Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਸਿਸਟਮ ਮੁਹੱਈਆ ਕਰਵਾਉਣ ਲਈ ਖਰਚ ਹੋਣਗੇ ਤਕਰੀਬਨ 11.65 ਕਰੋੜ ਰੁਪਏ : ਡਾ. ਨਿੱਜਰ

November 17, 2022 03:33 PM

-ਇਨ੍ਹਾਂ ਕੰਮਾਂ ਲਈ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ


ਚੰਡੀਗੜ੍ਹ, 17 ਨਵੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਸਮਾਣਾ, ਭਾਦਸੋਂ ਅਤੇ ਮੰਡੀ ਗੋਬਿੰਦਗੜ੍ਹ ਵਿਖੇ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਵਿਕਾਸ ਕਾਰਜਾਂ ਲਈ ਤਕਰੀਬਨ 11.65 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ। ਵਿਭਾਗ ਨੇ ਇਨ੍ਹਾਂ ਕੰਮਾਂ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਪਟਿਆਲਾ ਦੇ ਸਮਾਣਾ ਵਿਖੇ ਪਾਤੜਾਂ ਦੀ ਮੁੱਖ ਸੜਕ ਤੋਂ ਸੀਵਰੇਜ ਟ੍ਰੀਟਮੈਂਟ ਪਲਾਂਟ ਤੱਕ ਨਵੀਂ ਸੀਵਰੇਜ ਲਾਈਨ ਵਿਛਾਉਣ ਅਤੇ ਸੀਵਰੇਜ ਨਾਲ ਸਬੰਧਤ ਹੋਰ ਕੰਮਾਂ ਲਈ 5.98 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਭਾਦਸੋਂ ਵਿਖੇ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ ’ਤੇ ਲਗਭਗ 1.44 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਡਾ: ਨਿੱਜਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਫਤਿਹਗੜ੍ਹ ਸਾਹਿਬ ਦੀ ਮੰਡੀ ਗੋਬਿੰਦਗੜ੍ਹ ਵਿਖੇ ਵੀ ਸੀਵਰੇਜ ਨਾਲ ਸਬੰਧਤ ਕੰਮਾਂ ਲਈ 4.23 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਵੱਖ-ਵੱਖ ਆਕਾਰ ਦੀਆਂ ਵਾਟਰ ਸਪਲਾਈ ਲਾਈਨਾਂ ਵਿਛਾਉਣ ਅਤੇ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਸਾਰੇ ਕੰਮ ਕੀਤੇ ਜਾਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਹੋਰ ਕਈ ਕੰਮਾਂ ਲਈ ਈ-ਟੈਂਡਰ ਵੀ ਪ੍ਰਕਾਸ਼ਿਤ ਕੀਤੇ ਗਏ ਹਨ। ਇਨ੍ਹਾਂ ਟੈਂਡਰਾਂ ਰਾਹੀਂ ਵੱਖ-ਵੱਖ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਦਰਾਂ ਦੀ ਮੰਗ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ ਤਾਂ ਜੋ ਸੂਬੇ ਦੇ ਆਮ ਲੋਕਾਂ ਦਾ ਜੀਵਨ ਸੁਖਾਲਾ ਅਤੇ ਸਿਹਤਮੰਦ ਹੋ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪਹਿਲਾਂ ਹੀ ਵੈੱਬਸਾਈਟ 'ਤੇ ਇਨ੍ਹਾਂ ਕੰਮਾਂ ਲਈ ਟੈਂਡਰ ਈ-ਪ੍ਰਕਾਸ਼ਿਤ ਕੀਤੇ ਜਾ ਚੁੱਕੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ, ਤਾਂ ਇਸ ਦਾ ਵੇਰਵਾ ਵੀ ਇਸ ਵੈੱਬਸਾਈਟ 'ਤੇ ਉਪਲਬਧ ਹੋਵੇਗਾ।
ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ