Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਜੀ-20 ਨੂੰ ਸ਼ਾਂਤੀ ਅਤੇ ਸਦਭਾਵਨਾ ਦੇ ਪੱਖ ਵਿੱਚ ਸੰਦੇਸ਼ ਦੇਣਾ ਹੋਵੇਗਾ: ਮੋਦੀ

November 16, 2022 03:35 PM

ਬਾਲੀ, 16 ਨਵੰਬਰ (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੋਨੇਸ਼ੀਆ ਦੇ ਬਾਲੀ 'ਚ ਹੋ ਰਹੇ ਸਿਖਰ ਸੰਮੇਲਨ 'ਚ ਕਿਹਾ ਕਿ ਜੀ-20 ਨੂੰ ਸ਼ਾਂਤੀ ਅਤੇ ਸਦਭਾਵਨਾ ਦੇ ਪੱਖ 'ਚ ਸੰਦੇਸ਼ ਦੇਣਾ ਹੋਵੇਗਾ। ਇਸ ਤੋਂ ਕੁਝ ਸਮਾਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਜੀ-20 ਸੈਸ਼ਨ ਨੂੰ ਸੰਬੋਧਨ ਕੀਤਾ ਸੀ। ਬੁੱਧਵਾਰ ਨੂੰ ਇਸ ਸੈਸ਼ਨ ਦਾ ਵਿਸ਼ਾ ਡਿਜੀਟਲ ਟਰਾਂਸਫਾਰਮੇਸ਼ਨ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਵਿਸ਼ਵ ਨੇਤਾਵਾਂ ਦੇ ਨਾਲ ਬਾਲੀ ਵਿੱਚ ਜੀ-20 ਸਿਖਰ ਸੰਮੇਲਨ ਦੇ ਮੌਕੇ 'ਤੇ ਬੁੱਧਵਾਰ ਨੂੰ ਸਭ ਤੋਂ ਵੱਡੇ ਮੈਂਗਰੋਵ ਜੰਗਲ 'ਤਮਨ ਹੁਤਨ ਰਾਇਆ ਨਗੁਰਾਹ ਰਾਏ' ਦਾ ਦੌਰਾ ਕੀਤਾ ਅਤੇ ਮੈਂਗਰੋਵ ਲਗਾਏ।
'ਮੈਂਗਰੋਵਜ਼' ਅਜਿਹੇ ਰੁੱਖ ਜਾਂ ਝਾੜੀਆਂ ਨੂੰ ਕਿਹਾ ਜਾਂਦਾ ਹੈ, ਜੋ ਸਮੁੰਦਰੀ ਕੰਢੇ ਉੱਗਦੇ ਹਨ।
ਪ੍ਰਧਾਨ ਮੰਤਰੀ ਮੋਦੀ ਮੰਗਲਵਾਰ ਤੋਂ ਸ਼ੁਰੂ ਹੋਏ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਬਾਲੀ ਪਹੁੰਚੇ ਹਨ। ਮੰਗਲਵਾਰ ਨੂੰ ਅਧਿਕਾਰਤ ਤੌਰ 'ਤੇ ਸਿਖਰ ਸੰਮੇਲਨ ਸ਼ੁਰੂ ਹੋਣ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਦਾ ਸਥਾਨ 'ਤੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਸਵਾਗਤ ਕੀਤਾ। ਮੋਦੀ ਨੇ ਜੀ-20 ਸੰਮੇਲਨ ਤੋਂ ਇਲਾਵਾ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ, ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਤੇ ਕਈ ਹੋਰ ਵਿਸ਼ਵ ਨੇਤਾਵਾਂ ਨਾਲ ਗੈਰ ਰਸਮੀ ਗੱਲਬਾਤ ਕੀਤੀ।
ਵਿਦੇਸ਼ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਆਲਮੀ ਵਾਤਾਵਰਣ ਸੁਰੱਖਿਆ ਦੇ ਯਤਨਾਂ 'ਚ ਮੈਂਗਰੋਵਜ਼ ਦੀ ਅਹਿਮ ਭੂਮਿਕਾ ਹੈ। ਭਾਰਤ, ਇੰਡੋਨੇਸ਼ੀਆ ਦੀ ਜੀ-20 ਦੀ ਪ੍ਰਧਾਨਗੀ ਹੇਠ ਇੰਡੋਨੇਸ਼ੀਆ ਅਤੇ ਸੰਯੁਕਤ ਅਰਬ ਅਮੀਰਾਤ ਦੀ ਸਾਂਝੀ ਪਹਿਲਕਦਮੀ, ਮੈਂਗਰੋਵ ਅਲਾਇੰਸ ਫਾਰ ਕਲਾਈਮੇਟ ਵਿੱਚ ਸ਼ਾਮਲ ਹੋ ਗਿਆ ਹੈ। ਹਰੇਕ ਆਗੂ ਨੂੰ ਜੰਗਲ ਵਿੱਚ ਲਾਉਣ ਲਈ ਇੱਕ ਛੋਟਾ ਜਿਹਾ ਪੌਦਾ ਦਿੱਤਾ ਗਿਆ ਸੀ, ਜੋ ਉਨ੍ਹਾਂ ਨੇ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਤਹਿਤ ਲਾਇਆ ਸੀ। ਜੀ-20 ਨੇਤਾਵਾਂ ਨੂੰ ਮੈਂਗਰੋਵ ਦੀਆਂ ਵੱਖ-ਵੱਖ ਕਿਸਮਾਂ ਅਤੇ ਉਨ੍ਹਾਂ ਦੀ ਸੰਭਾਵਿਤ ਉਮਰ (100 ਸਾਲ ਤੱਕ) ਬਾਰੇ ਜਾਣਕਾਰੀ ਦਿੱਤੀ ਗਈ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਮੈਂਗਰੋਵਜ਼ ਬਾਰੇ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੰਗਲ ਵਿੱਚ 150 ਕਿਸਮਾਂ ਦੀਆਂ ਮੈਂਗਰੋਵਜ਼ ਹਨ। ਇਸ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਵੀ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਮੈਂਗਰੋਵ ਜੰਗਲ 'ਚ ਸੈਰ ਕਰਦੇ ਨਜ਼ਰ ਆਏ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ