Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ: ਜਿੰਪਾ

October 01, 2022 06:17 PM

ਚੰਡੀਗੜ, 01 ਅਕਤੂਬਰ (ਪੋਸਟ ਬਿਊਰੋ)- ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸੰਕਰ ਜਿੰਪਾ ਨੇ ਦੱਸਿਆ ਕਿ ਰਾਜ ਪੱਧਰੀ ਸਵੱਛ ਭਾਰਤ ਦਿਵਸ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਮੌਕੇ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ ਦੇ ਖਾਤੇ ਵਿੱਚ 23 ਲੱਖ ਰੁਪਏ (ਇਕ ਲੱਖ ਰੁਪਏ ਪ੍ਰਤੀ ਪੰਚਾਇਤ) ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। 3 ਹੋਰ ਪੰਚਾਇਤਾਂ ਨੂੰ ਵੀ 10-10 ਹਜਾਰ ਰੁਪਏ ਦੇ ਕੇ ਉਤਸਾਹਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਕਾਰੀਆਂ ਦਾ ਵੀ ਸਨਮਾਨ ਹੋਵੇਗਾ। ਇਸ ਦੌਰਾਨ ਸਵੱਛਤਾ ਸਬੰਧੀ ਨੁੱਕੜ ਨਾਟਕ, ਲਘੂ ਫਿਲਮ ਅਤੇ ਹੋਰ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ‘ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਸਾਨਦਾਰ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ‘ਚ ਕੂੜੇ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵੀ ਕੌਮੀ ਪੱਧਰ ਉੱਤੇ ਨਾਂ ਦਰਜ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਦੇ 15 ਜ਼ਿਲਿਆਂ (ਹੁਸ਼ਿਆਰਪੁਰ, ਮਲੇਰਕੋਟਲਾ, ਫਰੀਦਕੋਟ, ਜਲੰਧਰ, ਬਰਨਾਲਾ, ਫਤਿਹਗੜ ਸਾਹਿਬ, ਪਠਾਨਕੋਟ, ਗੁਰਦਾਸਪੁਰ, ਐਸ.ਏ.ਐਸ. ਨਗਰ, ਕਪੂਰਥਲਾ, ਮਾਨਸਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਐਸ.ਬੀ. ਨਗਰ) ਦੇ ਸਾਰੇ 8292 ਪਿੰਡਾਂ ਵਿਚ ਘਰ-ਘਰ ਸਾਫ ਪਾਣੀ ਦਿੱਤਾ ਜਾ ਰਿਹਾ ਹੈ। ਇਹਨਾਂ 15 ਜ਼ਿਲਿਆ ਨੂੰ ਵੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ।
ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਨੇ ਅੱਗੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਪੜਾਅ-2) ਦੀ ਸੂਬੇ ਵਿਚ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਿਸਨ ਤਹਿਤ ਸਾਰੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ