Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸੰਧਵਾਂ ਵੱਲੋਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਤੇ ਉਚ ਕਦਰਾਂ-ਕੀਮਤਾਂ ਅਪਨਾਉਣ ਦੀ ਸਲਾਹ

October 03, 2022 07:12 AM

ਅਗਲੇ ਵਿਧਾਨ ਸਭਾ ਸੈਸ਼ਨ ਤੋਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਦਨ ਦੀ ਕਾਰਵਾਈ ਦਿਖਾਈ ਜਵੇਗੀ : ਸਪੀਕਰ
ਵਿਧਾਨ ਸਭਾ ਸਪੀਕਰ ਦੀ ਮਾਤਾ ਜੀ ਅਤੇ ਧਰਮ ਪਤਨੀ ਨੇ ਵੀ ਵਿਧਾਨ ਸਭਾ ਦੀ ਕਾਰਵਾਈ ਦੇਖੀ


ਚੰਡੀਗੜ੍ਹ, 3 ਅਕਤੂਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਮਾਗਮ ਦੀ ਕਾਰਵਾਈ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਖਤ ਮਿਹਨਤ ਕਰਨ ਅਤੇ ਉਚ ਕਦਮਾਂ ਕੀਮਤਾਂ ਅਪਨਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਭਵਿੱਖ ਵਿੱਚ ਹੋਰ ਵੀ ਵਧੀਆ ਤਰੀਕੇ ਨਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸਮਾਗਮ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਦਨ ਦੀ ਕਾਰਵਾਈ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

 
ਅੱਜ 16 ਵੀਂ ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਸਦਨ ਦੀ ਕਾਰਵਾਈ ਦੇਖਣ ਆਏ ਵਿਦਿਆਰਥੀਆਂ ਨੂੰ ਸ. ਸੰਧਵਾਂ ਨੇ ਦੇਸ਼ ਦਾ ਭਵਿੱਖ ਦੱਸਿਆ। ਵਿਦਿਆਰਥੀਆਂ ਨੂੰ ਸੰਬੋਧਤ ਹੁੰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਭਵਿੱਖ ਵਿੱਚ ਤੁਸੀਂ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਇਸ ਕਰਕੇ ਤੁਹਾਨੂੰ ਦ੍ਰਿੜ ਇੱਛਾ ਸ਼ਕਤੀ ਦੇ ਨਾਲ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਦਾ ਨਿਰਮਾਣ ਵਧੇਰੇ ਤੀਬਰ ਗਤੀ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਜਾਂ ਕੌਮ ਦੇ ਵਿਦਿਆਰਥੀ ਉਚ ਅਨੁਸ਼ਾਸ਼ਿਤ ਅਤੇ ਕਦਰਾਂ-ਕੀਮਤਾਂ ਵਾਲੇ ਹੋਣਗੇ, ਉਸ ਦੇਸ਼ ਜਾਂ ਕੌਮ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੋਵੇਗਾ।
ਸੰਧਵਾਂ ਨੇ ਵਿਦਿਆਰਥੀਆਂ ਦੇ ਵਿਦਿਅਕ ਟੂਰਾਂ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਉਹ ਘੁੰਮ-ਫਿਰ ਕੇ ਵਧੇਰੇ ਪ੍ਰਭਾਵੀ ਢੰਗ ਨਾਲ ਗਿਆਨ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਵਿਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਪ੍ਰਾਪਤੀ ਦੇ ਯਤਨਾਂ ਵਿੱਚ ਵਾਧਾ ਕਰਦੇ ਹਨ। ਇਸ ਲਈ ਇਹ ਵਿਦਿਆਰਥੀਆਂ ਦੀ ਪੜ੍ਹਾਈ ਦਾ ਲਾਜ਼ਮੀ ਹਿੱਸਾ ਹੋਣੇ ਚਾਹੀਦੇ ਹਨ।

 
ਇਸ ਤੋਂ ਪਹਿਲਾਂ ਸਪੀਕਰ ਨੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਭੋਜ ਦਿੱਤਾ। ਸ. ਸੰਧਵਾਂ ਦੀ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਨੇ ਵਿਦਿਆਰਥੀਆਂ ਦੇ ਨਾਲ ਦੁਪਹਿਰ ਦਾ ਖਾਣਾ ਖਾਧਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦ੍ਰਿੜ ਇਰਾਦੇ ਨਾਲ ਪੜ੍ਹਾਈ ਕਰਨ ਲਈ ਆਖਿਆ। ਇਸ ਦੌਰਾਨ ਵਿਦਿਆਰਥੀ ਇਸ ਸਮੇਂ ਦੌਰਾਨ ਪੂਰੀ ਤਰ੍ਹਾਂ ਖੁਸ਼ ਦਿਖਾਈ ਦਿੱਤੇ ਅਤੇ ਉਨ੍ਹਾਂ ਨੇ ਨੇ ਪੂਰੀ ਉਤਸੁਕਤਾ ਨਾਲ ਸਦਨ ਦੀ ਕਾਰਵਾਈ ਦੇਖੀ।
ਇਸੇ ਦੌਰਾਨ ਹੀ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਦੇ ਮਾਤਾ ਗੁਰਮੇਲ ਕੌਰ ਅਤੇ ਧਰਮ ਪਤਨੀ ਸਗੁਰਪ੍ਰੀਤ ਕੌਰ ਸੰਧਵਾਂ ਨੇ ਵੀ ਵਿਧਾਨ ਸਭਾ ਦੀ ਕਾਰਵਾਈ ਦੇਖੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ