Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਯੂਕਰੇਨ ਯੁੱਧ ਦਾ ਦਾਇਰਾ ਵਧਣ ਦੇ ਡਰੋਂ ਨਾਟੋ ਅਲਰਟ, ਪੋਲੈਂਡ 'ਤੇ ਮਿਜ਼ਾਈਲ ਹਮਲੇ 'ਚ ਦੋ ਦੀ ਮੌਤ

November 16, 2022 03:43 PM

ਵਾਰਸਾ, 16 ਨਵੰਬਰ (ਪੋਸਟ ਬਿਊਰੋ)- ਪੋਲੈਂਡ ਵਿੱਚ ਹੋਏ ਮਿਜ਼ਾਈਲ ਹਮਲੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਨੇ ਗੁਆਂਢੀ ਦੇਸ਼ਾਂ ਵਿੱਚ ਯੂਕਰੇਨ ਯੁੱਧ ਫੈਲਣ ਦਾ ਡਰ ਵਧਾ ਦਿੱਤਾ ਹੈ।
ਪੋਲੈਂਡ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਇਹ ਰਾਕੇਟ ਪੂਰਬੀ ਪੋਲੈਂਡ ਦੇ ਪ੍ਰਜ਼ੇਵੋਡੋ ਪਿੰਡ ਵਿੱਚ ਡਿੱਗਿਆ। ਇਹ ਇਲਾਕਾ ਯੂਕਰੇਨ ਦੀ ਸਰਹੱਦ ਤੋਂ 6 ਕਿਲੋਮੀਟਰ ਦੂਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਮਲਾ ਅਨਾਜ ਸੁਕਾਉਣ ਵਾਲੇ ਕੇਂਦਰ 'ਤੇ ਹੋਇਆ।
ਪੋਲੈਂਡ ਦੇ ਰਾਸ਼ਟਰਪਤੀ ਆਂਦਰੇਜ ਡੂਡਾ ਨੇ ਕਿਹਾ ਕਿ ਇਸ ਗੱਲ ਦਾ ਕੋਈ ਠੋਸ ਸਬੂਤ ਨਹੀਂ ਹੈ ਕਿ ਮਿਜ਼ਾਈਲ ਕਿਸ ਨੇ ਲਾਂਚ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਿਜ਼ਾਈਲ ਨੂੰ ਰੂਸ ਵਿੱਚ ਬਣਾਏ ਜਾਣ ਦੀ ਸਭ ਤੋਂ ਵੱਧ ਸੰਭਾਵਨਾ ਹੈ।
ਪੋਲੈਂਡ ਦੇ ਵਿਦੇਸ਼ ਮੰਤਰਾਲੇ ਨੇ ਪਹਿਲਾਂ ਕਿਹਾ ਸੀ ਕਿ ਮਿਜ਼ਾਈਲ ਰੂਸ ਵਿਚ ਬਣੀ ਸੀ ਅਤੇ ਘਟਨਾ ਤੋਂ ਬਾਅਦ ਰਾਜਧਾਨੀ ਵਾਰਸਾ ਵਿਚ ਰੂਸੀ ਰਾਜਦੂਤ ਨੂੰ ਤਲਬ ਕੀਤਾ ਅਤੇ ਉਸ ਨੂੰ ਤੁਰੰਤ ਵਿਸਤ੍ਰਿਤ ਜਾਣਕਾਰੀ ਦੇਣ ਲਈ ਕਿਹਾ।
ਇਸ ਮਿਜ਼ਾਈਲ ਹਮਲੇ ਕਾਰਨ ਬਾਲੀ ਵਿੱਚ ਚੱਲ ਰਹੀ ਜੀ-20 ਕਾਨਫਰੰਸ ਵਿੱਚ ਐਮਰਜੈਂਸੀ ਮੀਟਿੰਗ ਬੁਲਾਉਣੀ ਪਈ। ਇਸ ਬੈਠਕ ਦੀ ਪ੍ਰਧਾਨਗੀ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਕੀਤੀ ਅਤੇ ਇਸ ਵਿਚ ਹੋਰ ਦੇਸ਼ਾਂ ਦੇ ਨਾਲ-ਨਾਲ ਪ੍ਰਮੁੱਖ ਪੱਛਮੀ ਸ਼ਕਤੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਅਮਰੀਕਾ ਤੋਂ ਇਲਾਵਾ ਜਰਮਨੀ, ਕੈਨੇਡਾ, ਨੀਦਰਲੈਂਡ, ਜਾਪਾਨ, ਸਪੇਨ, ਇਟਲੀ, ਫਰਾਂਸ ਅਤੇ ਬਰਤਾਨੀਆ ਦੇ ਨੇਤਾਵਾਂ ਨੇ ਸ਼ਿਰਕਤ ਕੀਤੀ। ਜਾਪਾਨ ਨੂੰ ਛੱਡ ਕੇ, ਇਹ ਸਾਰੇ ਦੇਸ਼ ਨਾਟੋ ਦੇ ਮੈਂਬਰ ਹਨ।
ਇਸ ਮੁਲਾਕਾਤ ਤੋਂ ਬਾਅਦ ਬਾਈਡਨ ਨੇ ਕਿਹਾ ਕਿ ਅਮਰੀਕਾ ਅਤੇ ਉਸ ਦੇ ਨਾਟੋ ਸਹਿਯੋਗੀ ਉਸ ਧਮਾਕੇ ਦੀ ਜਾਂਚ ਕਰ ਰਹੇ ਹਨ, ਜਿਸ ਵਿਚ ਪੋਲੈਂਡ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਸੀ। ਇਸ ਜਾਂਚ ਦੀ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਸ਼ਾਇਦ ਇਹ ਰੂਸ ਤੋਂ ਛੱਡੀ ਗਈ ਮਿਜ਼ਾਈਲ ਤੋਂ ਨਹੀਂ ਹੋਇਆ।
ਇਹ ਪੁੱਛੇ ਜਾਣ 'ਤੇ ਕਿ ਕੀ ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਮਿਜ਼ਾਈਲ ਰੂਸ ਤੋਂ ਲਾਂਚ ਕੀਤੀ ਗਈ ਸੀ, ਬਾਈਡਨ ਨੇ ਕਿਹਾ, ਇਸ ਦੇ ਵਿਰੁੱਧ ਸ਼ੁਰੂਆਤੀ ਜਾਣਕਾਰੀ ਹੈ। ਮੈਂ ਉਦੋਂ ਤੱਕ ਕਹਿਣਾ ਨਹੀਂ ਚਾਹਾਂਗਾ ਜਦੋਂ ਤੱਕ ਅਸੀਂ ਮਾਮਲੇ ਦੀ ਪੂਰੀ ਜਾਂਚ ਨਹੀਂ ਕਰ ਲੈਂਦੇ ਪਰ ਇਹ ਰੂਸੀ ਮਿਜ਼ਾਈਲ ਦੇ ਰਸਤੇ ਤੋਂ ਵੱਖਰੇ ਰਸਤੇ ਤੋਂ ਆਈ ਸੀ ਪਰ ਅਸੀਂ ਦੇਖਾਂਗੇ। ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਇਸ ਵਿਚਾਰ ਨੂੰ "ਸਾਜ਼ਿਸ਼ ਸਿਧਾਂਤ" ਵਜੋਂ ਖਾਰਜ ਕਰ ਦਿੱਤਾ ਕਿ ਪੋਲਿਸ਼ ਧਮਾਕਾ ਕੀਵ ਦੀਆਂ ਫੌਜਾਂ ਦੁਆਰਾ ਦਾਗੀ ਗਈ ਇੱਕ ਸਤ੍ਹ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਮਿਜ਼ਾਈਲ ਕਾਰਨ ਹੋ ਸਕਦਾ ਹੈ। ਜਦਕਿ ਰੂਸ ਦੇ ਰੱਖਿਆ ਮੰਤਰਾਲੇ ਨੇ ਇਸ ‘ਭੜਕਾਊ’ ਘਟਨਾ ਲਈ ਜ਼ਿੰਮੇਵਾਰ ਹੋਣ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ