Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਅਪਾਰਟਮੈਂਟ ਵਿੱਚ ਲੱਗੀ ਅੱਗ ਤੋਂ ਬਾਅਦ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ

November 16, 2022 10:03 PM

ਟੋਰਾਂਟੋ, 16 ਨਵੰਬਰ (ਪੋਸਟ ਬਿਊਰੋ) : ਟੋਰਾਂਟੋ ਦੀ ਬਹੁਮੰਜਿ਼ਲਾ ਇਮਾਰਤ ਦ ਜੰਕਸ਼ਨ ਦੀ 14ਵੀਂ ਮੰਜਿ਼ਲ ਉੱਤੇ ਅੱਗ ਲੱਗ ਜਾਣ ਤੋਂ ਬਾਅਦ ਇੱਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ।
ਬੁੱਧਵਾਰ ਸ਼ਾਮੀਂ 7:00 ਵਜੇ ਤੋਂ ਠੀਕ ਪਹਿਲਾਂ ਲੈਂਡਜ਼ਡਾਊਨ ਐਵਨਿਊ ਤੇ ਡੂਪੌਟ ਸਟਰੀਟ ਏਰੀਆ ਵਿੱਚ ਸਥਿਤ ਇਸ ਬਿਲਡਿੰਗ ਵਿੱਚ ਲੱਗੀ ਅੱਗ ਉੱਤੇ ਕਾਬੂ ਪਾਉਣ ਲਈ ਟੋਰਾਂਟੋ ਫਾਇਰ ਅਧਿਕਾਰੀਆਂ ਨੂੰ ਅਪਾਰਟਮੈਂਟ ਵਿੱਚ ਸੱਦਿਆ ਗਿਆ। ਟੋਰਾਂਟੋ ਪੁਲਿਸ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਅੱਗ ਲੱਗਣ ਸਮੇਂ ਇਸ ਅਪਾਰਟਮੈਂਟ ਵਿੱਚ ਇੱਕ ਵਿਅਕਤੀ ਮੌਜੂਦ ਸੀ। ਉਸ ਵਿਅਕਤੀ ਨੂੰ ਜਲਦ ਹੀ ਬਾਹਰ ਕੱਢ ਲਿਆ ਗਿਆ ਤੇ ਉਸ ਦੇ ਇਲਾਜ ਲਈ ਹਰ ਸੰਭਵ ਕੋਸਿ਼ਸ਼ ਕੀਤੀ ਗਈ।
ਇਸ ਵਿਅਕਤੀ ਦੀ ਹਾਲਤ ਬਾਰੇ ਹਾਲ ਦੀ ਘੜੀ ਕੋਈ ਸਪਸ਼ਟ ਜਾਣਕਾਰੀ ਹਾਸਲ ਨਹੀਂ ਹੋਈ ਹੈ।ਇਸ ਸਮੇਂ ਲੈਂਡਜ਼ਡਾਊਨ ਏਰੀਏ ਨੂੰ ਬੰਦ ਕੀਤਾ ਗਿਆ ਹੈ ਤੇ ਲੋਕਾਂ ਨੂੰ ਬਦਲਵੇਂ ਰੂਟ ਤੋਂ ਗੱਡੀਆਂ ਲਿਜਾਣ ਦੀ ਹਦਾਇਤ ਕੀਤੀ ਗਈ ਹੈ।

 

 

 
Have something to say? Post your comment