Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਮਾਸਕ ਪਾਉਣਾ ਜਾਂ ਨਾ ਪਾਉਣਾ ਹਰ ਵਿਅਕਤੀ ਦੀ ਨਿਜੀ ਚੋਣ : ਸਿਲਵੀਆ ਜੋਨਜ਼

November 15, 2022 10:44 PM

ਓਨਟਾਰੀਓ, 15 ਨਵੰਬਰ (ਪੋਸਟ ਬਿਊਰੋ) : ਓਨਟਾਰੀਓ ਦੇ ਸਿਹਤ ਮੰਤਰੀ ਨੇ ਮੰਗਲਵਾਰ ਨੂੰ ਆਖਿਆ ਕਿ ਮਾਸਕ ਪਾਉਣਾ ਹਰ ਕਿਸੇ ਦੀ ਨਿਜੀ ਚੋਣ ਹੈ। ਉਨ੍ਹਾਂ ਦਾ ਇਹ ਬਿਆਨ ਪ੍ਰੋਵਿੰਸ ਦੇ ਉੱਘੇ ਡਾਕਟਰ ਵੱਲੋਂ ਇੰਡੋਰ ਥਾਂਵਾਂ ਉੱਤੇ ਮਾਸਕ ਪਾ ਕੇ ਰੱਖਣ ਦੀ ਕੀਤੀ ਗਈ ਸਿਫਾਰਸ਼ ਤੋਂ ਇੱਕ ਦਿਨ ਬਾਅਦ ਆਇਆ।
ਸਿਹਤ ਮੰਤਰੀ ਸਿਲਵੀਆ ਜੋਨਜ਼, ਜਿਨ੍ਹਾਂ ਨੇ ਖੁਦ ਮਾਸਕ ਪਾਇਆ ਹੋਇਆ ਸੀ, ਨੇ ਵਿਧਾਨਸਭਾ ਵਿੱਚ ਆਪਣੇ ਬਹੁਗਿਣਤੀ ਪ੍ਰੋਗਰੈਸਿਵ ਕੰਜ਼ਰਵੇਟਿਵ ਕੁਲੀਗਜ਼ ਦਾ ਪੱਖ ਪੂਰਦਿਆਂ ਇਹ ਗੱਲ ਆਖੀ।ਜਿ਼ਕਰਯੋਗ ਹੈ ਕਿ ਡੱਗ ਫੋਰਡ ਸਮੇਤ ਪੀਸੀ ਪਾਰਟੀ ਦੇ ਬਹੁਤੇ ਮੈਂਬਰਾਂ ਨੇ ਮਾਸਕ ਨਹੀਂ ਸਨ ਪਾਏ ਹੋਏ।ਟੋਰੀਜ਼ ਵਿੱਚੋਂ 12 ਹੋਰਨਾਂ ਨੇ ਮਾਸਕ ਪਾਇਆ ਹੋਇਆ ਸੀ, ਇਨ੍ਹਾਂ ਵਿੱਚੋਂ ਹਾਊਸ ਦੇ ਸਪੀਕਰ ਵੀ ਇੱਕ ਸਨ। ਬਾਕੀ ਵਿਰੋਧੀ ਧਿਰਾਂ ਦੇ ਸਾਰੇ ਮੈਂਬਰਾਂ ਨੇ ਮਾਸਕ ਪਾਏ ਹੋਏ ਸਨ।
ਜਿ਼ਕਰਯੋਗ ਹੈ ਕਿ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ·ਕੀਰਨ ਮੂਰ ਨੇ ਓਨਟਾਰੀਓ ਵਾਸੀਆਂ ਨੂੰ ਸੋਮਵਾਰ ਨੂੰ ਇਹ ਸਿਫਾਰਸ਼ ਕੀਤੀ ਸੀ ਕਿ ਬੱਚਿਆਂ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵੱਧ ਰਹੀ ਤਾਦਾਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇੰਡੋਰ ਥਾਂਵਾਂ ਉੱਤੇ ਮਾਸਕ ਜ਼ਰੂਰ ਲਾ ਕੇ ਰੱਖਣੇ ਚਾਹੀਦੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਇਸ ਸਮੇਂ ਇਨਫਲੂਐਂਜ਼ਾ ਤੇ ਸਾਹ ਸਬੰਧੀ ਵਾਇਰਸ (ਆਰਐਸਵੀ) ਕਾਰਨ ਵੱਡੀ ਮਾਤਰਾ ਵਿੱਚ ਬੱਚੇ ਢਿੱਲੇ ਹੋ ਰਹੇ ਹਨ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪੈ ਰਿਹਾ ਹੈ। ਪ੍ਰੋਵਿੰਸ ਭਰ ਦੇ ਪੀਡੀਐਟ੍ਰਿਕ ਹਸਪਤਾਲ ਬਿਮਾਰ ਬੱਚਿਆਂ ਨਾਲ ਭਰੇ ਹੋਏ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ