Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਜਾਅਲੀ ਦਸਤਾਵੇਜ਼ਾਂ ਸਹਾਰੇ ਬੈਂਕ ਕਰਜ਼ਾ ਲੈਣ ਦੇ ਕੇਸ ‘ਚ ਲੋੜੀਂਦੀਆਂ ਦੋ ਮਹਿਲਾਵਾਂ ਕਾਬੂ

October 01, 2022 06:23 PM

ਚੰਡੀਗੜ, 01 ਅਕਤੂਬਰ (ਪੋਸਟ ਬਿਊਰੋ)- ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਦੋ ਦੋਸ਼ੀ ਔਰਤਾਂ ਨੂੰ ਗਿ੍ਰਫਤਾਰ ਕੀਤਾ ਹੈ ਜੋ ਸਾਲ 2017 ਵਿੱਚ ਬਿਊਰੋ ਵੱਲੋਂ ਦਰਜ ਕੀਤੇ ਗਏ ਇੱਕ ਜਾਅਲਸਾਜ਼ੀ ਦੇ ਕੇਸ ਵਿੱਚ ਲੋੜੀਂਦੀਆਂ ਸਨ ਤੇ ਗਿ੍ਰਫਤਾਰੀ ਤੋਂ ਬਚਣ ਲਈ ਫਰਾਰ (ਪੀ.ਓ.) ਚਲੀਆਂ ਆ ਰਹੀਆਂ ਸਨ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜਮ ਅਨੀਤਾ ਅਤੇ ਅੰਬਿਕਾ, ਦੋਵੇਂ ਵਾਸੀ ਸੁਲਤਾਨਪੁਰ ਲੋਧੀ, ਜ਼ਿਲਾ ਕਪੂਰਥਲਾ ਨੂੰ ਜਨਵਰੀ 2021 ਨੂੰ ਵਿਜੀਲੈਂਸ ਥਾਣਾ ਜਲੰਧਰ ਵਿਖੇ ਐਫਆਈਆਰ ਨੰਬਰ 05 ਮਿਤੀ 09.03.2017 ਦੇ ਤਹਿਤ ਪਹਿਲਾਂ ਹੀ ਦਰਜ ਇੱਕ ਮੁਕੱਦਮੇ ਵਿੱਚ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਤੇ 13(2) ਅਧੀਨ ਕੇਸ ਵਿਚ ਅਦਾਲਤ ਵੱਲੋਂ ਪੀਓ ਕਰਾਰ ਦਿੱਤੀਆਂ ਗਈਆਂ ਸਨ।
ਉਨਾਂ ਦੱਸਿਆ ਕਿ ਉਪਰੋਕਤ ਦੋਸ਼ੀ ਔਰਤਾਂ ਸੁਲਤਾਨਪੁਰ ਲੋਧੀ ਦੇ ਸਾਬਕਾ ਕੌਂਸਲਰ ਤਿਲਕ ਰਾਜ ਦੀ ਪਤਨੀ ਅਤੇ ਮਾਤਾ ਹਨ। ਤਿਲਕ ਰਾਜ ਇਸ ਮਾਮਲੇ ਵਿੱਚ 05-02-2018 ਵਿੱਚ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਉਕਤ ਮੁਲਜਮ ਔਰਤਾਂ ਨੇ ਸਟੇਟ ਬੈਂਕ ਆਫ ਇੰਡੀਆ (ਐਸਬੀਆਈ) ਦੀ ਸ਼ਾਖਾ ਸੁਲਤਾਨਪੁਰ ਲੋਧੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਜਾਅਲੀ ਅਤੇ ਫਰਜ਼ੀ ਦਸਤਾਵੇਜਾਂ ‘ਤੇ ਕ੍ਰਮਵਾਰ 20 ਲੱਖ ਅਤੇ 28 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਉਕਤ ਦਰਜ ਹੋਣ ਪਿੱਛੋਂ ਇਹ ਦੋਵੇਂ ਹਾਈਕੋਰਟ ਤੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ 28-08-2018 ਤੋਂ ਫਰਾਰ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਮਾਮਲਾ ਵਿਜੀਲੈਂਸ ਇਨਕੁਆਰੀ ਨੰਬਰ 12/2013 ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮਈ 2013 ਤੋਂ ਅਪ੍ਰੈਲ 2016 ਦੇ ਸਮੇਂ ਦੌਰਾਨ ਤੱਤਕਾਲੀ ਦੋਸ਼ੀ ਮੈਨੇਜਰ ਸੁਲਿੰਦਰ ਸਿੰਘ ਅਤੇ ਹੋਰਾਂ ਵੱਲੋਂ ਜਾਅਲੀ ਦਸਤਾਵੇਜਾਂ ਦੇ ਆਧਾਰ ‘ਤੇ ਐਸ.ਬੀ.ਆਈ. ਤੋਂ ਖੇਤੀ ਕਰਜਿਆਂ ਨਾਲ ਸਬੰਧਤ ਦੇ ਕੁੱਲ 107 ਕੇਸ ਮਨਜੂਰ ਕੀਤੇ ਗਏ ਸਨ ਜਿਸ ਰਾਹੀਂ ਬੈਂਕ ਨਾਲ 15 ਕਰੋੜ 83 ਲੱਖ ਰੁਪਏ ਦਾ ਗਬਨ ਕੀਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ