Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਪੰਜ ਸਾਲ ਤੋਂ ਘੱਟ ਉਮਰ ਦੇ ਸਿਰਫ 7 ਫੀ ਸਦੀ ਬੱਚਿਆਂ ਨੇ ਹੀ ਲਵਾਈ ਹੈ ਕੋਵਿਡ-19 ਵੈਕਸੀਨ

November 08, 2022 08:50 AM

ਓਟਵਾ, 8 ਨਵੰਬਰ (ਪੋਸਟ ਬਿਊਰੋ) : ਹੈਲਥ ਕੈਨੇਡਾ ਵੱਲੋਂ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਵਿਡ-19 ਵੈਕਸੀਨ ਦੇਣ ਦੀ ਮਨਜੂ਼ਰੀ ਦਿੱਤਿਆਂ ਨੂੰ ਭਾਵੇਂ ਚਾਰ ਮਹੀਨਿਆਂ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਸਿਰਫ 7 ਫੀ ਸਦੀ ਬੱਚਿਆਂ ਨੂੰ ਹੀ ਇਹ ਵੈਕਸੀਨ ਲਵਾਈ ਗਈ ਹੈ।
ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ 9 ਅਕਤੂਬਰ ਤੱਕ ਪੰਜ ਸਾਲ ਤੋਂ ਘੱਟ ਉਮਰ ਦੇ 6·5 ਫੀ ਸਦੀ ਬੱਚਿਆਂ ਨੂੰ ਇਸ ਵੈਕਸੀਨ ਦੀ ਪਹਿਲੀ ਡੋਜ਼ ਲਾਈ ਗਈ ਸੀ ਜਦਕਿ ਇੱਕ ਫੀ ਸਦੀ ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ। ਇਸ ਦੇ ਮੁਕਾਬਲੇ ਪੰਜ ਸਾਲ ਤੇ ਇਸ ਤੋਂ ਵੱਧ ਉਮਰ ਦੇ 86·9 ਫੀ ਸਦੀ ਕੈਨੇਡੀਅਨਜ਼ ਨੂੰ ਪਹਿਲੀ ਡੋਜ਼ ਤੇ 84·2 ਫੀ ਸਦੀ ਕੈਨੇਡੀਅਨਜ਼ ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ।ਯੂਨੀਵਰਸਿਟੀ ਆਫ ਅਲਬਰਟਾ ਦੇ ਨਰਸਿੰਗ ਪ੍ਰੋਫੈਸਰ ਸ਼ੈਨਨ ਮੈਕਡੌਨਲਡ ਨੇ ਆਖਿਆ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਵਿਡ-19 ਵੈਕਸੀਨੇਸ਼ਨ ਦੀ ਦਰ ਕਾਫੀ ਘੱਟ ਹੈ।
ਮੈਕਡੌਨਲਡ ਨੇ ਆਖਿਆ ਕਿ ਮਾਪਿਆਂ ਦੀ ਵੱਡੇ ਬੱਚਿਆਂ ਦੇ ਮੁਕਾਬਲੇ ਨਿੱਕੇ ਬੱਚਿਆਂ ਪ੍ਰਤੀ ਪਹੁੰਚ ਵੱਖਰੀ ਹੈ। ਉਨ੍ਹਾਂ ਆਖਿਆ ਕਿ ਅਸੀਂ ਇਹ ਵੇਖਿਆ ਹੈ ਕਿ ਕੋਵਿਡ ਵੈਕਸੀਨਜ਼ ਬਾਰੇ ਜੋ ਮਾਪਿਆਂ ਦੀ ਪਹੁੰਚ 12 ਸਾਲ ਦੇ ਬੱਚਿਆਂ ਲਈ ਹੈ ਉਹੀ ਪੰਜ ਸਾਲ ਜਾਂ ਢਾਈ ਸਾਲ ਦੇ ਬੱਚਿਆਂ ਨਾਲੋਂ ਵੱਖਰੀ ਰਹੀ ਹੈ। ਇਹ ਵੈਕਸੀਨੇਸ਼ਨ ਕਰਵਾਉਣੀ ਹੈ ਜਾਂ ਨਹੀਂ ਇਹ ਮਾਪਿਆਂ ਦੀ ਚੋਣ ਦੀ ਗੱਲ ਹੈ।ਇਸ ਤੋਂ ਇਲਾਵਾ ਵੱਡੀ ਭੂਮਿਕਾ ਵੈਕਸੀਨ ਤੱਕ ਪਹੁੰਚ ਦੀ ਹੈ। ਉਨ੍ਹਾਂ ਆਖਿਆ ਕਿ ਬੱਚਿਆਂ ਦੀ ਰੁਟੀਨ ਇਮਿਊਨਾਈਜ਼ੇਸ਼ਨ ਆਮ ਤੌਰ ਉੱਤੇ 80 ਫੀ ਸਦੀ ਤੱਕ ਰਹਿੰਦੀ ਹੈ।ਉਨ੍ਹਾਂ ਆਖਿਆ ਕਿ ਕੋਵਿਡ-19 ਵੈਕਸੀਨੇਸ਼ਨ ਨਵੀਂ ਹੋਣ ਕਾਰਨ ਸ਼ਾਇਦ ਇਸ ਨੂੰ ਮਾਪਿਆਂ ਵੱਲੋਂ ਘੱਟ ਰਿਸਪਾਂਸ ਦਿੱਤਾ ਗਿਆ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ