Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਡੋਨਾਲਡ ਟਰੰਪ ਨੇ 2024 ਵਿਚ ਅਮਰੀਕੀ ਰਾਸ਼ਟਰਪਤੀ ਚੋਣ ਲੜਨ ਦਾ ਕੀਤਾ ਐਲਾਨ

November 16, 2022 03:48 PM

ਵਾਸਿ਼ੰਗਟਨ, 16 ਨਵੰਬਰ (ਪੋਸਟ ਬਿਊਰੋ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ 2024 ਦੀ ਅਮਰੀਕੀ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਰਾਤ ਸੰਯੁਕਤ ਰਾਜ ਦੇ ਰਾਸ਼ਟਰਪਤੀ ਲਈ ਆਪਣੀ ਉਮੀਦਵਾਰੀ ਦਾ ਐਲਾਨ ਕਰ ਰਿਹਾ ਹਾਂ। ਟਰੰਪ ਨੇ ਪਹਿਲਾਂ ਸੋਸ਼ਲ ਪਲੇਟਫਾਰਮ 'ਤੇ ਪੋਸਟ ਕੀਤਾ ਸੀ ਕਿ "ਉਮੀਦ ਹੈ ਕਿ ਅੱਜ ਦਾ ਦਿਨ ਸਾਡੇ ਦੇਸ਼ ਦੇ ਇਤਿਹਾਸ ਵਿੱਚ ਸਭ ਤੋਂ ਮਹੱਤਵਪੂਰਨ ਦਿਨਾਂ ਵਿੱਚੋਂ ਇੱਕ ਸਾਬਤ ਹੋਵੇਗਾ।"
2016 ਦੀਆਂ ਚੋਣਾਂ ਵਿੱਚ ਬਿਜ਼ਨਸ ਟਾਈਕੂਨ ਅਤੇ ਰਿਐਲਿਟੀ ਟੀਵੀ ਸਟਾਰ ਦੀ ਜਿੱਤ ਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ ਸੀ। ਰਿਪਬਲਿਕਨ ਨੇਤਾ ਡੋਨਾਲਡ ਟਰੰਪ ਅਜੇ ਵੀ ਆਪਣੇ ਪੈਰੋਕਾਰਾਂ ਵਿੱਚ ਬਹੁਤ ਮਸ਼ਹੂਰ ਹਨ ਅਤੇ ਵ੍ਹਾਈਟ ਹਾਊਸ ਲਈ ਦੁਬਾਰਾ ਚੋਣ ਲੜਨ ਦੀਆਂ ਆਪਣੀਆਂ ਇੱਛਾਵਾਂ ਬਾਰੇ ਦੱਸ ਰਹੇ ਹਨ।
ਲਗਾਤਾਰ ਦੂਸਰੀ ਵਾਰ ਰਾਸ਼ਟਰਪਤੀ ਬਣਨ ਦੀ ਉਮੀਦ ਵਿੱਚ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਲੜਨ ਵਾਲੇ ਡੋਨਾਲਡ ਟਰੰਪ ਅਜੇ ਤੱਕ ਪਿਛਲੀਆਂ ਚੋਣਾਂ ਸਮੇਂ ਆਪਣੀ ਹਾਰ ਨੂੰ ਸਵੀਕਾਰ ਨਹੀਂ ਕਰ ਸਕੇ ਹਨ ਅਤੇ ਕਈ ਮਹੀਨਿਆਂ ਤੋਂ ਇਹ ਸੰਕੇਤ ਦਿੰਦੇ ਆ ਰਹੇ ਹਨ ਕਿ ਉਹ ਮੁੜ ਸੱਤਾ ਵਿੱਚ ਆਉਣ ਲਈ ਤਿਆਰ ਹਨ।
ਡੋਨਾਲਡ ਟਰੰਪ ਨੇ ਹਾਲ ਹੀ 'ਚ ਕਿਹਾ ਸੀ ਕਿ ਉਹ ਅਗਲੇ ਹਫਤੇ 'ਵੱਡਾ ਐਲਾਨ' ਕਰਨ ਜਾ ਰਹੇ ਹਨ। ਉਦੋਂ ਤੋਂ ਮੰਨਿਆ ਜਾ ਰਿਹਾ ਸੀ ਕਿ ਸਾਲ 2024 'ਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਟਰੰਪ ਇਕ ਵਾਰ ਫਿਰ ਚੋਟੀ ਦੇ ਅਹੁਦੇ ਦੀ ਦੌੜ 'ਚ ਸ਼ਾਮਲ ਹੋਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ