Welcome to Canadian Punjabi Post
Follow us on

03

July 2025
 
ਕੈਨੇਡਾ

ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਅਮਰੀਕਾ ਦੇ ਵਿਦੇਸ਼ ਮੰਤਰੀ

October 27, 2022 09:06 AM

ਓਟਵਾ, 27 ਅਕਤੂਬਰ (ਪੋਸਟ ਬਿਊਰੋ) : ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅੱਜ ਓਟਵਾ ਵਿੱਚ ਹਨ, ਜਿੱਥੇ ਉਹ ਕੈਨੇਡਾ ਦੀ ਵਿਦੇਸ਼ ਮੰਤਰੀ ਮਿਲੇਨੀ ਜੋਲੀ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕਰਨਗੇ।
ਇਹ ਤਿੰਨੇ ਅਧਿਕਾਰੀ ਇਰਾਨ ਵਿੱਚ ਮਨੁੱਖੀ ਅਧਿਕਾਰਾਂ ਤੇ ਨੌਰਥ ਅਮੈਰੀਕਨ ਰਫਿਊਜੀ ਪਾਲਿਸੀ ਦੇ ਨਾਲ ਨਾਲ ਯੂਕਰੇਨ ਪ੍ਰਤੀ ਸਮਰਥਨ ਨੂੰ ਹੋਰ ਮਜ਼ਬੂਤ ਕਰਨ ਲਈ ਰਸਮੀ ਤੌਰ ਉੱਤੇ ਗੱਲਬਾਤ ਕਰਨਗੇ। ਇਹ ਸਾਰੇ ਹਾਇਤੀ ਵਿੱਚ ਮਨੁੱਖਤਾ ਸਬੰਧੀ ਸੰਕਟ ਬਾਰੇ ਵੀ ਗੱਲ ਕਰਨਗੇ। ਜਿ਼ਕਰਯੋਗ ਹੈ ਕਿ ਹਾਇਤੀ ਵੱਲੋਂ ਦੇਸ਼ ਵਿੱਚ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਹੋਰਨਾਂ ਦੇਸ਼ਾਂ ਦੀ ਫੌਜ ਤੋਂ ਦਖਲਅੰਦਾਜ਼ੀ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਦੌਰਾਨ ਜੋਲੀ ਨੇ ਆਖਿਆ ਕਿ ਵਾਸਿ਼ੰਗਟਨ ਤੇ ਓਟਵਾ ਅਗਲੇ ਮਹੀਨੇ ਹੋਣ ਜਾ ਰਹੀ ਜੀ-20 ਤੇ ਏਸ਼ੀਆ ਪੈਸੇਫਿਕ ਇਕਨੌਮਿਕ ਕੋਆਪਰੇਸ਼ਨ ਫੋਰਮਜ਼ ਸਬੰਧੀ ਸਿਖਰ ਵਾਰਤਾ ਤੋਂ ਪਹਿਲਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦੇ ਹਨ। ਬਲਿੰਕਨ ਦੀ ਇਹ ਦੋ ਰੋਜ਼ਾ ਫੇਰੀ ਮਾਂਟਰੀਅਲ ਵਿੱਚ ਖ਼ਤਮ ਹੋਵੇਗੀ ਜਿੱਥੇ ਉਹ ਲਿਥੀਅਮ ਰੀਸਾਈਕਲਿੰਗ ਪਲਾਂਟ ਦਾ ਦੌਰਾ ਕਰਨਗੇ ਤੇ ਟਰੇਡ ਅਤੇ ਇਲੈਕਟ੍ਰਿਕ ਗੱਡੀਆਂ ਉੱਤੇ ਧਿਆਨ ਕੇਂਦਰਿਤ ਕਰਨਗੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ