Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਭਦੋਹੀ ਦੇ ਦੁਰਗਾ ਪੂਜਾ ਪੰਡਾਲ 'ਚ ਲੱਗੀ ਭਿਆਨਕ ਅੱਗ, 50 ਤੋਂ ਵੱਧ ਲੋਕ ਝੁਲਸੇ, ਇਕ ਬੱਚੇ ਦੀ ਮੌਤ

October 02, 2022 05:28 PM

ਵਾਰਾਣਸੀ, 02 ਅਕਤੂਬਰ (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਵਿੱਚ ਇੱਕ ਦੁਰਗਾ ਪੂਜਾ ਪੰਡਾਲ ਵਿੱਚ ਅੱਗ ਲੱਗਣ ਕਾਰਨ 50 ਤੋਂ ਵੱਧ ਲੋਕਾਂ ਦੇ ਝੁਲਸ ਜਾਣ ਦੀ ਖ਼ਬਰ ਹੈ।ਘਟਨਾ ਭਦੋਹੀ ਜਿ਼ਲ੍ਹੇ ਦੀ ਹੈ।ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਹੈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਰਵਾਨਾ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਇਸ ਘਟਨਾ 'ਚ ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਭੇਜਿਆ ਗਿਆ ਹੈ।ਜਦੋਂ ਕਿ ਕੁਝ ਗੰਭੀਰ ਜ਼ਖਮੀ ਮਰੀਜ਼ਾਂ ਨੂੰ ਵਾਰਾਣਸੀ ਰੈਫਰ ਕੀਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸਮੇਂ ਪੰਡਾਲ ਵਿੱਚ 200 ਦੇ ਕਰੀਬ ਲੋਕ ਮੌਜੂਦ ਸਨ।ਆਰਤੀ ਦਾ ਪ੍ਰੋਗਰਾਮ ਚੱਲ ਰਿਹਾ ਸੀ, ਜਿਸ ਦੌਰਾਨ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ।ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਪੱਕੇ ਤੌਰ 'ਤੇ ਕੁਝ ਨਹੀਂ ਕਿਹਾ ਜਾ ਸਕਦਾ, ਜੋ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਤੈਅ ਹੋਵੇਗਾ। ਇਸ ਘਟਨਾ ਵਿੱਚ ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ 50 ਤੋਂ ਵੱਧ ਲੋਕ ਝੁਲਸ ਚੁੱਕੇ ਹਨ। ਇਨ੍ਹਾਂ ਵਿੱਚੋਂ 32 ਲੋਕਾਂ ਨੂੰ ਵਾਰਾਣਸੀ ਰੈਫਰ ਕੀਤਾ ਗਿਆ ਹੈ।ਘਟਨਾ 'ਚ ਜ਼ਖਮੀ ਇਕ ਔਰਤ ਨੇ ਦੱਸਿਆ ਕਿ ਅੱਗ ਬਿਜਲੀ ਦੀਆਂ ਤਾਰਾਂ 'ਚੋਂ ਨਿਕਲਣ ਵਾਲੀ ਚੰਗਿਆੜੀ ਕਾਰਨ ਲੱਗੀ।ੲਸ ਸਾਰੀ ਘਟਨਾ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਭਦੋਹੀ ਦੇ ਜਿ਼ਲ੍ਹਾ ਮੈਜਿਸਟਰੇਟ ਗੌਰਾਂਗ ਰਾਠੀ ਨੇ ਦੱਸਿਆ ਕਿ ਘਟਨਾ ਔਰਈ ਸ਼ਹਿਰ ਸਥਿਤ ਦੁਰਗਾ ਪੰਡਾਲ ਦੀ ਹੈ।ਘਟਨਾ ਸਮੇਂ ਪੰਡਾਲ 'ਚ 200 ਦੇ ਕਰੀਬ ਲੋਕ ਮੌਜੂਦ ਸਨ। ਆਰਤੀ ਦਾ ਪ੍ਰੋਗਰਾਮ ਚੱਲ ਰਿਹਾ ਸੀ, ਇਸੇ ਦੌਰਾਨ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਸੂਚਨਾ ਹੈ।ਇਸ ਘਟਨਾ 'ਚ ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ 52 ਲੋਕ ਝੁਲਸ ਚੁੱਕੇ ਹਨ।ਇਨ੍ਹਾਂ ਵਿੱਚੋਂ 32 ਤੋਂ ਵੱਧ ਲੋਕਾਂ ਨੂੰ ਵਾਰਾਣਸੀ ਸਮੇਤ ਹੋਰ ਸ਼ਹਿਰਾਂ ਦੇ ਵੱਡੇ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ ਹੈ।ਇਸ ਘਟਨਾ ਵਿੱਚ ਹੁਣ ਤੱਕ ਇੱਕ ਬੱਚੇ ਦੀ ਮੌਤ ਹੋਣ ਦੀ ਸੂਚਨਾ ਹੈ। ਜ਼ਖਮੀਆਂ ਨੂੰ ਵੀ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ