Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਲਾਸ ਵੇਗਸ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਵਿੱਚ 2 ਹਲਾਕ, 6 ਜ਼ਖ਼ਮੀ

October 06, 2022 11:57 PM

ਲਾਸ ਵੇਗਸ, 6 ਅਕਤੂਬਰ (ਪੋਸਟ ਬਿਊਰੋ) :ਲਾਸ ਵੇਗਸ ਵਿੱਚ ਇੱਕ ਹਮਲਾਵਰ ਨੇ ਰਸੋਈ ਵਿੱਚ ਵਰਤੇ ਜਾਣ ਵਾਲੇ ਵੱਡੇ ਚਾਕੂ ਨਾਲ ਦੋ ਵਿਅਕਤੀਆਂ ਦੀ ਜਾਨ ਲੈ ਲਈ ਤੇ ਛੇ ਹੋਰਨਾਂ ਨੂੰ ਜ਼ਖ਼ਮੀ ਕਰ ਦਿੱਤਾ। ਪਰ ਬਾਅਦ ਵਿੱਚ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਲਾਸ ਵੇਗਸ ਪੁਲਿਸ ਅਨੁਸਾਰ ਉਨ੍ਹਾਂ ਨੂੰ ਛੁਰੇਬਾਜ਼ੀ ਸਬੰਧੀ 911 ਕਾਲਜ਼ ਸਵੇਰੇ 11:40 ਉੱਤੇ ਆਉਣੀਆਂ ਸ਼ੁਰੂ ਹੋ ਗਈਆਂ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਛੁਰੇਬਾਜ਼ੀ ਦੀ ਇਸ ਘਟਨਾ ਤੋਂ ਬਾਅਦ ਤਿੰਨ ਵਿਅਕਤੀਆਂ ਨੂੰ ਨਾਜ਼ੁਕ ਹਾਲਤ ਵਿੱਚ ਤੇ ਤਿੰਨ ਹੋਰਨਾਂ ਨੂੰ ਸਥਿਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਮਸ਼ਕੂਕ ਵੱਲੋਂ ਆਪਣੀ ਜਾਣਕਾਰੀ ਪੁਲਿਸ ਨੂੰ ਆਪ ਦਿੱਤੀ ਗਈ ਪਰ ਪੁਲਿਸ ਉਸ ਦੀ ਅਸਲ ਪਛਾਣ ਦਾ ਪਤਾ ਲਾਉਣ ਲਈ ਕੰਮ ਕਰ ਰਹੀ ਹੈ।ਪੁਲਿਸ ਨੇ ਦੱਸਿਆ ਕਿ ਮਸ਼ਕੂਕ ਸਪੈਨਿਸ਼ ਮੂਲ ਦਾ ਹੈ ਤੇ ਆਪਣੇ 30ਵਿਆਂ ਵਿੱਚ ਹੈ। ਪੁਲਿਸ ਨੇ ਇਹ ਵੀ ਆਖਿਆ ਕਿ ਉਹ ਲਾਸ ਵੇਗਸ ਦਾ ਰਹਿਣ ਵਾਲਾ ਵੀ ਨਹੀਂ ਲੱਗਦਾ।
ਕਲਾਰਕ ਕਾਊਂਟੀ ਸੈ਼ਰਿਫ ਜੋਅ ਲੌਂਬਾਰਡੋ ਨੇ ਦੱਸਿਆ ਕਿ ਮਾਰੇ ਗਏ ਦੋ ਵਿਅਕਤੀਆਂ ਦੇ ਨਾਂਵਾਂ ਦਾ ਖੁਲਾਸਾ ਅਜੇ ਨਹੀ਼ਂ ਕੀਤਾ ਜਾ ਸਕਦਾ ਕਿਉਂਕਿ ਅਜੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਇਸ ਸਬੰਧ ਵਿੱਚ ਜਾਣਕਾਰੀ ਦੇਣੀ ਹੈ।ਇਸ ਘਟਨਾ ਦਾ ਸਿ਼ਕਾਰ ਲੋਕਲ ਤੇ ਟੂਰਿਸਟ ਦੋਵੇਂ ਹੀ ਹੋਏ। ਮੈਟਰੋ ਪੁਲਿਸ ਚੀਫ ਜੇਮਜ਼ ਲਾਰੋਸੇਲ ਨੇ ਦੱਸਿਆ ਕਿ ਛੁਰੇਬਾਜ਼ੀ ਦੀ ਇਹ ਘਟਨਾ ਬਿਨਾਂ ਕਿਸੇ ਉਕਸਾਹਟ ਦੇ ਲਾਸ ਵੇਗਸ ਬੁਲੇਵਾਰਡ ਦੇ ਪੂਰਬੀ ਸਾਈਡਵਾਕ ਉੱਤੇ ਵਾਪਰੀ। ਫਿਰ ਮਸ਼ਕੂਕ ਦੱਖਣ ਵੱਲ ਚਲਾ ਗਿਆ ਤੇ ਉੱਥੇ ਉਸ ਨੇ ਹੋਰਨਾਂ ਲੋਕਾਂ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਫਿਰ ਮੌਕੇ ਤੋਂ ਭੱਜਣ ਦੀ ਕੋਸਿ਼ਸ਼ ਕਰ ਰਹੇ ਮਸ਼ਕੂਕ ਦਾ 911 ਉੱਤੇ ਕਾਲ ਕਰਨ ਵਾਲਿਆਂ ਨੇ ਪਿੱਛਾ ਕੀਤਾ ਤੇ ਫਿਰ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਤੇਜ਼ ਧਾਰ ਵਾਲਾ ਚਾਕੂ ਵੀ ਮਸ਼ਕੂਕ ਕੋਲੋਂ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਿਸੇ ਹੋਰ ਮਸ਼ਕੂਕ ਦੀ ਭਾਲ ਨਹੀਂ ਕੀਤੀ ਜਾ ਰਹੀ।ਇਸ ਛੁਰੇਬਾਜ਼ੀ ਦੇ ਕਾਰਨਾਂ ਦਾ ਵੀ ਪੁਲਿਸ ਅਜੇ ਪਤਾ ਨਹੀਂ ਲਾ ਸਕੀ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ