Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਇੰਡੋ-ਪੈਸੇਫਿਕ ਰਣਨੀਤੀ ਵਿੱਚ ਕੈਨੇਡੀਅਨ ਸੈਨਾਵਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਲਈ ਨਿਵੇਸ਼ ਕਰੇਗਾ ਕੈਨੇਡਾ : ਟਰੂਡੋ

November 18, 2022 09:07 AM

ਥਾਈਲੈਂਡ, 18 ਨਵੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਕੈਨੇਡਾ ਦੀ ਇੰਡੋ-ਪੈਸੇਫਿਕ ਰਣਨੀਤੀ ਵਿੱਚ ਰੀਜਨ ਵਿੱਚ ਕੈਨੇਡੀਅਨ ਹਥਿਆਰਬੰਦ ਸੈਨਾਵਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਤੌਰ ਉੱਤੇ ਨਿਵੇਸ਼ ਕੀਤਾ ਜਾਵੇਗਾ।
ਏਸ਼ੀਆ-ਪੈਸੇਫਿਕ ਇਕਨੌਮਿਕ ਕੋਆਪਰੇਸ਼ਨ ਫੋਰਮ ਵਿੱਚ ਹਿੱਸਾ ਲੈਣ ਲਈ ਟਰੂਡੋ ਥਾਈਲੈਂਡ ਵਿੱਚ ਹਨ। ਜਿ਼ਕਰਯੋਗ ਹੈ ਕਿ ਉੱਤਰੀ ਕੋਰੀਆ ਵੱਲੋਂ ਛੱਡੀ ਗਈ ਮਿਜ਼ਾਈਲ ਦੇ ਜਪਾਨ ਦੇ ਪਾਣੀਆਂ ਨੇੜੇ ਲੈਂਡ ਕਰਨ ਕਾਰਨ ਇਸ ਫੋਰਮ ਤੋਂ ਸਾਰਿਆਂ ਦਾ ਧਿਆਨ ਭਟਕ ਗਿਆ। ਅਮਰੀਕਾ ਵੱਲੋਂ ਜਾਪਾਨ, ਦੱਖਣੀ ਕੋਰੀਆ, ਆਸਟਰੇਲੀਆ, ਨਿਊਜ਼ੀਲੈਂਡ ਤੇ ਕੈਨੇਡਾ ਨਾਲ ਅਚਨਚੇਤੀ ਮੀਟਿੰਗ ਸੱਦੀ ਗਈ। ਇਸ ਦੀ ਮੇਜ਼ਬਾਨੀ ਅਮਰੀਕਾ ਦੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਵੱਲੋਂ ਕੀਤੀ ਗਈ।
ਟਰੂਡੋ ਨੇ ਆਪਣੇ ਪੰਜ ਕੁਲੀਗਜ਼ ਨੂੰ ਦੱਸਿਆ ਕਿ ਉੱਤਰੀ ਕੋਰੀਆ ਖਿਲਾਫ ਲਾਈਆਂ ਜਾਣ ਵਾਲੀਆਂ ਪਾਬੰਦੀਆਂ ਦੀ ਨਿਗਰਾਨੀ ਲਈ ਸੰਯੁਕਤ ਰਾਸ਼ਟਰ ਦੇ ਮਿਸ਼ਨ ਵਿੱਚ ਕੈਨੇਡਾ ਆਪਣੀ ਭੂਮਿਕਾ ਨਿਭਾਉਣੀ ਜਾਰੀ ਰੱਖੇਗਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਉੱਤਰੀ ਕੋਰੀਆ ਵੱਲੋਂ ਚੁੱਕਿਆ ਗਿਆ ਤਾਜ਼ਾ ਕਦਮ ਲਾਪਰਵਾਹੀ ਵਾਲਾ ਹੈ ਤੇ ਇਸ ਤਰ੍ਹਾਂ ਦੀ ਹਰਕਤ ਦੁਬਾਰਾ ਨਹੀਂ ਹੋਣੀ ਚਾਹੀਦੀ।
ਇਸ ਤੋਂ ਪਹਿਲਾਂ ਕਿ ਟਰੂਡੋ ਉੱਤਰੀ ਕੋਰੀਆ ਦੀ ਇਸ ਹਰਕਤ ਲਈ ਹੋਰਨਾਂ ਆਗੂਆਂ ਨਾਲ ਮੁਲਾਕਾਤ ਲਈ ਜਾਂਦੇ ਉਨ੍ਹਾਂ ਐਲਾਨ ਕੀਤਾ ਕਿ ਏਸ਼ੀਆ ਵਿੱਚ ਐਨਰਜੀ ਭਾਈਵਾਲੀ ਕਾਇਮ ਕਰਨ ਲਈ ਕੈਨੇਡਾ ਟੀਮ ਲਾਂਚ ਕਰਨ ਵਾਸਤੇ 13·5 ਮਿਲੀਅਨ ਡਾਲਰ ਖਰਚ ਕਰੇਗਾ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ