Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਜੰਮੂ ਦੇ ਕਿਸ਼ਤਵਾੜ 'ਚ ਕਾਰ ਖਾਈ 'ਚ ਡਿੱਗੀ, 4 ਔਰਤਾਂ ਸਮੇਤ 8 ਦੀ ਮੌਤ

November 16, 2022 03:20 PM

ਨਵੀਂ ਦਿੱਲੀ, 16 ਨਵੰਬਰ (ਪੋਸਟ ਬਿਊਰੋ)- ਜੰਮੂ ਦੇ ਕਿਸ਼ਤਵਾੜ ਜ਼ਿਲੇ ਦੇ ਮਡਵਾ ਇਲਾਕੇ 'ਚ ਬੁੱਧਵਾਰ ਸ਼ਾਮ ਨੂੰ ਇਕ ਟਾਟਾ ਸੂਮੋ ਖਾਈ 'ਚ ਡਿੱਗਣ ਨਾਲ ਗੱਡੀ 'ਚ ਸਵਾਰ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਿਸ਼ਤਵਾੜ ਤੋਂ ਕਰੀਬ 90 ਕਿਲੋਮੀਟਰ ਦੂਰ ਮਡਵਾ ਦੇ ਰਾਚਲ ਇਲਾਕੇ 'ਚ ਹੋਏ ਇਸ ਹਾਦਸੇ 'ਚ ਚਾਰ ਔਰਤਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਟਾਟਾ ਸੂਮੋ ਡਰੇਨ ਦੇ ਨਾਲ ਲੱਗਦੀ ਟੋਏ ਵਿੱਚ ਜਾ ਡਿੱਗੀ। ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਵਿੱਚ ਸੂਮੋ ਦਾ ਡਰਾਈਵਰ ਵੀ ਸ਼ਾਮਲ ਹੈ। ਹਾਦਸੇ 'ਚ ਮਾਰੇ ਗਏ ਸਾਰੇ ਲੋਕ ਮੜਵਾ ਦੇ ਰਹਿਣ ਵਾਲੇ ਸਨ, ਮ੍ਰਿਤਕਾਂ 'ਚੋਂ 7 ਲੋਕਾਂ ਦੀ ਪਛਾਣ ਹੋ ਗਈ ਹੈ, ਸਿਰਫ ਇਕ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ।
ਪ੍ਰਸ਼ਾਸਨ ਮੁਤਾਬਕ ਸਰਚ ਆਪਰੇਸ਼ਨ ਖਤਮ ਹੋ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਜਾਣਕਾਰੀ ਮੁਤਾਬਕ ਉਸ ਇਲਾਕੇ 'ਚ ਬਰਫਬਾਰੀ ਹੋਈ ਹੈ। ਸੜਕ 'ਤੇ ਜੰਮੀ ਬਰਫ ਨੂੰ ਵੀ ਹਟਾ ਦਿੱਤਾ ਗਿਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਸੂਮੋ ਸੜਕ ਤੋਂ ਫਿਸਲ ਕੇ ਟੋਏ ਵਿੱਚ ਜਾ ਡਿੱਗੀ। ਦੱਸ ਦੇਈਏ ਕਿ ਮੜਵਾ ਕਿਸ਼ਤਵਾੜ ਜ਼ਿਲ੍ਹੇ ਦੀ ਸਭ ਤੋਂ ਪਛੜੀ ਤਹਿਸੀਲ ਹੈ ਅਤੇ ਇੱਥੇ ਡੇਢ ਸਾਲ ਪਹਿਲਾਂ ਹੀ ਸੜਕ ਪਹੁੰਚੀ ਸੀ। ਪਹਿਲਾਂ ਇੱਥੇ ਪੈਦਲ ਪਹੁੰਚਣ ਲਈ ਇੱਕ ਹਫ਼ਤਾ ਲੱਗ ਜਾਂਦਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼