Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਜ਼ਮੀਨ ਤੋਂ ਕੀਤੀ ਫਾਇਰਿੰਗ, 3500 ਫੁੱਟ ਦੀ ਉਚਾਈ 'ਤੇ ਜਹਾਜ਼ 'ਚ ਬੈਠੇ ਯਾਤਰੀ ਨੂੰ ਲੱਗੀ ਗੋਲੀ

October 02, 2022 05:38 AM

ਮਿਆਂਮਾਰ, 02 ਅਕਤੂਬਰ (ਪੋਸਟ ਬਿਊਰੋ) - ਮਿਆਂਮਾਰ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ।ਅਸਮਾਨ 'ਚ ਉੱਡ ਰਹੇ ਜਹਾਜ਼ 'ਤੇ ਇਕ ਵਿਅਕਤੀ ਫਾਇਰ ਕਰਦਾ ਹੈ ਅਤੇ ਜਹਾਜ਼ 'ਚ ਬੈਠੇ ਯਾਤਰੀ ਨੂੰ ਗੋਲੀ ਮਾਰ ਦਿੱਤੀ ਜਾਂਦੀ ਹੈ।'ਦਿ ਸਨ' ਦੀ ਰਿਪੋਰਟ ਮੁਤਾਬਕ ਮਿਆਂਮਾਰ ਨੈਸ਼ਨਲ ਏਅਰਲਾਈਨਜ਼ ਦਾ ਜਹਾਜ਼ 63 ਯਾਤਰੀਆਂ ਨੂੰ ਲੈ ਕੇ ਲੋਈਕਾਵ (ਪੂਰਬੀ ਰਾਜ ਕਾਯਾ ਦੀ ਰਾਜਧਾਨੀ) ਹਵਾਈ ਅੱਡੇ 'ਤੇ ਉਤਰਨ ਹੀ ਵਾਲਾ ਸੀ ਜਦੋਂ ਇਹ ਸਾਰੀ ਘਟਨਾ ਵਾਪਰੀ।ਇਸ ਦੌਰਾਨ ਇਕ ਵਿਅਕਤੀ ਨੇ ਜਹਾਜ਼ 'ਤੇ ਗੋਲੀ ਚਲਾ ਦਿੱਤੀ।ਉਸ ਸਮੇਂ ਜਹਾਜ਼ ਲਗਭਗ 3500 ਫੁੱਟ ਦੀ ਉਚਾਈ 'ਤੇ ਉੱਡ ਰਿਹਾ ਸੀ।ਹੈਰਾਨੀ ਦੀ ਗੱਲ ਹੈ ਕਿ ਗੋਲੀ ਜਹਾਜ਼ ਵਿੱਚ ਬੈਠੇ ਇੱਕ ਯਾਤਰੀ ਨੂੰ ਲੱਗੀ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਇਸ ਘਟਨਾ ਨਾਲ ਜੁੜੀਆਂ ਤਸਵੀਰਾਂ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਗੋਲੀ ਜਹਾਜ਼ ਦੀ ਬਾਹਰੀ ਪਰਤ 'ਚ ਵੜ ਕੇ ਯਾਤਰੀ ਨੂੰ ਲੱਗੀ।ਇਕ ਹੋਰ ਤਸਵੀਰ 'ਚ ਜਹਾਜ਼ 'ਚ ਬੈਠੇ ਯਾਤਰੀ ਨੂੰ ਵੀ ਦੇਖਿਆ ਜਾ ਰਿਹਾ ਹੈ, ਜਿਸ ਨੂੰ ਗੋਲੀ ਲੱਗੀ ਹੈ।ਤਸਵੀਰ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਕਿਸੇ ਕੱਪੜੇ ਨਾਲ ਖੂਨ ਵਹਿਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ।
ਲੋਈਕਾਵ ਵਿੱਚ ਮਿਆਂਮਾਰ ਨੈਸ਼ਨਲ ਏਅਰਲਾਈਨਜ਼ ਦੇ ਦਫਤਰ ਨੇ ਕਿਹਾ ਕਿ ਸ਼ਹਿਰ ਲਈ ਸਾਰੀਆਂ ਉਡਾਣਾਂ ਨੂੰ ਅਣਮਿੱਥੇ ਸਮੇਂ ਲਈ ਰੱਦ ਕਰ ਦਿੱਤਾ ਗਿਆ ਹੈ।
ਮਿਆਂਮਾਰ ਦੀ ਸਰਕਾਰ ਨੇ ਬਾਗੀ ਬਲਾਂ 'ਤੇ ਜਹਾਜ਼ 'ਤੇ ਗੋਲੀਬਾਰੀ ਕਰਨ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਬਾਗੀ ਸਮੂਹਾਂ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।ਮਿਆਂਮਾਰ ਦੀ ਸੱਤਾਧਾਰੀ ਫੌਜੀ ਕੌਂਸਲ ਦੇ ਬੁਲਾਰੇ ਮੇਜਰ ਜਨਰਲ ਜ਼ੌ ਮਿਨ ਤੁਨ ਨੇ ਸਰਕਾਰੀ ਟੀਵੀ ਨੂੰ ਕਿਹਾ, "ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਯਾਤਰੀ ਜਹਾਜ਼ 'ਤੇ ਇਸ ਤਰ੍ਹਾਂ ਦਾ ਹਮਲਾ ਜੰਗੀ ਅਪਰਾਧ ਹੈ।ਇਸ ਦੀ ਵਿਆਪਕ ਨਿੰਦਾ ਕੀਤੀ ਜਾਣੀ ਚਾਹੀਦੀ ਹੈ।"

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ