Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਟੋਰਾਂਟੋ ਵਿੱਚ ਚੱਲੀ ਗੋਲੀ, 1 ਹਲਾਕ, 3 ਜ਼ਖ਼ਮੀ

November 15, 2022 10:41 PM

ਟੋਰਾਂਟੋ, 15 ਨਵੰਬਰ (ਪੋਸਟ ਬਿਊਰੋ) : ਟੋਰਾਂਟੋ ਦੇ ਪਾਰਕਡੇਲ ਇਲਾਕੇ ਵਿੱਚ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਤਿੰਨ ਹੋਰ ਜ਼ਖ਼ਮੀ ਹੋ ਗਏ।
ਮੰਗਲਵਾਰ ਸ਼ਾਮੀਂ 5:30 ਵਜੇ ਦੇ ਨੇੜੇ ਤੇੜੇ ਡੰਨ ਐਵਨਿਊ ਤੇ ਕੁਈਨ ਸਟਰੀਟ ਵੈਸਟ ਏਰੀਆ ਵਿੱਚ ਵਾਪਰੀ ਇਸ ਘਟਨਾ ਦਾ ਪਤਾ ਲੱਗਣ ਉੱਤੇ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚੇ। ਮੁੱਢਲੀਆਂ ਰਿਪੋਰਟਾਂ ਅਨੁਸਾਰ ਇਸ ਘਟਨਾ ਵਿੱਚ ਇੱਕ ਵਿਅਕਤੀ ਨੂੰ ਗੋਲੀ ਲੱਗਣ ਬਾਰੇ ਪਤਾ ਲੱਗਿਆ ਪਰ ਪੁਲਿਸ ਨੇ ਆਖਿਆ ਕਿ ਉਨ੍ਹਾਂ ਨੂੰ ਮੌਕੇ ਉੱਤੇ ਪਹੁੰਚਣ ਉਪਰੰਤ ਇੱਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਇੱਕ ਹੋਰ ਜ਼ਖ਼ਮੀ ਵਿਅਕਤੀ ਮਿਲਿਆ ਜਿਸ ਨੂੰ ਗੋਲੀਆਂ ਲੱਗੀਆਂ ਸੀ।
ਟੋਰਾਂਟੋ ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਦੂਜੇ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਨੂੰ ਤੀਜਾ ਜ਼ਖ਼ਮੀ ਵਿਅਕਤੀ ਟੀਟੀਸੀ ਬੱਸ ਦੇ ਨੇੜੇ ਮਿਲਿਆ। ਉਹ ਵੀ ਗੋਲੀਆਂ ਲੱਗਣ ਕਾਰਨ ਹੀ ਜ਼ਖ਼ਮੀ ਸੀ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਚੌਥਾ ਜ਼ਖ਼ਮੀ ਵਿਅਕਤੀ ਆਪਣੇ ਆਪ ਹੀ ਹਸਪਤਾਲ ਪਹੁੰਚ ਗਿਆ। ਦੋਵਾਂ ਦੀ ਹਾਲਤ ਸਪਸ਼ਟ ਨਹੀਂ ਹੈ।
ਜਾਂਚਕਾਰ ਇੱਕ ਮਸ਼ਕੂਕ ਦੀ ਭਾਲ ਕਰ ਰਹੇ ਹਨ ਜਿਹੜਾ ਆਪਣੇ 30ਵਿਆਂ ਵਿੱਚ ਹੈ ਤੇ ਜਿਸ ਨੂੰ ਆਖਰੀ ਵਾਰੀ ਕਾਲੇ ਰੰਗ ਦੇ ਕੱਪੜੇ ਪਾਈ ਵੇਖਿਆ ਗਿਆ ਸੀ।

 

 

 
Have something to say? Post your comment