Welcome to Canadian Punjabi Post
Follow us on

04

December 2022
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਵੱਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ਼ ਕਰਨ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਢਕੋਲੀ ਤੋਂ ਗ੍ਰਿਫਤਾਰ, 20 ਪਿਸਤੌਲ ਅਤੇ ਇਨੋਵਾ ਕਾਰ ਬਰਾਮਦਹੁਣ ਕਿਸਾਨਾਂ ਤੋਂ ਮਹਿਜ਼ ਇੱਕ ਫੋਨ ਕਾਲ ਦੂਰ ਹੋਣਗੇ ਬਾਗ਼ਬਾਨੀ ਮਾਹਿਰਸੰਯੁਕਤ ਰਾਸ਼ਟਰ ਵਿੱਚ ਭਾਰਤ ਨੇ ਕਿਹਾ, ‘ਲੋਕਤੰਤਰ 'ਤੇ ਕੀ ਕਰਨਾ ਹੈ, ਸਾਨੂੰ ਦੱਸਣ ਦੀ ਲੋੜ ਨਹੀਂ`ਕੈਨੇਡਾ ਦੇ ਟੋਰਾਂਟੋ ਅਤੇ ਵੈਨਕੂਵਰ ਨਾਲ ਅੰਮ੍ਰਿਤਸਰ ਲਈ ਸਿੱਧੀ ਫਲਾਈਟ ਦੀ ਮੰੰਗ ਨੇ ਜ਼ੋਰ ਫੜ੍ਹਿਆਈਰਾਨ ਦੀਆਂ ਸੜਕਾਂ 'ਤੇ ਫੀਫਾ ਵਿਸ਼ਵ ਕੱਪ ਵਿਚ ਹਾਰ ਮਨਾਇਆ ਗਿਆ ਜਸ਼ਨਪਾਕਿਸਤਾਨ ਵਿਚ 25 ਕਿਲੋ ਵਿਸਫੋਟਕਾਂ ਨਾਲ ਪੁਲਿਸ ਟਰੱਕ 'ਤੇ ਅੱਤਵਾਦੀ ਹਮਲਾ, ਟੀਟੀਪੀ ਨੇ ਲਈ ਜ਼ਿੰਮੇਵਾਰੀਬਿਲਕਿਸ ਬਾਨੋ ਨੇ ਸਮੂਹਿਕ ਬਲਾਤਕਾਰ ਅਤੇ ਕਤਲ ਦੇ ਦੋਸ਼ੀਆਂ ਨੂੰ ਬਰੀ ਕਰਨ ਨੂੰ ਦਿੱਤੀ ਚੁਣੌਤੀ
 
ਪੰਜਾਬ

20 ਨਵੰਬਰ ਤੋਂ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਦੀ ਲੰਘੇਗੀ ਭਾਰਤ ਜੋੜੋ ਯਾਤਰਾ : ਵਿਨੋਦ ਸ਼ਰਮਾ

November 17, 2022 03:34 PM

ਚੰਡੀਗੜ੍ਹ, 17 ਨਵੰਬਰ (ਪੋਸਟ ਬਿਊਰੋ): ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਤੋਂ ਪ੍ਰੇਰਿਤ ਚੰਡੀਗੜ੍ਹ ਕਾਂਗਰਸ ਨੇ ਅੱਜ ਇੱਥੇ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਗੱਲਬਾਤ ਦੌਰਾਨ ਭਾਰਤ ਜੋੜੋ ਯਾਤਰਾ ਦਾ ਚੰਡੀਗੜ੍ਹ ਚੈਪਟਰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਲਈ ਭਾਰਤ ਜੋੜੋ ਯਾਤਰਾ ਦੇ ਸੂਬਾ ਕੋਆਰਡੀਨੇਟਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਇਹ ਯਾਤਰਾ 20 ਨਵੰਬਰ ਤੋਂ ਸ਼ਹਿਰ ਵਿੱਚ ਸ਼ੁਰੂ ਹੋਵੇਗੀ।
ਉਨ੍ਹਾਂ ਕਿਹਾ ਕਿ ਅਗਲੇ ਇੱਕ ਮਹੀਨੇ ਤੱਕ ਰੋਜ਼ਾਨਾ ਸ਼ਾਮ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਦੀ ਲੰਘੇਗੀ। ਯਾਤਰਾ ਦੌਰਾਨ ਭਾਰਤੀ ਜਨਤਾ ਪਾਰਟੀ ਦੀਆਂ ਫੁੱਟ ਪਾਊ ਨੀਤੀਆਂ ਦਾ ਪਰਦਾਫਾਸ਼ ਕਰਨ ਦਾ ਯਤਨ ਕੀਤਾ ਜਾਵੇਗਾ, ਜਿਨ੍ਹਾਂ ਦਾ ਮਕਸਦ ਸਿਰਫ਼ ਆਪਣੇ ਲੋਕ ਵਿਰੋਧੀ ਰਾਜ ਨੂੰ ਕਾਇਮ ਰੱਖਣ ਲਈ ਭਾਰਤ ਦੇ ਲੋਕਾਂ ਦੇ ਦਿਲਾਂ ਵਿੱਚ ਬੇਚੈਨੀ ਅਤੇ ਦਰਾਰ ਪੈਦਾ ਕਰਨਾ ਹੈ।
ਯਾਤਰਾ ਦੌਰਾਨ ਇਸ ਤੱਥ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ ਕਿ ਭਾਜਪਾ ਧਨਾਢਾਂ ਦੇ ਹੱਕ ਵਿਚ ਨੀਤੀਆਂ ਬਣਾ ਕੇ ਦੇਸ਼ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਖ਼ਤਮ ਕਰਨ ‘ਤੇ ਤੁਲੀ ਹੋਈ ਹੈ ਅਤੇ ਅਜਿਹਾ ਕਰਕੇ ਦੇਸ਼ ਵਿਚ ਆਰਥਿਕ ਅਸਮਾਨਤਾ ਨੂੰ ਹੋਰ ਵਿਆਪਕ ਬਣਾ ਰਹੀ ਹੈ ਇਨ੍ਹਾਂ ਸਾਰੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਮੱਧ ਵਰਗ ਅਤੇ ਗਰੀਬ ਲੋਕ ਬਹੁਤ ਦੁਖੀ ਹੋ ਰਹੇ ਹਨ। ਇਸ ਦੌਰਾਨ ਕਾਂਗਰਸ ਪਾਰਟੀ ਦੀ ਨਿਆਏ ਯੋਜਨਾ ਦੇ ਲਾਭਾਂ ਦਾ ਪ੍ਰਚਾਰ ਕਰੇਗੀ, ਜਿਸ ਵਿਚ ਆਰਥਿਕ ਤੌਰ `ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਸਰਕਾਰ ਤੋਂ 6,000 ਰੁਪਏ ਪ੍ਰਤੀ ਮਹੀਨਾ ਮਿਲਣਗੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਵੱਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ਼ ਕਰਨ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਢਕੋਲੀ ਤੋਂ ਗ੍ਰਿਫਤਾਰ, 20 ਪਿਸਤੌਲ ਅਤੇ ਇਨੋਵਾ ਕਾਰ ਬਰਾਮਦ ਹੁਣ ਕਿਸਾਨਾਂ ਤੋਂ ਮਹਿਜ਼ ਇੱਕ ਫੋਨ ਕਾਲ ਦੂਰ ਹੋਣਗੇ ਬਾਗ਼ਬਾਨੀ ਮਾਹਿਰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਸ਼ਵ ਤੱਕ ਲਿਜਾਣ ਦਾ ਐਲਾਨ ਬਹਿਬਲ ਕਲਾਂ ਇਨਸਾਫ ਮੋਰਚੇ ਨੂੰ ਦਿੱਤਾ ਡੇਢ ਮਹੀਨੇ ਦਾ ਸਮਾਂ ਖਤਮ, ਸੁਖਰਾਜ ਨੇ ਕੀਤਾ ਵੱਡਾ ਐਲਾਨ ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ, ਮਾਨ ਸਰਕਾਰ ਦੀ ਤਰਜੀਹ: ਕੁਲਦੀਪ ਸਿੰਘ ਧਾਲੀਵਾਲ ਸੂਬੇ ਵਿੱਚ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ : ਜੌੜਾਮਾਜਰਾ ਪੰਜਾਬ ਵਿਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ : ਕੈਬਨਿਟ ਮੰਤਰੀ ਮੀਤ ਹੇਅਰ ਹਰਜੋਤ ਸਿੰਘ ਬੈਂਸ ਵਲੋਂ ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ