Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ ਵਿੱਚ 10 ਹਜ਼ਾਰ ਕਰੋੜ ਜੀ.ਐਸ.ਟੀ. ਦਾ ਅੰਕੜਾ ਪਾਰ ਕੀਤਾ : ਚੀਮਾ

October 05, 2022 08:16 AM

ਰਾਜ ਵੱਲੋ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਜੀ.ਐਸ.ਟੀ ਵਿੱਚ 22.6 ਪ੍ਰਤੀਸ਼ਤ ਵਾਧਾ ਦਰਜ


ਚੰਡੀਗੜ੍ਹ, 5 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀ.ਐਸ.ਟੀ ਵਜੋਂ ਵਸੂਲੇ ਹਨ ਜਿਸ ਨਾਲ ਸੂਬੇ ਵੱਲੋਂ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਜੀਐਸਟੀ ਵਸੂਲੀ ਵਿੱਚ 22.6 ਫੀਸਦੀ ਦੀ ਵਾਧਾ ਦਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ 8650 ਕਰੋੜ ਰੁਪਏ ਦੀ ਜੀ.ਐਸ.ਟੀ. ਉਗਰਾਹੀ ਹੋਈ ਸੀ ਜਦਕਿ ਮੌਜੂਦਾ ਸਾਲ ਦੌਰਾਨ ਸੂਬੇ ਨੇ ਕੁੱਲ 10604 ਕਰੋੜ ਰੁਪਏ ਦੀ ਜੀ.ਐਸ.ਟੀ. ਉਗਰਾਹੀ ਨਾਲ 1954 ਕਰੋੜ ਰੁਪਏ ਹੋਰ ਕਮਾਏ ਹਨ।
ਸਤੰਬਰ 2022 ਦੇ ਜੀਐਸਟੀ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ 22 ਫੀਸਦੀ ਦੀ ਵਿਕਾਸ ਦਰ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ 2021 ਵਿੱਚ 1402 ਰੁਪਏ ਦੀ ਕੁਲੈਕਸ਼ਨ ਦੇ ਮੁਕਾਬਲੇ ਇਸ ਸਾਲ ਸਤੰਬਰ ਵਿੱਚ ਜੀਐਸਟੀ ਕੁਲੈਕਸ਼ਨ 1710 ਕਰੋੜ ਰੁਪਏ ਰਹੀ।
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2022-23 ਲਈ ਆਪਣੇ ਪਹਿਲੇ ਬਜਟ ਵਿੱਚ 20,550 ਕਰੋੜ ਰੁਪਏ ਦੀ ਜੀ.ਐਸ.ਟੀ ਉਗਰਾਹੀ ਦਾ ਅਨੁਮਾਨ ਲਗਾਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਨੇ ਪਹਿਲੇ ਛੇ ਮਹੀਨਿਆਂ ਵਿੱਚ 50 ਪ੍ਰਤੀਸ਼ਤ ਤੋਂ ਵੱਧ ਦੀ ਪ੍ਰਾਪਤੀ ਕੀਤੀ ਹੈ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਜੀਐਸਟੀ ਦੀ ਉਗਰਾਹੀ ਵਿੱਚ ਚੰਗੇ ਵਾਧੇ ਦੀ ਉਮੀਦ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਾਅਲੀ ਬਿਲਿੰਗ ਨੂੰ ਰੋਕਣ ਦੇ ਨਾਲ-ਨਾਲ ਸਾਰੀਆਂ ਖਾਮੀਆਂ ਨੂੰ ਦੂਰ ਕਰਨ ਲਈ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਹੈ, ਜਿਸ ਨਾਲ ਨਾ ਸਿਰਫ਼ ਵਪਾਰੀਆਂ ਨੂੰ ਫਾਇਦਾ ਹੋਵੇਗਾ ਸਗੋਂ ਸੂਬੇ ਦੇ ਆਪਣੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ