Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਪੰਜਾਬ

ਅਕਾਲੀ ਦਲ ਦੇ ਆਗੂ ਆਪਣੀ ਪਾਰਟੀ ਦੀ ਚਿੰਤਾ ਕਰਨ, ਉਨ੍ਹਾਂ ਨੂੰ ਭਾਜਪਾ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ : ਅਸ਼ਵਨੀ ਸ਼ਰਮਾ

November 17, 2022 03:35 PM

ਚੰਡੀਗੜ੍ਹ 17 ਨਵੰਬਰ (ਪੋਸਟ ਬਿਊਰੋ): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਬਾਰੇ ਅਕਾਲੀ ਦਲ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਬਾਰੇ ਭਾਜਪਾ ਪੰਜਾਬ ਦਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂ ਪੰਜਾਬ ਵਿੱਚ ਆਪਣੀ ਸਾਖ ਬਚਾਉਣ ਲਈ ਝੂਠੇ ਬਿਆਨ ਦੇ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ ਤਾਂ ਇਹ ਸੂਬੇ ਦੀ ਲੋੜ ਸੀ ਅਤੇ ਸੂਬੇ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਪੰਜਾਬ ਦੇ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਭਾਜਪਾ ਨੇ ਘਾਟੇ ਦਾ ਸੌਦਾ ਕੀਤਾ ਸੀ। ਇਹ ਸਿਆਸੀ ਗਠਜੋੜ ਨਹੀਂ ਸਗੋਂ ਸਮਾਜਿਕ ਗਠਜੋੜ ਸੀ। ਪਰ ਅੱਜ ਪੰਜਾਬ ਦੀਆਂ ਲੋੜਾਂ ਬਦਲ ਗਈਆਂ ਹਨ। ਪੰਜਾਬ ਵਿੱਚ ਭਾਵੇਂ ਸ਼੍ਰੋਮਣੀ ਅਕਾਲੀ ਦਲ ਹੋਵੇ ਜਾਂ ਕਾਂਗਰਸ, ਜਨਤਾ ਵਿੱਚ ਉਨ੍ਹਾਂ ਦੀ ਲੋਕਪ੍ਰਿਅਤਾ ਖਤਮ ਹੋ ਗਈ ਹੈ ਅਤੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ।
ਅੱਜ ਪੰਜਾਬ ਵਿੱਚ ਮੌਜੂਦਾ ਸਰਕਾਰ ਦੇ ਪਿਛਲੇ ਸੱਤ ਮਹੀਨਿਆਂ ਦੇ ਰਾਜ ਤੋਂ ਤੋਂ ਲੋਕ ਬਹੁਤ ਦੁਖੀ ਹਨ। ਮੌਜੂਦਾ ਪੰਜਾਬ ਸਰਕਾਰ ਦੇ ਰਾਜ ਵਿੱਚ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਜਨਤਾ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ। ਅੱਜ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਸੂਬੇ ਵਿੱਚ ਇੱਕ ਬਦਲ ਅਤੇ ਲੋੜ ਵਜੋਂ ਦੇਖ ਰਹੇ ਹਨ। ਵਿਕਾਸ, ਸਦਭਾਵਨਾ, ਭਾਈਚਾਰਾ, ਅਮਨ-ਕਾਨੂੰਨ ਆਦਿ ਦੇ ਸਬੰਧ ਵਿੱਚ ਜਨਤਾ ਦੀਆਂ ਇੱਛਾਵਾਂ ਨੂੰ ਦੇਖਦੇ ਹੋਏ, ਜਨਤਾ ਮਹਿਸੂਸ ਕਰਦੀ ਹੈ ਕਿ ਭਾਰਤੀ ਜਨਤਾ ਪਾਰਟੀ ਇਸ ‘ਤੇ ਖਰੀ ਉਤਰੇਗੀ।
ਅਸ਼ਵਨੀ ਸ਼ਰਮਾ ਨੇ ‘ਜਿਨਾ ਨਹਾਤਾ ਓਨਾ ਪੁੰਨ’ ਵਾਲੀ ਕਹਾਵਤ ਦੀ ਮਿਸਾਲ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜਿੰਨੀ ਦੇਰ ਗਠਜੋੜ ਰਿਹਾ ਉਹ ਚੰਗਾ ਸੀ। ਪਰ ਹੁਣ ਜਨਤਾ ਦੇ ਨਜ਼ਰੀਏ ਅਤੇ ਸੋਚ ਅਨੁਸਾਰ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਇੱਕ ਮਜ਼ਬੂਤ ਵਿਰੋਧੀ ਧਿਰ ਵਜੋਂ ਉਭਰੀ ਹੈ। ਜੇਕਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਕੋਈ ਬਦਲ ਹੋ ਸਕਦਾ ਹੈ ਤਾਂ ਉਹ ਹੈ ਭਾਰਤੀ ਜਨਤਾ ਪਾਰਟੀ। ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ ਹੋਵੇਗਾ।
ਅਸ਼ਵਨੀ ਸ਼ਰਮਾ ਨੇ ਅਕਾਲੀ ਦਲ ਦੇ ਆਗੂਆਂ ਨੂੰ ਜਨਤਾ ਨੂੰ ਗੁੰਮਰਾਹ ਕਰਨਾ ਬੰਦ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੂੰ ਆਪਣੀ ਪਾਰਟੀ ਦੀ ਚਿੰਤਾ ਕਰਨੀ ਚਾਹੀਦੀ ਹੈ, ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਨੇ ਆਪਣਾ ਰਾਹ ਚੁਣ ਲਿਆ ਹੈ। ਲੋਕਾਂ ਨੂੰ ਆਪਣਾ ਰਸਤਾ ਚੁਣਨ ਦਿਓ ਜਿਸ ਤੇ ਉਹ ਤੁਰਨਾ ਚਾਹੁੰਦੇ ਹਨ। ਭਾਰਤੀ ਜਨਤਾ ਪਾਰਟੀ ਪ੍ਰਤੀ ਜਨਤਾ ਦੇ ਇਸ ਰੁਝਾਨ ਅਤੇ ਪਿਆਰ ਤੋਂ ਸਪੱਸ਼ਟ ਹੈ ਕਿ ਜਨਤਾ ਨੇ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਆਉਣ ਵਾਲੇ ਬਦਲ ਵਜੋਂ ਚੁਣਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ