨਰਸਿੰਗ ਵਿਖੇ ਇੱਕ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ (ਐਨ.ਐਮ.ਟੀ.ਆਈ.) ਸੁਰੂ ਕੀਤਾ ਗਿਆ ਹੈ। ਇੰਸਟੀਚਿਊਟ ਨੂੰ ਇਸ ਦੇ ਅਤਿ-ਆਧੁਨਿਕ ਸਿਖਲਾਈ ਬੁਨਿਆਦੀ ਢਾਂਚੇ, ਇਸਦੇ ਪੇਰੈਂਟ ਹਸਪਤਾਲ ਵਿੱਚ ਇੱਕ ਕਾਰਜਸ਼ੀਲ ਪ੍ਰਸੂਤੀ ਵਿਭਾਗ ਤੱਕ ਪਹੁੰਚ, ਉੱਚ ਲੋਡ ਵਾਲੀ ਕਲੀਨਿਕਲ ਅਭਿਆਸ ਸਾਈਟ, ਅਤੇ ਇੱਕ ਨਵਾਂ ਕੋਰਸ ਸੁਰੂ ਕਰਨ ਦੀ ਇੱਛਾ ਦੇ ਕਾਰਨ ਇੱਕ ਨਵੀਨਤਮ ਸੰਸਥਾ ਵਜੋਂ ਚੁਣਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ