Welcome to Canadian Punjabi Post
Follow us on

03

July 2025
 
ਪੰਜਾਬ

ਗੁਰਭਜਨ ਗਿੱਲ ਨੂੰ ਨੰਦਲਾਲ ਨੂਰਪੁਰੀ ਪੁਰਸ਼ਕਾਰ 2022

November 17, 2022 09:43 PM

ਜਲੰਧਰ, 17 ਨਵੰਬਰ (ਗਿਆਨ ਸਿੰਘ): ਲੋਕ ਮੰਚ ਪੰਜਾਬ ਵੱਲੋਂ ਹਰ ਸਾਲ ਇਕ ਲੱਖ ਰੁਪਏ ਦਾ ਨੰਦ ਲਾਲ ਨੂਰਪੁਰੀ ਪੁਰਸਕਾਰ ਦਿੱਤਾ ਜਾਇਆ ਕਰੇਗਾ, ਤਾਂ ਜੋ ਉਸ ਮਹਾਨ ਗੀਤਕਾਰ ਦੀ ਮਿੱਠੀ ਯਾਦ ਨੂੰ ਤਾਜ਼ਾ ਰੱਖਿਆ ਜਾ ਸਕੇ। ਇਹ ਐਲਾਨ ਕਰਦਿਆਂ ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ ਲਖਵਿੰਦਰ ਸਿੰਘ ਜੌਹਲ ਅਤੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ ਨੇ ਦੱਸਿਆ ਕਿ ਸਾਲ 2022 ਦਾ ਪੁਰਸਕਾਰ ਉਘੇ ਪੰਜਾਬੀ ਕਵੀ - ਗੀਤਕਾਰ ਗੁਰਭਜਨ ਗਿੱਲ ਨੂੰ ਦਿੱਤਾ ਜਾਵੇਗਾ । ਇਕ ਸਾਂਝੇ ਬਿਆਨ ਵਿੱਚ ਉਹਨਾਂ ਕਿਹਾ ਕਿ ਇਹ ਪੁਰਸਕਾਰ ਸਾਫ ਸੁਥਰੀ ਗੀਤਕਾਰੀ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਹਰ ਸਾਲ ਇਹ ਪੁਰਸਕਾਰ ਮੁੱਖ ਰੂਪ ਵਿੱਚ ਇਕ ਗੀਤਕਾਰ/ਕਵੀ ਨੂੰ ਪ੍ਰਦਾਨ ਕੀਤਾ ਜਾਇਆ ਕਰੇਗਾ। ਸੁਰਿੰਦਰ ਸਿੰਘ ਸੁੱਨੜ ਨੇ ਕਿਹਾ ਕਿ ਨੰਦ ਲਾਲ ਨੂਰਪੁਰੀ ਸਾਡੇ ਮਾਣਯੋਗ ਗੀਤਕਾਰ ਸਨ ਅਤੇ ਉਨ੍ਹਾਂ ਦੀ ਯਾਦ ਨੂੰ ਚੇਤਿਆਂ ਵਿੱਚ ਰੱਖਣਾ ਅਤੇ ਉਨ੍ਹਾਂ ਦੀਆਂ ਲਿਖਤਾਂ ਤੋਂ ਪ੍ਰੇਰਨਾ ਲੈਣਾ ਸਾਡਾ ਫਰਜ਼ ਹੈ। ਡਾ ਜੌਹਲ ਨੇ ਆਖਿਆ ਗੁਰਭਜਨ ਗਿੱਲ ਇਕ ਸਮਰੱਥ ਸ਼ਾਇਰ ਦੇ ਨਾਲ ਨਾਲ ਮੰਨੇ ਹੋਏ ਗੀਤਕਾਰ ਵੀ ਹਨ ਤੇ ਉਨਾਂ ਦੇ ਲਿਖੇ ਗੀਤ ਕਈ ਨਾਮੀਂ ਗਾਇਕਾਂ ਤੇ ਗਾਇਕਾਵਾਂ ਜਿਵੇ ਅਮਰਜੀਤ ਗੁਰਦਾਸਪੁਰੀ, ਹੰਸ ਰਾਜ ਹੰਸ, ਹਰਭਜਨ ਮਾਨ,ਜਸਵੀਰ ਜੱਸੀ ਤੇ ਜਗਮੋਹਨ ਕੌਰ ਨੇ ਵੀ ਰਿਕਾਰਡ ਕਰਵਾਏ। ਪ੍ਰੋ ਗਿੱਲ ਨੂੰ ਮਿਲਣ ਵਾਲੇ ਇਸ ਪੁਰਸਕਾਰ ਦੇ ਐਲਾਨ ਉਤੇ ਸਾਹਿਤ ਜਗਤ ਦੀਆਂ ਉਘੀਆਂ ਹਸਤੀਆਂ ਨੇ ਵਧਾਈਆਂ ਦਿੱਤੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ