Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸਪੀਕਰ ਸੰਧਵਾਂ ਨੇ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ

October 02, 2022 05:54 AM

* ਝੋਨੇ ਦੀ ਨਿਰਵਿਘਨ ਅਤੇ ਸਚਾਰੂ ਖਰੀਦ ਯਕੀਨੀ ਬਨਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼


ਚੰਡੀਗੜ, 02 ਅਕਤੂਬਰ (ਪੋਸਟ ਬਿਊਰੋ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਪੱਟੀ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸਚਾਰੂ ਖਰੀਦ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ।
ਮੰਡੀਆਂ ਦੇ ਦੌਰੇ ਤੋਂ ਬਾਅਦ ਸ. ਸੰਧਵਾਂ ਨੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਜਿੱਥੇ ਵੀ ਕੋਈ ਉਣਤਾਈ ਦਿਸੀ ਉਸ ਨੂੰ ਹੱਲ ਕਰਨ ਦੇ ਹੁਕਮ ਦਿੱਤੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨ ਨੂੰ ਮੰਡੀਆਂ ਵਿੱਚ ਹਰ ਸਹੂਲਤ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉੱਡਣ ਦਸਤੇ ਬਣਾਏ ਗਏ ਹਨ ਅਤੇ ਸੀਜਨ ਦੌਰਾਨ ਕਿਸੇ ਵੀ ਤਰਾਂ ਦੀ ਗੈਰ ਕਾਨੂੰਨੀ ਖਰੀਦ ਤੋਂ ਬਚਾਅ ਲਈ ਅੰਤਰਰਾਜੀ ਹੱਦਾਂ ਉਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਕਿਸਾਨਾਂ ਨੂੰ 24 ਘੰਟੇ ਅੰਦਰ ਅਦਾਇਗੀ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ।
ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸਨ, ਲੇਬਰ, ਬਿਜਲੀ, ਪੀਣ ਵਾਲੇ ਪਾਣੀ, ਸਾਫ ਸਫਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪਸ਼ਟ ਨਿਰਦੇਸ਼ ਦਿੱਤੇ ਗਏ ਹਨ। ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ ਅਤੇ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ