Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਲਿਬਰਲਾਂ ਦੇ ਰਾਜ ਵਿੱਚ ਟੁੱਟ ਭੱਜ ਚੁੱਕਿਆ ਹੈ ਦੇਸ਼ ਵਿੱਚ ਸਾਰਾ ਸਿਸਟਮ : ਪੌਲੀਏਵਰ

November 09, 2022 09:53 PM

ਵੈਨਕੂਵਰ, 9 ਨਵੰਬਰ (ਪੋਸਟ ਬਿਊਰੋ) : ਦੇਸ਼ ਵਿੱਚ ਮਹਿੰਗਾਈ ਹੱਦੋਂ ਵੱਧ ਚੁੱਕੀ ਹੈ, ਖਾਣ-ਪੀਣ ਦੀਆਂ ਵਸਤਾਂ, ਘਰਾਂ ਤੇ ਫਿਊਲ ਦੀਆਂ ਕੀਮਤਾਂ ਅਸਮਾਨੀ ਛੋਹ ਰਹੀਆਂ ਹਨ ਤੇ ਇੰਜ ਲੱਗਦਾ ਹੈ ਕਿ ਇਸ ਸਮੇਂ ਦੇਸ਼ ਵਿੱਚ ਸਾਰਾ ਸਿਸਟਮ ਟੁੱਟ ਭੱਜ ਚੁੱਕਿਆ ਹੈ। ਇਹ ਗੱਲਾਂ ਬੁੱਧਵਾਰ ਨੂੰ ਕੰਜ਼ਰਵੇਟਿਵ ਆਗੂ ਪਿਏਰ ਪੌਲੀਏਵਰ ਨੇ ਮੀਡੀਆ ਸਾਹਮਣੇ ਆਖੀਆਂ।
ਉਨ੍ਹਾਂ ਆਖਿਆ ਕਿ ਇਸ ਸਮੇਂ ਦੇਸ਼ ਵਿੱਚ 40 ਸਾਲਾਂ ਵਿੱਚ ਸੱਭ ਤੋਂ ਜਿ਼ਆਦਾ ਮਹਿੰਗਾਈ ਹੈ, 35 ਸਾਲਾਂ ਦੇ ਵਿਅਕਤੀਆਂ ਨੂੰ ਆਪਣੇ ਮਾਪਿਆਂ ਦੇ ਘਰ ਦੀ ਬੇਸਮੈਂਟ ਵਿੱਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਤੇ ਫਿਊਲ ਦੀਆਂ ਕੀਮਤਾਂ ਵਿੱਚ 100 ਫੀ ਸਦੀ ਵਾਧਾ ਹੋ ਚੁੱਕਿਆ ਹੈ। ਉਨ੍ਹਾਂ ਆਖਿਆ ਕਿ ਇਸ ਸੱਭ ਕਾਸੇ ਲਈ ਲਿਬਰਲ ਸਰਕਾਰ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਿ਼ੰਮੇਵਾਰ ਹਨ। ਉਨ੍ਹਾਂ ਇਹ ਸੁਝਾਅ ਵੀ ਦਿੱਤਾ ਕਿ ਜੇ ਕੰਜ਼ਰਵੇਟਿਵ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਇਨ੍ਹਾਂ ਸਾਰੀਆਂ ਮੁਸੀਬਤਾਂ ਤੋਂ ਛੁਟਕਾਰਾ ਮਿਲ ਸਕਦਾ ਹੈ।
ਬੁੱਧਵਾਰ ਨੂੰ ਵੈਨਕੂਵਰ ਦੀ ਸੁਪਰਮਾਰਕਿਟ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੌਲੀਏਵਰ ਨੇ ਨਸਿ਼ਆਂ ਵਿੱਚ ਹੋਏ ਵਾਧੇ, ਜੁਰਮ ਤੇ ਬੇਘਰੇ ਲੋਕਾਂ ਦੀ ਵਧ ਰਹੀ ਤਾਦਾਦ ਉੱਤੇ ਵੀ ਸਵਾਲ ਉਠਾਏ। ਉਨ੍ਹਾਂ ਆਖਿਆ ਕਿ ਅਸੀਂ ਇਹ ਸੱਭ ਕੁੱਝ ਹੱਥ ਉੱਤੇ ਹੱਥ ਧਰ ਕੇ ਬੈਠੇ ਰਹਿ ਕੇ ਤਾਂ ਦੇਖ ਨਹੀਂ ਸਕਦੇ। ਸਾਨੂੰ ਦੇਸ਼ ਨੂੰ ਮੁੜ ਲੀਹ ਉੱਤੇ ਲਿਆਉਣਾ ਹੋਵੇਗਾ। ਇਸ ਲਈ ਸਾਨੂੰ ਸਰਕਾਰ ਵੱਲੋਂ ਕੀਤੀ ਜਾ ਰਹੀ ਸ਼ਾਹ ਖਰਚੀ ਉੱਤੇ ਕਾਬੂ ਕਰਨਾ ਹੋਵੇਗਾ ਤੇ ਮਹਿੰਗਾਈ ਨੂੰ ਵੀ ਨਕੇਲ ਪਾਉਣੀ ਹੋਵੇਗੀ।
ਉਨ੍ਹਾਂ ਇਹ ਵੀ ਆਖਿਆ ਕਿ ਇਹ ਸੱਭ ਫੈਡਰਲ ਪਾਲਿਸੀ ਵਿੱਚ ਤਬਦੀਲੀਆਂ ਕਰਕੇ ਕੀਤਾ ਜਾ ਸਕਦਾ ਹੈ ਤੇ ਇਹ ਉਦੋਂ ਹੀ ਸੰਭਵ ਹੈ ਜਦੋਂ ਸੱਤਾ ਦੀ ਵਾਗਡੋਰ ਕੰਜ਼ਰਵੇਟਿਵਾਂ ਹੱਥ ਆਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ