Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਅਮਰੀਕਾ 'ਚ ਭਾਰਤੀ ਮੂਲ ਦੇ ਵਿਦਿਆਰਥੀ ਦਾ ਕਤਲ, ਕੋਰੀਆਈ ਰੂਮਮੇਟ ਹਿਰਾਸਤ 'ਚ

October 06, 2022 05:36 PM

ਇੰਡੀਆਨਾ, 6 ਅਕਤੂਬਰ (ਪੋਸਟ ਬਿਊਰੋ)- ਅਮਰੀਕਾ 'ਚ ਭਾਰਤੀ ਮੂਲ ਦੇ ਵਿਦਿਆਰਥੀ ਦਾ ਕਤਲ ਹੋਣ ਦੀ ਖਬਰ ਹੈ।ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਇੰਡੀਆਨਾ ਵਿੱਚ ਇੱਕ ਕੋਰੀਆਈ ਨੌਜਵਾਨ ਨਾਲ ਰਹਿ ਰਹੇ 20 ਸਾਲਾ ਭਾਰਤੀ ਨੌਜਵਾਨ ਵਰੁਣ ਮਨੀਸ਼ ਛੇੜਾ ਦਾ ਕਤਲ ਕਰ ਦਿੱਤਾ ਗਿਆ ਹੈ।ਮਨੀਸ਼ ਛੇੜਾ ਪਰਡਿਊ ਯੂਨੀਵਰਸਿਟੀ ਦਾ ਵਿਦਿਆਰਥੀ ਸੀ।ਸਥਾਨਕ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਤਲ ਤੋਂ ਬਾਅਦ ਨੌਜਵਾਨ ਦੇ ਦੱਖਣੀ ਕੋਰੀਆਈ ਰੂਮਮੇਟ ਨੂੰ ਇੰਡੀਆਨਾ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ।
ਰਿਪੋਰਟਾਂ ਮੁਤਾਬਕ ਵਰੁਣ ਦੀ ਲਾਸ਼ ਕੈਂਪਸ ਦੇ ਪੱਛਮੀ ਸਿਰੇ 'ਤੇ ਸਥਿਤ ਮੈਕਕਚੀਅਨ ਹਾਲ ਦੀ ਪਹਿਲੀ ਮੰਜਿ਼ਲ 'ਤੇ ਮਿਲੀ।ਰਿਪੋਰਟ ਮੁਤਾਬਕ ਵਰੁਣ ਛੇੜਾ ਦੱਖਣੀ ਕੋਰੀਆ ਦੇ ਨੌਜਵਾਨ ਜੀ ਮਿਨ ਜਿੰਮੀ ਸ਼ਾ ਨਾਲ ਕਮਰਾ ਸਾਂਝਾ ਕਰਦਾ ਸੀ। ਉਸ ਨੇ ਬੁੱਧਵਾਰ ਰਾਤ 12:45 ਵਜੇ ਫੋਨ 'ਤੇ ਕਤਲ ਦੀ ਜਾਣਕਾਰੀ ਦਿੱਤੀ ਸੀ। ਪੁਲਿਸ ਮੁਖੀ ਲੈਸਲੇ ਵਾਈਟ ਨੇ ਇੱਕ ਨਿਊਜ਼ ਕਾਨਫਰੰਸ ਵਿੱਚ ਮਾਮਲੇ ਦੀ ਪੂਰੀ ਜਾਣਕਾਰੀ ਦਿੱਤੀ।ਵਰੁਣ ਯੂਨੀਵਰਸਿਟੀ 'ਚ ਡਾਟਾ ਸਾਇੰਸ ਦੀ ਪੜ੍ਹਾਈ ਕਰ ਰਿਹਾ ਸੀ। ਪੁਲਸ ਨੂੰ ਉਸ ਦੇ ਸਰੀਰ 'ਤੇ ਜ਼ਖਮਾਂ ਦੇ ਕਈ ਨਿਸ਼ਾਨ ਮਿਲੇ ਹਨ।ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਛੇੜਾ ਦੀ ਮੌਤ "ਬਹੁਤ ਸਾਰੀਆਂ ਦੁਖਦਾਈ ਸੱਟਾਂ" ਕਾਰਨ ਹੋਈ ਹੈ।
ਵਰੁਣ ਦੇ ਬਚਪਨ ਦੇ ਦੋਸਤ ਅਰੁਣਾਭ ਸਿਨਹਾ ਨੇ ਨਿਊਜ਼ ਨੂੰ ਦੱਸਿਆ ਕਿ ਮੰਗਲਵਾਰ ਰਾਤ ਵਰੁਣ ਦੋਸਤਾਂ ਨਾਲ ਆਨਲਾਈਨ ਚੈਟ ਕਰ ਰਿਹਾ ਸੀ।ਇਸ ਦੇ ਨਾਲ ਹੀ ਉਹ ਗੇਮਿੰਗ 'ਚ ਵੀ ਰੁੱਝਿਆ ਹੋਇਆ ਸੀ।ਇਸ ਦੌਰਾਨ ਉਨ੍ਹਾਂ ਨੇ ਵਰੁਣ ਦੇ ਚੀਕਣ ਦੀ ਆਵਾਜ਼ ਸੁਣੀ।ਉਸ ਰਾਤ ਅਰੁਣਾਭ ਦੋਸਤਾਂ ਨਾਲ ਨਹੀਂ ਖੇਡ ਰਿਹਾ ਸੀ ਪਰ ਦੋਸਤਾਂ ਨੇ ਦੱਸਿਆ ਕਿ ਹਮਲੇ ਦੀ ਆਵਾਜ਼ ਸਾਫ ਸੁਣਾਈ ਦਿੱਤੀ।ਉਹ ਨਹੀਂ ਜਾਣਦੇ ਕਿ ਕੀ ਹੋਇਆ? ਬੁੱਧਵਾਰ ਸਵੇਰੇ ਉਸ ਨੂੰ ਵਰੁਣ ਦੇ ਕਤਲ ਬਾਰੇ ਪਤਾ ਲੱਗਾ।ਇਸ ਤੋਂ ਪਹਿਲਾਂ ਅੱਠ ਸਾਲ ਪਹਿਲਾਂ ਵੀ ਇਸ ਕੈਂਪਸ ਵਿੱਚ ਅਜਿਹੀ ਘਟਨਾ ਵਾਪਰ ਚੁੱਕੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ