Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਜੀਟੀਏ ਵਿੱਚ ਕਾਰਜੈਕਿੰਗ ਨੈੱਟਵਰਕ ਚਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 1·4 ਮਿਲੀਅਨ ਡਾਲਰ ਮੁੱਲ ਦੀਆਂ ਗੱਡੀਆਂ ਬਰਾਮਦ

November 15, 2022 10:43 PM

ਟੋਰਾਂਟੋ, 15 ਨਵੰਬਰ (ਪੋਸਟ ਬਿਊਰੋ) : ਗ੍ਰੇਟਰ ਟੋਰਾਂਟੋ ਏਰੀਆ ਵਿੱਚ ਕਾਰਜੈਕਿੰਗ ਨੈੱਟਵਰਕ ਚਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਮਗਰੋਂ ਪੁਲਿਸ ਵੱਲੋਂ 16 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਉਨ੍ਹਾਂ ਉੱਤੇ 116 ਚਾਰਜਿਜ਼ ਲਾਏ ਗਏ ਤੇ ਪੁਲਿਸ ਨੂੰ 1·4 ਮਿਲੀਅਨ ਡਾਲਰ ਮੁੱਲ ਦੀਆਂ ਚੋਰੀ ਦੀਆਂ ਗੱਡੀਆਂ ਮਿਲੀਆਂ।
ਗ੍ਰੇਟਰ ਟੋਰਾਂਟੋ ਏਰੀਆ ਵਿੱਚ ਹਿੰਸਕ ਕਾਰਜੈਕਿੰਗ ਦੀਆਂ ਘਟਨਾਵਾਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਇਸ ਸਾਲ ਜੂਨ ਵਿੱਚ ਆਪਰੇਸ਼ਨ ਜੀਟੀਏ ਸ਼ੁਰੂ ਕੀਤਾ ਗਿਆ। ਇਹ ਇੱਕ ਜੁਆਇੰਟ ਫੋਰਸਿਜ਼ ਆਪਰੇਸ਼ਨ ਸੀ, ਜਿਹੜਾ ਇਹ ਪਤਾ ਲਾਉਣ ਲਈ ਕੀਤਾ ਗਿਆ ਕਿ ਇਨ੍ਹਾਂ ਸਾਰੀਆਂ ਕਾਰਜੈਕਿੰਗ ਦੀਆਂ ਘਟਨਾਵਾਂ ਨੂੰ ਫੰਡ ਕਰਨ ਤੇ ਇਨ੍ਹਾਂ ਵਿੱਚ ਵਾਧਾ ਕਰਵਾਉਣ ਲਈ ਕਿਹੜਾ ਮੁਜਰਮਾਨਾ ਨੈੱਟਵਰਕ ਕੰਮ ਕਰ ਰਿਹਾ ਸੀ।
ਇਸ ਟਾਸਕ ਫੋਰਸ ਦੀ ਅਗਵਾਈ ਯੌਰਕ ਰੀਜਨਲ ਪੁਲਿਸ ਵੱਲੋਂ ਕੀਤੀ ਗਈ ਤੇ ਉਨ੍ਹਾਂ ਦੇ ਨਾਲ ਟੋਰਾਂਟੋ ਪੁਲਿਸ ਸਰਵਿਸ, ਦਰਹਾਮ ਰੀਜਨਲ ਪੁਲਿਸ ਸਰਵਿਸ, ਹਾਲਟਨ ਰੀਜਨਲ ਪੁਲਿਸ ਸਰਵਿਸ, ਪੀਲ ਰੀਜਨਲ ਪੁਲਿਸ ਤੇ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਵੱਲੋਂ ਵੀ ਅਹਿਮ ਯੋਗਦਾਨ ਪਾਇਆ ਗਿਆ। ਇੱਕ ਪ੍ਰੈੱਸ ਰਲੀਜ਼ ਵਿੱਚ ਪੁਲਿਸ ਨੇ ਆਖਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਤੇ ਇਸ ਤੋਂ ਬਾਅਦ ਕਾਰਜੈਕਿੰਗ ਦੇ ਮਾਮਲਿਆਂ ਵਿੱਚ ਕਾਫੀ ਵਾਧਾ ਹੋਇਆ ਹੈ। ਕਈ ਮਾਮਲਿਆਂ ਵਿੱਚ ਤਾਂ ਮਸ਼ਕੂਕਾਂ ਵੱਲੋਂ ਹਥਿਆਰਾਂ ਦੀ ਵੀ ਵਰਤੋਂ ਕੀਤੀ ਗਈ, ਜੋ ਕਿ ਪਬਲਿਕ ਸੇਫਟੀ ਲਈ ਗੰਭੀਰ ਖਤਰਾ ਹੈ।
ਪੁਲਿਸ ਨੇ ਦੱਸਿਆ ਕਿ ਇਸ ਸਾਲ 11 ਤੇ 12 ਅਕਤੂਬਰ ਨੂੰ ਕਈ ਸਰਚ ਵਾਰੰਟ ਕਢਵਾ ਕੇ ਤਲਾਸ਼ੀਆਂ ਲਈਆਂ ਗਈਆਂ ਤਾਂ ਕਈ ਲੋਕਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਹੋਈ। ਜਾਂਚਕਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਚੋਰੀ ਦੀਆਂ 19 ਗੱਡੀਆਂ ਮਿਲੀਆਂ ਜਿਨ੍ਹਾਂ ਦੀ ਅੰਦਾਜ਼ਨ ਕੀਮਤ 1·4 ਮਿਲੀਅਨ ਡਾਲਰ ਹੈ ਤੇ ਇਸ ਤੋਂ ਇਲਾਵਾ 5 ਮਿਲੀਅਨ ਡਾਲਰ ਮੁੱਲ ਦੀਆਂ 50 ਗੱਡੀਆਂ ਅਜਿਹੀਆਂ ਵੀ ਮਿਲੀਆਂ ਜਿਨ੍ਹਾਂ ਦਾ ਰੂਪ ਰੰਗ ਬਦਲ ਦਿੱਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ