Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਇਰਾਨ ਸਬੰਧੀ ਵਿਵਾਦਗ੍ਰਸਤ ਟਵੀਟ ਨੂੰ ਟਰੂਡੋ ਨੇ ਕੀਤਾ ਡਲੀਟ

November 15, 2022 10:45 PM

ਓਟਵਾ, 15 ਨਵੰਬਰ (ਪੋਸਟ ਬਿਊਰੋ) : ਸੋਸ਼ਲ ਮੀਡੀਆ ਉੱਤੇ ਜਾਅਲੀ ਖਬਰ ਵਾਇਰਲ ਹੋਣ ਤੋਂ ਬਾਅਦ ਇਰਾਨ ਵਿੱਚ 15,000 ਮੁਜ਼ਾਹਰਾਕਾਰੀਆਂ ਨੂੰ ਮਾਰਨ ਦੀ ਸਜ਼ਾ ਦੇਣ ਵਾਲੇ ਕੀਤੇ ਗਏ ਟਵੀਟ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਡਲੀਟ ਕਰ ਦਿੱਤਾ ਗਿਆ।
ਸੈਲੇਬ੍ਰਿਟੀਜ਼ ਤੇ ਯੂਜ਼ਰਜ਼ ਵੱਲੋਂ ਇੰਸਟਾਗ੍ਰਾਮ ਉੱਤੇ ਇੱਕ ਤਸਵੀਰ ਸਾਂਝੀ ਕੀਤੀ ਗਈ ਸੀ ਜਿਸ ਵਿੱਚ ਇੱਕ ਮਹਿਲਾ ਇਰਾਨੀ ਝੰਡੇ ਨਾਲ ਨਜ਼ਰ ਆ ਰਹੀ ਹੈ ਤੇ ਉਸ ਕੋਲ ਇੱਕ ਕੈਪਸ਼ਨ ਵੀ ਫੜ੍ਹੀ ਹੋਈ ਹੈ ਜਿਸ ਉੱਤੇ ਲਿਖਿਆ ਹੈ ਕਿ ਇਰਾਨ ਵਿੱਚ 15,000 ਮੁਜ਼ਾਹਰਾਕਾਰੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਗਈ, ਬਾਗੀਆਂ ਲਈ ਸਖ਼ਤ ਸਬਕ। ਇਸ ਤੋਂ ਬਾਅਦ ਇੰਸਟਾਗ੍ਰਾਮ ਵੱਲੋਂ ਇਸ ਨੂੰ ਜਾਅਲੀ ਜਾਣਕਾਰੀ ਕਰਾਰ ਦਿੱਤਾ ਗਿਆ ਤੇ ਆਖਿਆ ਗਿਆ ਕਿ ਇਸ ਜਾਣਕਾਰੀ ਦਾ ਕੋਈ ਸਿਰ ਪੈਰ ਨਹੀਂ ਹੈ ਤੇ ਇਹ ਤੱਥਾਂ ਉੱਤੇ ਆਧਾਰਤ ਨਹੀਂ ਹੈ।
ਇਸ ਪੋਸਟ ਨੂੰ ਸੋਫੀ ਟਰਨਰ ਤੇ ਵਿਓਲਾ ਡੇਵਿਸ ਵਰਗੀਆਂ ਅਦਾਕਾਰਾਂ ਵੱਲੋਂ ਵੀ ਸਾਂਝਾ ਕੀਤਾ ਗਿਆ। ਸੋਮਵਾਰ ਦੇਰ ਰਾਤ ਟਰੂਡੋ ਨੇ ਟਵੀਟ ਕਰਕੇ ਆਖਿਆ ਕਿ 15,000 ਮੁਜ਼ਾਹਰਾਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਉਣ ਵਰਗਾ ਫੈਸਲਾ ਬੱਜਰ ਫੈਸਲਾ ਹੈ ਤੇ ਉਹ ਇਰਾਨੀ ਹਕੂਮਤ ਦੇ ਇਸ ਫੈਸਲੇ ਦੀ ਨਿਖੇਧੀ ਕਰਦੇ ਹਨ। ਪਰ ਹਕੀਕਤ ਪਤਾ ਲੱਗਣ ਤੋਂ ਬਾਅਦ ਭਾਵੇਂ ਇਸ ਟਵੀਟ ਨੂੰ ਹਟਾਅ ਲਿਆ ਗਿਆ ਪਰ ਇਹ 12 ਘੰਟੇ ਤੱਕ ਸੋਸ਼ਲ ਮੀਡੀਆ ਉੱਤੇ ਰਿਹਾ।
ਇਹ ਵੀ ਪਤਾ ਲੱਗਿਆ ਹੈ ਕਿ ਇਰਾਨੀ ਨੀਤੀਘਾੜਿਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਦੇਸ਼ ਦੀ ਨਿਆਂਪਾਲਿਕਾ ਮੁਜ਼ਾਹਰਾਕਾਰੀਆਂ ਨਾਲ ਕਿਸੇ ਕਿਸਮ ਦੀ ਨਰਮੀ ਨਾ ਵਰਤੇ। ਪਰ ਅਜੇ ਤੱਕ ਸਿਰਫ ਇੱਕ ਵਿਅਕਤੀ ਨੂੰ ਹੀ ਇਸ ਹਫਤੇ ਮੌਤ ਦੀ ਸਜ਼ਾ ਸੁਣਾਈ ਗਈ ਹੈ। ਪਰ ਸੰਯੁਕਤ ਰਾਸ਼ਟਰ ਵੱਲੋਂ ਪਿਛਲੇ ਹਫਤੇ ਇਹ ਚੇਤਾਵਨੀ ਦਿੱਤੀ ਗਈ ਕਿ ਇਸ ਤਰ੍ਹਾਂ ਦੀਆਂ ਸਜ਼ਾਵਾਂ ਹੋਰਨਾਂ ਮੁਜ਼ਾਹਰਾਕਾਰੀਆਂ ਨੂੰ ਵੀ ਮਿਲ ਸਕਦੀਆਂ ਹਨ।
ਜਿ਼ਕਰਯੋਗ ਹੈ ਕਿ 22 ਸਾਲਾ ਲੜਕੀ ਮਾਹਸ਼ਾ ਆਮਿਨੀ ਦੀ ਮੌਤ ਤੋਂ ਬਾਅਦ ਇਰਾਨ ਭਰ ਵਿੱਚ ਮੁਜ਼ਾਹਰਿਆਂ ਦਾ ਅਜਿਹਾ ਸਿਲਸਿਲਾ ਚੱਲਿਆ ਕਿ ਜਿਹੜਾ ਪਿਛਲੇ ਕਈ ਸਾਲਾਂ ਵਿੱਚ ਵੇਖਣ ਨੂੰ ਨਹੀਂ ਮਿਲਿਆ। ਲੱਗਭਗ 2,000 ਦੇ ਨੇੜੇ ਤੇੜੇ ਵਿਅਕਤੀਆਂ ਨੂੰ ਕਥਿਤ ਤੌਰ ਉੱਤੇ ਚਾਰਜ ਕੀਤਾ ਗਿਆ ਹੈ। ਇਨ੍ਹਾਂ ਮਾਮਲਿਆਂ ਦੀ ਸੁਣਵਾਈ ਜਨਤਕ ਕੀਤੀ ਜਾ ਰਹੀ ਹੈ ਤੇ ਇਹ ਦੋ ਹਫਤੇ ਤੋਂ ਵੱਧ ਸਮੇਂ ਤੋਂ ਚੱਲ ਰਹੇ ਹਨ। ਮੁਜ਼ਾਹਰਿਆਂ ਦੌਰਾਨ 326 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ