Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਟਰੂਡੋ ਨੇ ਯੂਕਰੇਨੀ ਸੈਨਿਕਾਂ ਨੂੰ ਕੈਨੇਡਾ ਵੱਲੋਂ ਦਿੱਤੀ ਜਾ ਰਹੀ ਮਿਲਟਰੀ ਟਰੇਨਿੰਗ ਦੀ ਮਿਆਦ ਵਧਾਈ

November 16, 2022 08:39 AM

ਇੰਡੋਨੇਸ਼ੀਆ, 16 ਨਵੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਯੂਕਰੇਨ ਦੇ ਸੈਨਿਕਾਂ ਨੂੰ ਕੈਨੇਡਾ ਵੱਲੋਂ ਦਿੱਤੀ ਜਾ ਰਹੀ ਟਰੇਨਿੰਗ ਵਿੱਚ ਹੋਰ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਮੰਗਲਵਾਰ ਨੂੰ ਪੋਲੈਂਡ ਵਿੱਚ ਮਿਜ਼ਾਈਲ ਨਾਲ ਕੀਤੇ ਹਮਲੇ ਵਿੱਚ ਦੋ ਵਿਅਕਤੀਆਂ ਦੀ ਹੋਈ ਮੌਤ ਤੋਂ ਬਾਅਦ ਟਰੂਡੋ ਵੱਲੋਂ ਇਹ ਐਲਾਨ ਅੱਜ ਇੰਡੋਨੇਸ਼ੀਆ ਵਿੱਚ ਕੀਤਾ ਗਿਆ। ਜੀ-20 ਸਿਖਰ ਵਾਰਤਾ ਦਰਮਿਆਨ ਟਰੂਡੋ ਨੇ ਆਖਿਆ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਮਿਜ਼ਾਈਲ ਹਮਲਾ ਕਿਸ ਤਰ੍ਹਾਂ ਹੋਇਆ। ਉਨ੍ਹਾਂ ਇਹ ਵੀ ਆਖਿਆ ਕਿ ਉਹ ਕਿਸੇ ਨੂੰ ਭੜਕਾ ਨਹੀਂ ਰਹੇ ਪਰ ਇਸ ਲੜਾਈ ਨੂੰ ਸ਼ੁਰੂ ਕਰਨ ਦੀ ਜਿ਼ੰਮੇਵਾਰੀ ਰੂਸ ਦੀ ਹੀ ਹੈ।
ਜਿ਼ਕਰਯੋਗ ਹੈ ਕਿ ਕੈਨੇਡਾ 2015 ਤੋਂ ਹੀ ਬ੍ਰਿਟੇਨ ਵਿੱਚ ਯੂਕਰੇਨੀ ਸੈਨਿਕਾਂ ਨੂੰ ਸਿਖਲਾਈ ਦੇ ਰਿਹਾ ਹੈ ਤੇ ਇਸ ਨੂੰ ਆਪਰੇਸ਼ਨ ਯੂਨੀਫਾਇਰ ਦਾ ਨਾਂ ਦਿੱਤਾ ਗਿਆ ਹੈ। ਪੋਲੈਂਡ ਵਿੱਚ ਵਾਪਰੀ ਤਾਜ਼ਾ ਘਟਨਾ ਨਾਲ ਕਿਸ ਤਰ੍ਹਾਂ ਨਜਿੱਠਿਆ ਜਾਵੇ ਇਸ ਬਾਰੇ ਟਰੂਡੋ ਨੇ ਅੱਜ ਸਵੇਰੇ ਜੀ-7 ਆਗੂਆਂ ਅਤੇ ਨਾਟੋ ਸੈਨਿਕ ਭਾਈਵਾਲ ਮੈਂਬਰਾਂ ਨਾਲ ਮੁਲਾਕਾਤ ਕੀਤੀ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ