Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਮੱਧ ਪ੍ਰਦੇਸ਼ ਵਿਚ ਹਨੂੰਮਾਨ ਮੰਦਰ ਵਿਚ ਭਗਦੜ ਕਾਰਨ ਔਰਤ ਦੀ ਮੌਤ

November 15, 2022 03:54 PM

ਭੋਪਾਲ, 15 ਨਵੰਬਰ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਦੇ ਭਿੰਡ 'ਚ ਦਾਦਰਿਆ ਹਨੂੰਮਾਨ ਮੰਦਰ 'ਚ ਚੱਲ ਰਹੇ ਪ੍ਰਵਚਨ ਦੌਰਾਨ ਭਗਦੜ ਨਾਲ ਇਕ ਔਰਤ ਦੀ ਮੌਤ ਹੋ ਗਈ। ਘਟਨਾ ਬਾਰੇ ਦੱਸਿਆ ਜਾ ਰਿਹਾ ਹੈ ਕਿ ਹਨੂੰਮਾਨ ਮੰਦਰ 'ਚ ਸੰਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਪ੍ਰਵਚਨ ਚੱਲ ਰਿਹਾ ਸੀ। ਜਿਸ ਨੂੰ ਸੁਣਨ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ। ਹਾਲਾਂਕਿ ਪੁਲਿਸ ਅਧਿਕਾਰੀਆਂ ਵੱਲੋਂ ਦਿੱਤੇ ਗਏ ਬਿਆਨ ਅਤੇ ਮ੍ਰਿਤਕ ਦੇ ਪੁੱਤਰ ਵੱਲੋਂ ਦਿੱਤੇ ਗਏ ਬਿਆਨ ਵਿੱਚ ਫਰਕ ਹੈ। ਦੋ ਵੱਖ-ਵੱਖ ਪੁਲਿਸ ਅਧਿਕਾਰੀਆਂ ਨੇ ਵੀ ਵੱਖ-ਵੱਖ ਬਿਆਨ ਦਿੱਤੇ ਹਨ। ਚੰਬਲ ਦੇ ਆਈਜੀ ਰਾਜੇਸ਼ ਚਾਵਲਾ ਨੇ ਔਰਤ ਦੀ ਮੌਤ ਦਾ ਕਾਰਨ ਭੀੜ ਵਿੱਚ ਦਮ ਘੁੱਟਣ ਨੂੰ ਦੱਸਿਆ ਹੈ। ਦੂਜੇ ਪਾਸੇ ਐਸਡੀਓਪੀ ਗੋਹਾਦ ਸੌਰਭ ਕੁਮਾਰ ਨੇ ਦੱਸਿਆ ਹੈ ਕਿ ਮੰਦਰ ਦੀਆਂ ਪੌੜੀਆਂ ਚੜ੍ਹਦੇ ਸਮੇਂ ਧੱਕਾ ਲੱਗਣ ਕਾਰਨ ਔਰਤ ਜ਼ਮੀਨ ’ਤੇ ਡਿੱਗ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਇਕ ਹੋਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ 'ਚ ਕਰੀਬ ਇਕ ਦਰਜਨ ਹੋਰ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਮ੍ਰਿਤਕ ਔਰਤ ਦੇ ਪੁੱਤਰ ਰਾਮ ਬਾਂਸਲ ਨੇ ਦੋਸ਼ ਲਾਇਆ ਕਿ ਜਿੱਥੇ ਇੰਨਾ ਵੱਡਾ ਪ੍ਰੋਗਰਾਮ ਕਰਵਾਇਆ ਗਿਆ ਸੀ, ਉੱਥੇ ਮੰਦਰ ਦੇ ਖੇਤਰ ਵਿੱਚ ਡਾਕਟਰਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਉਸ ਨੇ ਦੱਸਿਆ ਕਿ ਉਸ ਦੀ ਮਾਂ ਡਿੱਗ ਪਈ ਅਤੇ ਦੂਸਰੇ ਉਸ ਦੇ ਉੱਪਰੋਂ ਲੰਘ ਗਏ। ਬਾਂਸਲ ਨੇ ਦੋਸ਼ ਲਾਇਆ ਕਿ ਕਰੀਬ ਇਕ ਘੰਟੇ ਤੱਕ ਉਸ ਦੀ ਮਾਂ ਨੂੰ ਕੋਈ ਡਾਕਟਰੀ ਸਹਾਇਤਾ ਨਹੀਂ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ