Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਪ੍ਰੋਵਿੰਸ਼ੀਅਲ ਤੇ ਟੈਰੇਟੋਰੀਅਲ ਮੰਤਰੀਆਂ ਨਾਲ ਫੈਡਰਲ ਅਧਿਕਾਰੀਆਂ ਦੀ ਦੋ ਰੋਜ਼ਾ ਹੈਲਥ ਗੱਲਬਾਤ ਬੇਸਿੱਟਾ ਰਹੀ

November 09, 2022 07:06 AM

ਵੈਨਕੂਵਰ, 8 ਨਵੰਬਰ (ਪੋਸਟ ਬਿਊਰੋ) : ਪ੍ਰੋਵਿੰਸ਼ੀਅਲ ਤੇ ਟੈਰੇਟੋਰੀਅਲ ਮੰਤਰੀਆਂ ਨਾਲ ਫੈਡਰਲ ਅਧਿਕਾਰੀਆਂ ਦੀ ਦੋ ਰੋਜ਼ਾ ਗੱਲਬਾਤ ਬਿਨਾਂ ਕਿਸੇ ਸਮਝੌਤੇ ਦੇ ਮੁੱਕ ਗਈ।ਇਸ ਮਗਰੋਂ ਫੈਡਰਲ ਸਰਕਾਰ ਨੇ ਵੀ ਕਿਸੇ ਕਿਸਮ ਦਾ ਐਲਾਨ ਕਰਨ ਤੋਂ ਖੁਦ ਨੂੰ ਪਾਸੇ ਕਰ ਲਿਆ।
ਫੈਡਰਲ ਸਿਹਤ ਮੰਤਰੀ ਜੀਨ ਯਵੇਸ ਡਕਲਸ ਨੇ ਆਖਿਆ ਕਿ ਉਹ ਚੰਗਾਂ ਇਰਾਦਾ ਤੇ ਸੋਚ ਲੈ ਕੇ ਮੀਟਿੰਗਜ਼ ਵਿੱਚ ਗਏ ਸਨ ਪਰ ਪ੍ਰੋਵਿੰਸ਼ੀਅਲ ਤੇ ਟੈਰੇਟੋਰੀਅਲ ਅਧਿਕਾਰੀਆਂ ਕਾਰਨ ਗੱਲਬਾਤ ਕਿਸੇ ਸਿਰੇ ਨਹੀਂ ਲੱਗ ਸਕੀ।ਡਕਲਸ ਨੇ ਪ੍ਰੀਮੀਅਰਜ਼ ਉੱਤੇ ਦੋਸ਼ ਲਾਉਂਦਿਆਂ ਆਖਿਆ ਕਿ ਉਨ੍ਹਾਂ ਵੱਲੋਂ ਹੀ ਆਪਣੇ ਸਿਹਤ ਮੰਤਰੀਆਂ ਨੂੰ ਸਿਰਫ ਤੇ ਸਿਰਫ ਪੈਸੇ ਉੱਤੇ ਧਿਆਨ ਕੇਂਦਰਿਤ ਕਰਨ ਲਈ ਆਖਿਆ ਗਿਆ ਸੀ। ਉਨ੍ਹਾਂ ਇਹ ਵੀ ਆਖਿਆ ਕਿ ਆਪਣੇ ਸਿਹਤ ਮੰਤਰੀਆਂ ਨੂੰ ਆਪਣਾ ਕੰਮ ਨਾ ਕਰਨ ਦੇਣ ਲਈ ਸਿਰਫ ਤੇ ਸਿਰਫ ਪ੍ਰੀਮੀਅਰਜ਼ ਜਿ਼ੰਮੇਵਾਰ ਹਨ।
ਇਸ ਦੌਰਾਨ ਬ੍ਰਿਟਿਸ਼ ਕੋਲੰਬੀਆ ਦੇ ਸਿਹਤ ਮੰਤਰੀ ਆਡਰੀਅਨ ਡਿਕਸ ਨੇ ਆਖਿਆ ਕਿ ਮੀਟਿੰਗਜ਼ ਨੂੰ ਇਸ ਤਰ੍ਹਾਂ ਖ਼ਤਮ ਕਰਨਾ ਕਾਫੀ ਨਿਰਾਸ਼ਾਜਨਕ ਹੈ। ਇਸ ਤੋਂ ਪਹਿਲਾਂ ਉਨ੍ਹਾਂ ਆਖਿਆ ਸੀ ਕਿ ਫੈਡਰਲ ਫੰਡਿੰਗ ਨੂੰ 22 ਫੀ ਸਦੀ ਤੋਂ 35 ਫੀ ਸਦੀ ਕਰਵਾਉਣ ਲਈ ਪ੍ਰੋਵਿੰਸ਼ੀਅਲ ਤੇ ਟੈਰੇਟੋਰੀਅਲ ਮੰਤਰੀ ਇੱਕਜੁੱਟ ਹਨ। ਡਿਕਸ ਨੇ ਆਖਿਆ ਕਿ ਇਨ੍ਹਾਂ ਮੀਟਿੰਗਾਂ ਦੇ ਨਤੀਜੇ ਉਹ ਨਹੀਂ ਸਨ ਜਿਨ੍ਹਾਂ ਦੀ ਕੈਨੇਡੀਅਨਜ਼ ਨੇ ਆਸ ਕੀਤੀ ਸੀ।
ਇਸ ਤੋਂ ਪਹਿਲਾਂ ਡਕਲਸ ਨੇ ਸੋਮਵਾਰ ਨੂੰ ਇਹ ਆਖਿਆ ਸੀ ਕਿ ਸਰਕਾਰ ਹੈਲਥ ਟਰਾਂਸਫਰ ਵਧਾਉਣ ਲਈ ਤਿਆਰ ਹੈ ਪਰ ਕੁੱਝ ਸ਼ਰਤਾਂ ਵੀ ਪੂਰੀਆਂ ਕਰਨੀਆਂ ਹੋਣਗੀਆਂ। ਕੁੱਝ ਹੈਲਥ ਮਾਪਦੰਡ ਪੂਰੇ ਕਰਨੇ ਹੋਣਗੇ ਤੇ ਡਾਟਾ ਸੇ਼ਅਰਿੰਗ ਕਰਨੀ ਹੋਵੇਗੀ। ਡਿਕਸ ਨੇ ਆਖਿਆ ਕਿ ਉਹ ਫੈਡਰਲ ਸਰਕਾਰ ਦੇ ਇਸ ਤਰ੍ਹਾਂ ਦੇ ਵਿਵਹਾਰ ਤੋਂ ਨਿਰਾਸ਼ ਹਨ ਤੇ ਗੱਲਬਾਤ ਉਸ ਲਿਹਾਜ ਨਾਲ ਸਿਰੇ ਨਹੀਂ ਚੜ੍ਹ ਸਕੀ ਜਿਸ ਤਰ੍ਹਾਂ ਦੀ ਉਹ ਸਾਰੇ ਉਮੀਦ ਕਰ ਰਹੇ ਸਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ