Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਦੱਖਣੀ ਓਨਟਾਰੀਓ ਵਿੱਚ ਸਰਦ ਰੁੱਤ ਨੇ ਦਿੱਤੀ ਦਸਤਕ

October 03, 2022 09:03 AM

ਓਨਟਾਰੀਓ, 3 ਅਕਤੂਬਰ (ਪੋਸਟ ਬਿਊਰੋ) : ਦੱਖਣੀ ਓਨਟਾਰੀਓ ਵਿੱਚ ਸਰਦ ਰੁੱਤ ਨੇ ਪਹਿਲੀ ਦਸਤਕ ਦੇ ਦਿੱਤੀ ਹੈ। ਇਸ ਸਬੰਧ ਵਿੱਚ ਐਨਵਾਇਰਮੈਂਟ ਕੈਨੇਡਾ ਵੱਲੋਂ ਐਤਵਾਰ ਨੂੰ ਮੌਸਮ ਸਬੰਧੀ ਕਈ ਐਡਵਾਈਜ਼ਰੀਜ਼ ਜਾਰੀ ਕੀਤੀਆਂ ਗਈਆਂ। ਸੋਮਵਾਰ ਨੂੰ ਮੌਸਮ ਵਿੱਚ ਠੰਢ ਮਹਿਸੂਸ ਹੋਣ ਸਬੰਧੀ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਫੈਡਰਲ ਏਜੰਸੀ ਨੇ ਯੌਰਕ, ਦਰਹਾਮ, ਡਫਰਿਨ ਤੇ ਹਾਲਟਨ ਰੀਜਨ ਦੇ ਨਾਲ ਨਾਲ ਓਟਵਾ, ਕਿੰਗਸਟਨ ਤੇ ਲੰਡਨ ਵਿੱਚ ਕੋਹਰੇ ਸਬੰਧੀ ਚੇਤਾਵਨੀ ਜਾਰੀ ਕੀਤੀ। ਇਸ ਐਡਵਾਈਜ਼ਰੀ ਅਨੁਸਾਰ ਐਤਵਾਰ ਰਾਤ ਨੂੰ ਤਾਪਮਾਨ 0 ਡਿਗਰੀ ਸੈਲਸੀਅਸ ਤੱਕ ਚੁੱਭੀ ਲਾ ਸਕਦਾ ਹੈ ਤੇ ਇਹੋ ਸਿਲਸਿਲਾ ਸੋਮਵਾਰ ਸਵੇਰ ਨੂੰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਕਿਤੇ ਕਿਤੇ ਕੋਹਰਾ ਜੰਮਿਆਂ ਵੀ ਨਜ਼ਰ ਆ ਸਕਦਾ ਹੈ।
ਇਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲਿਆਂ ਨੂੰ ਆਪਣੇ ਪੌਦਿਆਂ ਨੂੰ ਢਕ ਕੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿੱਚ ਕੋਹਰੇ ਕਾਰਨ ਕਈ ਫਸਲਾਂ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ।ਐਨਵਾਇਰਮੈਂਟ ਕੈਨੇਡਾ ਅਨੁਸਾਰ ਟੋਰਾਂਟੋ ਵਿੱਚ ਰਾਤ ਸਮੇਂ ਮੌਸਮ 5 ਡਿਗਰੀ ਸੈਲਸੀਅਸ ਰਹਿ ਸਕਦਾ ਹੈ ਤੇ ਸੋਮਵਾਰ ਦੁਪਹਿਰ ਤੱਕ ਇਸ ਦੇ ਇਕਹਿਰੇ ਅੰਕੜੇ ਵਿੱਚ ਬਣੇ ਰਹਿਣ ਦੀ ਸੰਭਾਵਨਾ ਹੈ। ਮਿਸੀਸਾਗਾ ਤੇ ਨੌਰਥ ਯੌਰਕ ਵਿੱਚ ਤਾਪਮਾਨ 3 ਡਿਗਰੀ ਸੈਲਸੀਅਸ, ਵਾਅਨ ਤੇ ਰਿਚਮੰਡ ਹਿੱਲ ਵਿੱਚ ਪਾਰਾ ਰਾਤ ਸਮੇਂ ਮਨਫੀ 1 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ