Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੰਜਾਬ ਪੁਲਿਸ ਨੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁਨ ਨੂੰ ਕੀਤਾ ਗਿ੍ਰਫਤਾਰ

October 01, 2022 06:21 PM

* ਏਕੇ-56 ਰਾਈਫਲ ਸਮੇਤ ਦੋ ਆਪਰੇਟਿਵਾਂ ਦੀ ਗਿ੍ਰਫਤਾਰੀ ਤੋਂ ਅੱਠ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਕਾਰਵਾਈ


ਚੰਡੀਗੜ, 01 ਅਕਤੂਬਰ (ਪੋਸਟ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ਚਲਾਏ ਆਈਐਸਆਈ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤੀਜੇ ਸੰਚਾਲਕ ਨੂੰ ਗਿ੍ਰਫਤਾਰ ਕੀਤਾ ਹੈ।
ਇਹ ਜਾਣਕਾਰੀ ਦਿੰੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਫੜੇ ਗਏ ਮੁਲਜਮ ਦੀ ਪਛਾਣ ਫਿਰੋਜਪੁਰ ਦੇ ਪਿੰਡ ਜੋਗੇਵਾਲ ਦੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਵਜੋਂ ਹੋਈ ਹੈ।
ਇਹ ਕਾਰਵਾਈ ਏ.ਆਈ.ਜੀ. ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ ਕਾਉੰਟਰ ਇੰਟੈਲੀਜੈਂਸ ਜਲੰਧਰ ਟੀਮ ਵੱਲੋਂ ਇਸ ਮਾਡਿਊਲ ਦੇ ਦੋ ਸੰਚਾਲਕਾਂ ਜਿਨਾਂ ਦੀ ਪਛਾਣ ਬਲਜੀਤ ਸਿੰਘ ਮੱਲੀ ਅਤੇ ਗੁਰਬਖਸਸ਼ ਸਿੰਘ ਉਰਫ ਗੋਰਾ ਸੰਧੂ, ਦੋਵੇਂ ਵਾਸੀ ਫਿਰੋਜਪੁਰ ਵਜੋਂ ਹੋਈ ਸੀ, ਦੀ ਗਿ੍ਰਫਤਾਰੀ ਤੋਂ ਅੱਠ ਦਿਨ ਬਾਅਦ ਸਾਹਮਣੇ ਆਈ ਹੈ। ਪੁਲਿਸ ਨੇ ਗੁਰਬਖਸ਼ ਸਿੰਘ ਵੱਲੋਂ ਉਸ ਦੇ ਪਿੰਡ ਵਿੱਚ ਦੱਸੇ ਟਿਕਾਣੇ ਤੋਂ ਦੋ ਮੈਗਜੀਨ, 90 ਜਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਸਮੇਤ ਇੱਕ ਆਧੁਨਿਕ ਏ.ਕੇ.-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮ ਬਲਜੀਤ ਮੱਲੀ ਦੇ ਖੁਲਾਸੇ ਤੋਂ ਬਾਅਦ ਪੁਲੀਸ ਟੀਮ ਨੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਇਟਲੀ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਸੰਘੇੜਾ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਦੇ ਸੰਪਰਕ ਵਿੱਚ ਵੀ ਸੀ।ਜ਼ਿਕਰਯੋਗ ਹੈ ਕਿ ਬਲਜੀਤ ਸਿੰਘ ਵੀ ਹੈਪੀ ਸੰਘੇੜਾ ਦੇ ਸੰਪਰਕ ਵਿੱਚ ਵੀ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਹੀ ਉਸ ਨੇ ਜੁਲਾਈ 2022 ਵਿੱਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ ‘ਤੇ ਸਥਿਤ ਨਿਸ਼ਾਨਦੇਹੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੇ ਲਖਬੀਰ ਲੰਡਾ ਦੇ ਸਾਥੀ ਜਗਜੀਤ ਸਿੰਘ ਉਰਫ ਜੋਟਾ ਵਾਸੀ ਮਹਿਤਾ ਰੋਡ ਅੰਮਿ੍ਰਤਸਰ ਅਤੇ ਉਸ ਦੇ ਸਾਥੀ ਲਈ ਫਿਰੋਜਪੁਰ ਦੇ ਮੱਖੂ ਖੇਤਰ ਵਿੱਚ ਇੱਕ ਖਾਲੀ ਪਏ ਘਰ ਵਿੱਚ 10 ਦਿਨ ਠਹਿਰਨ ਦਾ ਪ੍ਰਬੰਧ ਕਰਨ ਦੀ ਗੱਲ ਕਬੂਲੀ ਹੈ। ਉਨਾਂ ਕਿਹਾ ਕਿ ਜੋਟਾ ‘ਤੇ ਚਾਰ ਅਪਰਾਧਿਕ ਕੇਸ ਚੱਲ ਰਹੇ ਹਨ ਅਤੇ ਉਹ ਇਸ ਵੇਲੇ ਕੇਂਦਰੀ ਜੇਲ, ਅੰਮਿ੍ਰਤਸਰ ਵਿਖੇ ਬੰਦ ਹੈ।
ਉਨਾਂ ਦੱਸਿਆ ਕਿ ਦੋਸ਼ੀ ਹਰ ਸਰਪੰਚ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਤਰਨਤਾਰਨ ਪੁਲਿਸ ਵੱਲੋਂ ਪਹਿਲਾਂ ਹੀ ਗਿ੍ਰਫਤਾਰ ਕੀਤੇ ਗਏ ਨਛੱਤਰ ਸਿੰਘ ਉਰਫ ਮੋਤੀ ਦੇ ਨਜਦੀਕੀ ਸੰਪਰਕ ਵਿੱਚ ਸੀ ਅਤੇ ਆਪਣੀ ਨੀਲੇ ਰੰਗ ਦੀ ਬੀਐਮਡਬਲਿਊ ਕਾਰ ਵਿੱਚ ਉਸ ਵਲੋਂ ਨਸ਼ੇ ਦੀ ਖੇਪ ਲਿਆਉਣ-ਲਿਜਾਣ ਵਰਤਦਾ ਸੀ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਉਕਤ ਬੀ.ਐਮ.ਡਬਲਿਊ ਕਾਰ ਨੂੰ ਜਬਤ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਇੱਕ ਐਫਆਈਆਰ ਨੰਬਰ 29, ਮਿਤੀ 22.09.2022 ਨੂੰ ਯੂਏ (ਪੀ ) ਐਕਟ ਦੀਆਂ ਧਾਰਾਵਾਂ 10, 13, 18 ਅਤੇ 20 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਅੰਮਿ੍ਰਤਸਰ ਵਿਖੇ ਮਾਮਲ ਾਦਰਜ ਕੀਤਾ ਜਾ ਚੁੱਕਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ