Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਊਰਜਾ ਤੇ ਵਾਤਾਵਰਣ ਨੂੰ ਬਚਾਉਣ ਵਾਸਤੇ ਉਦਯੋਗਾਂ ਨੂੰ ਊਰਜਾ ਕੁਸ਼ਲਤਾ ਉਪਾਅ ਲਾਗੂ ਕਰਨ ਦੀ ਲੋੜ : ਸੁਮੀਤ ਜਾਰੰਗਲ

November 17, 2022 03:31 PM

-ਐੱਨ.ਐੱਫ.ਐੱਲ. ਬਠਿੰਡਾ ਅਤੇ ਰੋਪੜ ਵੱਲੋਂ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ ਨਾਲ ਸਮਝੌਤਾ ਸਹੀਬੱਧ
-ਪੇਡਾ ਨੇ ਸਮਝੌਤੇ ਸਹੀਬੱਧ ਕਰਨ ਸਬੰਧੀ ਇਕ ਰੋਜ਼ਾ ਵਰਕਸ਼ਾਪ ਕਰਵਾਈ


ਚੰਡੀਗੜ੍ਹ, 17 ਨਵੰਬਰ (ਪੋਸਟ ਬਿਊਰੋ): ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਦੇ ਸਹਿਯੋਗ ਨਾਲ ਅੱਜ ਇਥੇ ਪੇਡਾ ਆਡੀਟੋਰੀਅਮ ਵਿੱਚ ਪਛਾਣੇ ਗਏ 14 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕਰਨ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਅਤੇ "ਆਈ.ਐਸ.ਓ. 50001: 2018 ਮਾਪਦੰਡ ਅਪਣਾਉਣ" ਵਿਸ਼ੇ 'ਤੇ ਇੱਕ ਤਕਨੀਕੀ ਸੈਸ਼ਨ ਕਰਵਾਇਆ ਗਿਆ।
ਸਾਰੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪੇਡਾ ਦੇ ਮੁੱਖ ਕਾਰਜਕਾਰੀ ਡਾ. ਸੁਮੀਤ ਕੇ. ਜਾਰੰਗਲ ਨੇ ਉਦਯੋਗਾਂ ਨੂੰ ਗਲੋਬਲ ਮਿਸ਼ਨ ਹਾਸਲ ਕਰਨ ਵਾਸਤੇ ਊਰਜਾ, ਵਾਤਾਵਰਣ ਅਤੇ ਜਲਵਾਯੂ ਨੂੰ ਬਚਾਉਣ ਲਈ ਊਰਜਾ ਕੁਸ਼ਲਤਾ ਉਪਾਵਾਂ ਨੂੰ ਲਾਗੂ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪੀ.ਏ.ਟੀ. ਸਕੀਮ ਅਧੀਨ ਬਿਜਲੀ ਮੰਤਰਾਲੇ ਵੱਲੋਂ ਕੁੱਲ 40 ਡੈਜ਼ੀਗਨੇਟਿਡ ਕੰਜ਼ਿਊਮਰਜ਼ (ਡੀ.ਸੀਜ਼) ਨੋਟੀਫਾਈ ਕੀਤੇ ਗਏ ਹਨ ਅਤੇ ਇਨ੍ਹਾਂ 40 ਡੀ.ਸੀਜ਼. ਵਿੱਚੋਂ ਖਾਦ ਖੇਤਰ ਦੇ ਐਨ.ਐਫ.ਐਲ. ਬਠਿੰਡਾ ਅਤੇ ਰੋਪੜ ਵੱਲੋਂ ਆਈ.ਐਸ.ਓ. 50001: 2018 ਮਾਪਦੰਡ ਲਾਗੂ ਕਰਨ ਲਈ ਬੀ.ਈ.ਈ. ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ।
ਇਸ ਦੌਰਾਨ ਵਰਕਸ਼ਾਪ ਦੇ ਮੁੱਖ ਮਹਿਮਾਨ ਚੇਅਰਮੈਨ ਪੇਡਾ ਸ੍ਰੀ ਐਚ.ਐਸ. ਹੰਸਪਾਲ ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਦੀ ਅਹਿਮੀਅਤ ਅਤੇ ਸ਼ਮੂਲੀਅਤ ਬਾਰੇ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਸੁਝਾਅ ਦਿੱਤਾ ਕਿ ਵਿੱਤੀ ਅਦਾਰੇ ਸੂਬੇ ਵਿੱਚ ਅਜਿਹੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ।
ਡਾਇਰੈਕਟਰ ਬੀ.ਈ.ਈ. ਐਸ.ਕੇ. ਖੰਡਾਰੇ ਨੇ ਕੇਂਦਰ ਅਤੇ ਸੂਬਾਈ ਪੱਧਰ ’ਤੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲਤਾ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਨਵੀਨਤਮ ਊਰਜਾ ਕੁਸ਼ਲ ਤਕਨਾਲੋਜੀ ਨੂੰ ਲਾਗੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈ. ਵਿੱਚ ਨਿਵੇਸ਼ ਦੀ ਸੰਭਾਵਨਾ ਬਾਰੇ ਵੀ ਚਾਨਣਾ ਪਾਇਆ, ਜਿਸ ਨਾਲ ਸੂਬਾਈ ਪੱਧਰ ’ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਉਦਯੋਗ, ਟਰਾਂਸਪੋਰਟ, ਇਮਾਰਤਾਂ ਅਤੇ ਖੇਤੀਬਾੜੀ ਖੇਤਰਾਂ ਦੀ ਗਤੀਸ਼ੀਲਤਾ ਅੱਜ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਊਰਜਾ ਹੌਲੀ-ਹੌਲੀ ਸਪਲਾਈ ਦੀ ਬਜਾਏ ਮੰਗ ਦੁਆਰਾ ਸੰਚਾਲਿਤ ਹੋ ਰਹੀ ਹੈ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲਤਾ ਸਬੰਧੀ ਗਤੀਵਿਧੀਆਂ ਅਤੇ ਉਪਾਵਾਂ ਨੂੰ ਲਾਗੂ ਕਰਨ ਲਈ ਪ੍ਰਾਜੈਕਟ ਲਾਗੂ ਕਰਨ ਅਤੇ ਫੰਡਿੰਗ ਕਰਨ ਵਾਲੀਆਂ ਏਜੰਸੀਆਂ ਵਿਚਕਾਰ ਤਾਲਮੇਲ ਅਤੇ ਗਿਆਨ ਦੇ ਪਾੜੇ ਨੂੰ ਪੂਰਨ ਬਾਰੇ ਵੀ ਚਰਚਾ ਕੀਤੀ।
ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਕਿਹਾ ਕਿ ਪੇਡਾ ਵੱਲੋਂ ਸਾਫ-ਸੁਥਰੀ ਅਤੇ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਊਰਜਾ ਖੇਤਰ ਦੀਆਂ ਨਵੀਨਤਮ ਰਣਨੀਤੀਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੇਡਾ ਵੱਲੋਂ ਬਿਜਲਈ ਵਾਹਨਾਂ (ਈ.ਵੀ.) ਅਤੇ ਹਾਈਡਰੋਜਨ ਦੀ ਵਰਤੋਂ ਵਰਗੀਆਂ ਨਵੀਨਤਮ ਤਕਨਾਲੋਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਯੋਜਨਾ ਬਣਾਈ ਜਾ ਰਹੀ ਹੈ ਤਾਂ ਜੋ ਟਰਾਂਸਪੋਰਟ ਅਤੇ ਉਦਯੋਗਿਕ ਖੇਤਰ ਵਿੱਚ ਊਰਜਾ ਦੀ ਮੰਗ ਨੂੰ ਕੁਦਰਤੀ ਊਰਜਾ ਨਾਲ ਪੂਰਾ ਕੀਤਾ ਜਾ ਸਕੇ। ਇਸ ਨਾਲ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਵਾਲਿਆਂ ਦਾ ਧੰਨਵਾਦ ਕੀਤਾ।
ਇਸ ਵਰਕਸ਼ਾਪ ਵਿੱਚ ਵਧੀਕ ਡਾਇਰੈਕਟਰ ਪੇਡਾ ਜਸਪਾਲ ਸਿੰਘ, ਪ੍ਰਾਜੈਕਟ ਇੰਜਨੀਅਰ ਬੀ.ਈ.ਈ. ਰਵਿੰਦਰ ਯਾਦਵ ਅਤੇ ਭਾਰਤ ਦੇ ਵੱਖ-ਵੱਖ ਉਦਯੋਗਾਂ ਤੇ ਐਮ.ਐਸ.ਐਮ.ਈਜ਼. ਦੇ ਨੁਮਾਇੰਦਿਆਂ ਨੇ ਵੀ ਸਿ਼ਰਕਤ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ