Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਬਿੱਲਾਂ ਉੱਤੇ ਦੇਰ ਰਾਤ ਤੱਕ ਬਹਿਸ ਕਰਵਾਉਣ ਲਈ ਮਤਾ ਪੇਸ਼ ਕਰਨ ਦੀ ਤਿਆਰੀ ਕਰ ਰਹੇ ਹਨ ਲਿਬਰਲ

November 10, 2022 10:02 PM

ਓਟਵਾ, 10 ਨਵੰਬਰ (ਪੋਸਟ ਬਿਊਰੋ) : ਸਰਕਾਰ ਦੇ ਹਾਊਸ ਲੀਡਰ ਮਾਰਕ ਹੌਲੈਂਡ ਦਾ ਕਹਿਣਾ ਹੈ ਕਿ ਅਗਲੇ ਹਫਤੇ ਜਦੋਂ ਐਮਪੀਜ਼ ਓਟਵਾ ਪਰਤਣਗੇ ਤਾਂ ਉਹ ਹਾਊਸ ਆਫ ਕਾਮਨਜ਼ ਦੇ ਸਿਟਿੰਗ ਆਰਜ਼ ਵਧਾਉਣ ਲਈ ਮਤਾ ਪੇਸ਼ ਕਰਨਗੇ।
ਵੀਰਵਾਰ ਨੂੰ ਟਵੀਟ ਕਰਕੇ ਹੌਲੈਂਡ ਨੇ ਆਖਿਆ ਕਿ ਸਾਡਾ ਏਜੰਡਾ ਬਹੁਤ ਹੀ ਤਾਂਘਵਾਣ ਹੈ ਤੇ ਕੰਜ਼ਰਵੇਟਿਵ ਇਸ ਨੂੰ ਪੂਰਾ ਕਰਨ ਦੇ ਰਾਹ ਵਿੱਚ ਅੜਿੱਕਾ ਡਾਹ ਸਕਦੇ ਹਨ। ਇੱਕ ਇੰਟਰਵਿਊ ਵਿੱਚ ਹੌਲੈਂਡ ਨੇ ਆਖਿਆ ਕਿ ਉਹ ਹਾਊਸ ਦਾ ਕੰਮਕਾਜ ਸਹੀ ਢੰਗ ਨਾਲ ਸ਼ਡਿਊਲ ਕਰਨ ਦੀ ਕੋਸਿ਼ਸ਼ ਕਰ ਰਹੇ ਹਨ ਪਰ ਕੰਜ਼ਰਵੇਟਿਵਾਂ ਤੋਂ ਉਨ੍ਹਾਂ ਨੂੰ ਇਹ ਸੰਕੇਤ ਮਿਲ ਰਹੇ ਹਨ ਕਿ ਉਹ ਹਰ ਬਿੱਲ ਉੱਤੇ ਵੱਧ ਸਮੇਂ ਲਈ ਬਹਿਸ ਕਰਨੀ ਚਾਹੁੰਦੇ ਹਨ ਤੇ ਫਿਰ ਹੀ ਉਸ ਉੱਤੇ ਵੋਟ ਕਰਨ ਲਈ ਤਿਆਰ ਹੋਣਗੇ।
ਉਨ੍ਹਾਂ ਆਖਿਆ ਕਿ ਇਸ ਲਈ ਉਨ੍ਹਾਂ ਕੋਲ ਇਹ ਹੱਲ ਹੈ ਕਿ ਬਹਿਸ ਦਾ ਸਮਾਂ ਵਧਾ ਕੇ ਅੱਧੀ ਰਾਤ ਤੱਕ ਕਰ ਦਿੱਤਾ ਜਾਵੇ।ਇਸ ਦੌਰਾਨ ਵਿਰੋਧੀ ਧਿਰ ਦੇ ਹਾਊਸ ਲੀਡਰ ਐਂਡਰਿਊ ਸ਼ੀਅਰ ਨੇ ਆਖਿਆ ਕਿ ਲਿਬਰਲ ਸਾਡੇ ਉੱਤੇ ਹਾਊਸ ਦੀ ਕਾਰਵਾਈ ਨੂੰ ਜਾਣ-ਬੁੱਝ ਕੇ ਲਮਕਾਉਣ ਦਾ ਦੋਸ਼ ਲਾ ਰਹੇ ਹਨ ਜਦਕਿ ਅਸੀਂ ਸਰਕਾਰ ਨੂੰ ਹਰ ਮਾਮਲੇ ਵਿੱਚ ਜਵਾਬਦੇਹ ਠਹਿਰਾਉਣਾ ਚਾਹੁੰਦੇ ਹਾਂ ਤੇ ਅਸੀਂ ਉਨ੍ਹਾਂ ਵੱਲੋਂ ਪੇਸ਼ ਬਿੱਲਾਂ ਵਿੱਚ ਉਨ੍ਹਾਂ ਦੀਆਂ ਕਮੀਆਂ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਹਾਂ ਤੇ ਇਹੋ ਸਾਡਾ ਕੰਮ ਹੈ। ਸਾਨੂੰ ਸਾਡਾ ਕੰਮ ਕਰਨ ਤੋਂ ਕੋਈ ਰੋਕ ਨਹੀਂ ਸਕਦਾ ਤੇ ਨਾ ਹੀ ਇਸ ਲਈ ਸਾਨੂੰ ਮੁਆਫੀ ਮੰਗਣ ਦੀ ਕੋਈ ਲੋੜ ਲੱਗਦੀ ਹੈ।
ਸੋਮਵਾਰ ਨੂੰ ਪੇਸ਼ ਕੀਤੇ ਜਾਣ ਵਾਲੇ ਇਸ ਮਤੇ ਦੇ ਪਹਿਲਾਂ ਹੀ ਪਾਸ ਹੋ ਜਾਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿਉਂਕਿ ਐਨਡੀਪੀ ਵੀ ਦੇਰ ਰਾਤ ਤੱਕ ਬਹਿਸ ਜਾਰੀ ਰੱਖਣ ਦੇ ਹੱਕ ਵਿੱਚ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼