Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਨੇ ਜੀ-20 ਸੰਮੇਲਨ ਤੋਂ ਵਿਚ ਜੋ ਬਿਡੇਨ, ਰਿਸ਼ੀ ਸੁਨਕ ਅਤੇ ਇਮੈਨੁਅਲ ਮੈਕਰੋਨ ਨਾਲ ਕੀਤੀ ਗੱਲਬਾਤ

November 15, 2022 04:43 PM

ਬਾਲੀ, 15 ਨਵੰਬਰ (ਪੋਸਟ ਬਿਊਰੋ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੱਥੇ ਜੀ-20 ਸੰਮੇਲਨ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ, ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਤੇ ਕਈ ਹੋਰ ਵਿਸ਼ਵ ਨੇਤਾਵਾਂ ਨਾਲ ਗੈਰ ਰਸਮੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਮੁੱਦਿਆਂ 'ਤੇ ਇਨ੍ਹਾਂ ਰਾਜਾਂ ਦੇ ਮੁਖੀਆਂ ਨਾਲ ਵਿਚਾਰ ਵਟਾਂਦਰਾ ਕੀਤਾ।
ਇੱਥੇ ਸਾਲਾਨਾ ਜੀ-20 ਸੰਮੇਲਨ ਦੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਲਵਾਯੂ ਪਰਿਵਰਤਨ, ਕੋਵਿਡ-19 ਗਲੋਬਲ ਮਹਾਂਮਾਰੀ ਅਤੇ ਯੂਕਰੇਨ ਸੰਕਟ ਕਾਰਨ ਪੈਦਾ ਹੋਈਆਂ ਗਲੋਬਲ ਚੁਣੌਤੀਆਂ ਨੇ ਦੁਨੀਆ ਵਿੱਚ ਤਬਾਹੀ ਮਚਾਈ ਹੈ। ਭਾਰਤ ਦੀ ਆਗਾਮੀ ਜੀ-20 ਦੀ ਪ੍ਰਧਾਨਗੀ ਦੇ ਸੰਦਰਭ ਵਿੱਚ, ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ "ਜਦੋਂ ਜੀ-20 ਦੀ ਮੀਟਿੰਗ (ਗੌਤਮ) ਬੁੱਧ ਅਤੇ (ਮਹਾਤਮਾ) ਗਾਂਧੀ ਦੀ ਧਰਤੀ 'ਤੇ ਹੋਵੇਗੀ, ਤਾਂ ਅਸੀਂ ਸਾਰੇ ਮਿਲ ਕੇ ਦੁਨੀਆ ਨੂੰ ਇੱਕ ਮਜ਼ਬੂਤ ਨੀਂਹ ਦੇ ਸਕਦੇ ਹਾਂ।
ਪੀਐਮ ਮੋਦੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸੁਨਕ ਨਾਲ ਵੀ ਮੁਲਾਕਾਤ ਕੀਤੀ। ਪਿਛਲੇ ਮਹੀਨੇ ਸੁਨਕ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਦੋਵਾਂ ਵਿਚਾਲੇ ਇਹ ਪਹਿਲੀ ਆਹਮੋ-ਸਾਹਮਣੇ ਗੱਲਬਾਤ ਸੀ। ਇੱਕ ਹੋਰ ਟਵੀਟ ਵਿੱਚ, ਪੀਐਮਓ ਨੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਿਸ਼ੀ ਸੁਨਕ ਨੇ ਬਾਲੀ ਵਿੱਚ ਜੀ 20 ਸਿਖਰ ਸੰਮੇਲਨ ਦੇ ਪਹਿਲੇ ਦਿਨ ਚਰਚਾ ਕੀਤੀ।"

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ