Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਚਾਈਲਡਕੇਅਰ ਸੈਂਟਰ ਵਿੱਚ ਦਾਖਲ ਹੋ ਕੇ ਗੰਨਮੈਨ ਨੇ ਚਲਾਈਆਂ ਗੋਲੀਆਂ, 24 ਬੱਚੇ, 11 ਬਾਲਗ ਹਲਾਕ

October 06, 2022 08:42 AM

ਥਾਈਲੈਂਡ, 6 ਅਕਤੂਬਰ (ਪੋਸਟ ਬਿਊਰੋ) : ਉੱਤਰਪੂਰਬੀ ਥਾਈਲੈਂਡ ਵਿੱਚ ਸਥਿਤ ਚਾਈਲਡਕੇਅਰ ਸੈਂਟਰ ਉੱਤੇ ਹੋਏ ਹਮਲੇ ਵਿੱਚ 24 ਬੱਚੇ ਤੇ 11 ਬਾਲਗ ਮਾਰੇ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਇਸ ਕਾਰੇ ਨੂੰ ਅੰਜਾਮ ਦੇਣ ਵਾਲਾ ਗੰਨਮੈਨ ਮੌਕੇ ਤੋਂ ਫਰਾਰ ਹੋ ਗਿਆ ਤੇ ਆਪਣੀ ਕਾਰ ਵਿੱਚ ਭੱਜਦੇ ਹੋਏ ਨੇ ਗੋਲੀਆਂ ਚਲਾਉਣ ਦਾ ਸਿਲਸਿਲਾ ਜਾਰੀ ਰੱਖਿਆ। ਫਿਰ ਉਹ ਆਪਣੇ ਘਰ ਪਹੁੰਚਿਆ ਜਿੱਥੇ ਉਸ ਨੇ ਆਪਣੀ ਜਾਨ ਲੈਣ ਤੋਂ ਪਹਿਲਾਂ ਆਪਣੀ ਪਤਨੀ ਤੇ ਬੱਚੇ ਦੀ ਵੀ ਜਾਨ ਲੈ ਲਈ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਦੁਪਹਿਰ ਦੇ 12:30 ਵਜੇ ਇੱਕ ਵਿਅਕਤੀ, ਜਿਸ ਦੀ ਪਛਾਣ ਬਾਅਦ ਵਿੱਚ ਸਾਬਕਾ ਪੁਲਿਸ ਅਧਿਕਾਰੀ ਵਜੋਂ ਹੋਈ, ਨੌਂਗਬੁਆ ਲੰਫੂ ਟਾਊਨ ਦੇ ਚਾਈਲਡਕੇਅਰ ਸੈਂਟਰ ਵਿੱਚ ਦਾਖਲ ਹੋਇਆ। ਪੁਲਿਸ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ ਹਮਲਾਵਰ ਦੇ ਬਿਲਡਿੰਗ ਵਿੱਚ ਦਾਖਲ ਹੋਣ ਤੋਂ ਲੈ ਕੇ ਭੱਜਣ ਤੱਕ 19 ਲੜਕਿਆ ਤੇ ਤਿੰਨ ਲੜਕੀਆਂ ਸਮੇਤ ਦੋ ਬਾਲਗਾਂ ਦੀ ਮੌਤ ਹੋ ਗਈ।
ਥਾਈ ਮੀਡੀਆ ਰਿਪੋਰਟਾਂ ਅਨੁਸਾਰ ਗੰਨਮੈਨ ਨੇ ਹਮਲੇ ਵਿੱਚ ਚਾਕੂਆਂ ਦੀ ਵਰਤੋਂ ਵੀ ਕੀਤੀ। ਪੁਲਿਸ ਅਧਿਕਾਰੀ ਪੈਸਲ ਲਿਊਸੋਂਬੋਨ ਨੇ ਦੱਸਿਆ ਕਿ ਮਸ਼ਕੂਕ ਨੇ ਬਿਲਡਿੰਗ ਤੋਂ ਬਾਹਰ ਆ ਕੇ ਵੀ ਗੋਲੀਆ ਚਲਾਉਣ ਦਾ ਸਿਲਸਿਲਾ ਜਾਰੀ ਰੱਖਿਆ ਕਿ ਤੇ ਕਈ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਬਿਲਡਿੰਗ ਦੇ ਬਾਹਰ ਵੀ ਦੋ ਬੱਚੇ ਤੇ 10 ਬਾਲਗ ਮਾਰੇ ਗਏ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ