Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

'ਮੈਨੂੰ ਬਚਾਓਲE, ਨਹੀਂ ਤਾਂ ਮੈਂ ਮਰ ਜਾਵਾਂਗੀ': ਸ਼ਰਧਾ ਨੇ ਦੋਸਤ ਨੂੰ ਭੇਜਿਆ ਸੀ ਆਖਰੀ ਸੰਦੇਸ਼

November 15, 2022 04:02 PM

ਨਵੀਂ ਦਿੱਲੀ, 15 ਨਵੰਬਰ (ਪੋਸਟ ਬਿਊਰੋ)- ਦਿੱਲੀ 'ਚ ਲਿਵ-ਇਨ ਪਾਰਟਨਰ ਆਫਤਾਬ ਦੁਆਰਾ ਸ਼ਰਧਾ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸ਼ਰਧਾ ਦੇ ਕਾਲਜ ਦੋਸਤ ਰਜਤ ਸ਼ੁਕਲਾ ਨੇ ਦੱਸਿਆ ਕਿ ਉਹ ਘਰੇਲੂ ਹਿੰਸਾ ਦਾ ਸ਼ਿਕਾਰ ਹੋਈ ਸੀ। ਉਸ ਨੇ ਮਦਦ ਲਈ ਸ਼ਰਧਾ ਦਾ ਸੁਨੇਹਾ ਵੀ ਯਾਦ ਕੀਤਾ ਜੋ ਉਸ ਨੇ ਆਪਣੇ ਕਤਲ ਤੋਂ ਕਈ ਮਹੀਨੇ ਪਹਿਲਾਂ ਭੇਜਿਆ ਸੀ। ਰਜਤ ਸ਼ੁਕਲਾ ਨੇ ਂਦੱਸਿਆ, "ਉਸਦਾ ਸਰੀਰਕ ਸ਼ੋਸ਼ਣ ਕੀਤਾ ਗਿਆ ਸੀ। ਉਸ ਨੇ ਇਹ ਗੱਲ ਆਪਣੇ ਸਭ ਤੋਂ ਚੰਗੇ ਦੋਸਤ ਨੂੰ ਦੱਸੀ ਸੀ। ਕਿਉਂਕਿ ਅਸੀਂ ਦੋਸਤ ਇੱਕੋ ਸਰਕਲ ਦਾ ਹਿੱਸਾ ਸੀ, ਸਾਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਸੀ।"
28 ਸਾਲਾ ਆਫਤਾਬ ਨੇ ਮਈ 'ਚ 26 ਸਾਲਾ ਸ਼ਰਧਾ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਅਤੇ ਉਸ ਦੀ ਲਾਸ਼ ਦੇ 35 ਟੁਕੜੇ ਕਰ ਦਿੱਤੇ, ਜਿਸ ਨੂੰ ਉਸ ਨੇ ਦੱਖਣੀ ਦਿੱਲੀ ਦੇ ਛਤਰਪੁਰ 'ਚ ਕਿਰਾਏ ਦੇ ਮਕਾਨ 'ਤੇ 300 ਲੀਟਰ ਦੇ ਫਰਿੱਜ 'ਚ ਰੱਖਿਆ ਅਤੇ 18 ਦਿਨਾਂ 'ਚ ਨੇੜੇ ਦੇ ਜੰਗਲ 'ਚ ਸੁੱਟ ਦਿੱਤਾ।
ਵਿਆਹ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਉਸ ਨੇ ਸ਼ਰਧਾ ਦਾ ਕਤਲ ਕਰ ਦਿੱਤਾ। ਉਸ ਨੇ ਪੁੱਛਗਿੱਛ ਦੌਰਾਨ ਪੁਲਿਸ ਕੋਲ ਕਬੂਲ ਕੀਤਾ ਕਿ ਉਸ ਦੇ ਸਰੀਰ ਦੇ ਟੁਕੜੇ ਕਰਨ ਦਾ ਵਿਚਾਰ ਟੀਵੀ ਸ਼ੋਅ 'ਡੈਕਸਟਰ' ਤੋਂ ਪ੍ਰੇਰਿਤ ਸੀ। ਰਜਤ ਸ਼ੁਕਲਾ ਨੇ ਦੱਸਿਆ ਕਿ ਕਿਸ ਤਰ੍ਹਾਂ ਆਫਤਾਬ ਦੀ ਜ਼ਿੰਦਗੀ 'ਚ ਆਉਣ ਤੋਂ ਬਾਅਦ ਸ਼ਰਧਾ ਬਦਲਣ ਲੱਗੀ। ਉਨ੍ਹਾਂ ਕਿਹਾ ਕਿ ਘਟਨਾ ਬਾਰੇ ਸੋਚ ਕੇ ਹੀ ਰੂਹ ਕੰਬ ਜਾਂਦੀ ਹੈ। ਮੈਂ ਤੇ ਸ਼ਰਧਾ ਇਕੱਠੇ ਪੜ੍ਹਦੇ ਸੀ। ਉਹ ਪੱਤਰਕਾਰ ਬਣਨਾ ਚਾਹੁੰਦੀ ਸੀ ਅਤੇ ਬਹੁਤ ਸਰਗਰਮ ਸੀ। ਸਾਲ 2018 'ਚ ਆਫਤਾਬ ਉਨ੍ਹਾਂ ਦੀ ਜ਼ਿੰਦਗੀ 'ਚ ਆਇਆ, ਜਿਸ ਕਾਰਨ ਉਨ੍ਹਾਂ 'ਚ ਬਦਲਾਅ ਆਉਣ ਲੱਗੇ। ਪਰ ਇਹ ਚੰਗੀਆਂ ਤਬਦੀਲੀਆਂ ਨਹੀਂ ਸਨ।
ਰਜਤ ਨੇ ਕਿਹਾ ਕਿ ਉਹ ਸੁੱਕਣ ਲੱਗ ਪਈ ਸੀ। ਸਾਨੂੰ ਇਸ ਬਾਰੇ 2019 ਵਿੱਚ ਪਤਾ ਲੱਗਾ, ਸ਼ੁਰੂ ਵਿੱਚ ਆਫਤਾਬ ਇੱਕ ਆਮ ਵਿਅਕਤੀ ਵਾਂਗ ਲੱਗ ਰਿਹਾ ਸੀ। ਸਾਨੂੰ ਦੱਸਿਆ ਗਿਆ ਕਿ ਦੋਵੇਂ ਕੰਮ ਕਾਰਨ ਦਿੱਲੀ ਸ਼ਿਫਟ ਹੋ ਗਏ ਸਨ। ਜਿਸ ਤਰ੍ਹਾਂ ਉਸ ਦਾ ਕਤਲ ਹੋਇਆ ਹੈ, ਉਸ ਬਾਰੇ ਸੋਚ ਕੇ ਰੂਹ ਕੰਬ ਜਾਂਦੀ ਹੈ। ਰਜਤ ਨੇ ਇਸ ਪਿੱਛੇ ਕਿਸੇ ਵੱਡੀ ਸਾਜ਼ਿਸ਼ ਦਾ ਸ਼ੱਕ ਵੀ ਜ਼ਾਹਰ ਕੀਤਾ ਅਤੇ ਕਿਹਾ ਕਿ ਇਹ ਪ੍ਰੇਮ ਕਹਾਣੀ ਨਹੀਂ ਹੋ ਸਕਦੀ। ਕੋਈ ਵੀ ਪ੍ਰੇਮ ਕਹਾਣੀ ਇਸ ਤਰ੍ਹਾਂ ਖਤਮ ਨਹੀਂ ਹੋ ਸਕਦੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼