Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਪੁਣੇ-ਬੈਂਗਲੁਰੂ ਹਾਈਵੇ 'ਤੇ ਵੱਡਾ ਹਾਦਸਾ, 48 ਵਾਹਨ ਆਪਸ 'ਚ ਟਕਰਾਏ

November 20, 2022 03:54 PM

ਨਵੀਂ ਦਿੱਲੀ 20 ਨਵੰਬਰ (ਪੋਸਟ ਬਿਊਰੋ)- ਪੁਣੇ-ਬੈਂਗਲੁਰੂ ਹਾਈਵੇ 'ਤੇ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਰੀਬ 48 ਵਾਹਨ ਆਪਸ ਵਿੱਚ ਟਕਰਾ ਗਏ। ਇਸ ਘਟਨਾ 'ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਘਟਨਾ ਪੁਣੇ ਨੇੜੇ ਨਵਾਲੇ ਪੁਲ 'ਤੇ ਵਾਪਰੀ। ਇਸ ਹਾਦਸੇ ਤੋਂ ਬਾਅਦ ਹਾਈਵੇਅ 'ਤੇ ਕਈ ਕਿਲੋਮੀਟਰ ਤੱਕ ਜਾਮ ਲੱਗ ਗਿਆ। ਅਜੇ ਤੱਕ ਇਸ ਗੱਲ ਦੀ ਜਾਣਕਾਰੀ ਨਹੀਂ ਮਿਲੀ ਹੈ ਕਿ ਇਹ ਹਾਦਸਾ ਕਿਸ ਕਾਰਨ ਹੋਇਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਣੇ ਫਾਇਰ ਡਿਪਾਰਟਮੈਂਟ ਅਤੇ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ ਦੇ ਕਰਮਚਾਰੀ ਰਾਹਤ ਅਤੇ ਬਚਾਅ ਕਾਰਜ ਲਈ ਮੌਕੇ 'ਤੇ ਪਹੁੰਚ ਗਏ ਹਨ। ਫਿਲਹਾਲ ਇਸ ਘਟਨਾ 'ਚ ਜ਼ਖਮੀ ਹੋਏ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਟਰੱਕ ਦੇ ਕੰਟੇਨਰ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ। ਬ੍ਰੇਕ ਫੇਲ ਹੋਣ ਤੋਂ ਬਾਅਦ ਟਰੱਕ ਨੇ ਕਈ ਵਾਹਨਾਂ ਨੂੰ ਕੁਚਲ ਦਿੱਤਾ। ਪੁਲਿਸ ਮੁਤਾਬਕ ਇਹ ਘਟਨਾ ਰਾਤ 9 ਵਜੇ ਦੀ ਹੈ। ਟਰੱਕ ਨਾਲ ਹੋਏ ਹਾਦਸੇ ਤੋਂ ਬਾਅਦ ਸੜਕ 'ਤੇ ਤੇਲ ਫੈਲ ਗਿਆ, ਜਿਸ ਕਾਰਨ ਹੋਰ ਵਾਹਨਾਂ ਨੂੰ ਬ੍ਰੇਕ ਲਗਾਉਣ 'ਚ ਮੁਸ਼ਕਲ ਆਈ ਅਤੇ ਇਸ ਕਾਰਨ ਕਈ ਵਾਹਨ ਆਪਸ 'ਚ ਟਕਰਾ ਗਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ