Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਕੈਨੇਡੀਅਨ ਫੌਜ ਦੀ ਦਖ਼ਲਅੰਦਾਜ਼ੀ ਲਈ ਹਾਇਤੀ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀ ਸਹਿਮਤੀ ਜ਼ਰੂਰੀ : ਟਰੂਡੋ

November 20, 2022 10:15 PM

ਟਿਊਨੇਸ਼ੀਆ, 20 ਨਵੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ ਨੂੰ ਇਹ ਸਪਸ਼ਟ ਕੀਤਾ ਕਿ ਹਾਇਤੀ ਵਿੱਚ ਕੈਨੇਡੀਅਨ ਫੌਜ ਦੀ ਦਖਲ ਉਦੋਂ ਤੱਕ ਨਹੀਂ ਹੋ ਸਕਦੀ ਜਦੋਂ ਤੱਕ ਉਸ ਦੇਸ਼ ਦੀਆਂ ਸਾਰੀਆਂ ਸਿਆਸੀ ਧਿਰਾਂ ਇਸ ਲਈ ਸਹਿਮਤ ਨਹੀਂ ਹੁੰਦੀਆਂ।
ਟਰੂਡੋ ਵੱਲੋਂ ਟਿਊਨੇਸ਼ੀਆ ਤੋਂ ਇਹ ਬਿਆਨ ਜਾਰੀ ਕੀਤਾ ਗਿਆ। ਇੱਥੇ ਕਰਵਾਈ ਗਈ ਦੋ ਰੋਜ਼ਾ ਸਾਲਾਨਾ ਫਰੈਂਕੋਫੋਨੀ ਸਿਖਰ ਵਾਰਤਾ ਵਿੱਚ ਹਾਇਤੀ ਬਾਰੇ ਵੀ ਆਗੂਆਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ। ਹਾਇਤੀ ਵਿੱਚ ਸਥਿਰਤਾ ਲਿਆਉਣ ਲਈ ਟਰੂਡੋ ਨੇ 16·5 ਮਿਲੀਅਨ ਡਾਲਰ ਦੀ ਮਦਦ ਦਾ ਐਲਾਨ ਕੀਤਾ। ਹਾਇਤੀ ਵਿੱਚ ਹਾਲਾਤ ਕਾਫੀ ਨਾਜ਼ੁਕ ਮੋੜ ਅਖ਼ਤਿਆਰ ਕਰ ਚੁੱਕੇ ਹਨ। ਗੈਂਗਜ਼ ਵੱਲੋਂ ਫਿਊਲ ਤੇ ਰੋਜ਼ਾਨਾਂ ਕੰਮ ਵਿੱਚ ਆਉਣ ਵਾਲੇ ਸਮਾਨ ਦੀ ਸਪਲਾਈ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਗਿਆ ਹੈ ਤੇ ਉੱਥੇ ਹੈਜਾ ਵੀ ਫੈਲਿਆ ਹੋਇਆ ਹੈ। ਟਰੂਡੋ ਨੇ ਆਖਿਆ ਕਿ ਉਨ੍ਹਾਂ ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਆਰਥਿਕ ਮਦਦ ਦਾ ਅੱਧਾ ਹਿੱਸਾ ਲੋਕਾਂ ਦੀ ਕਈ ਪੱਖਾਂ ਤੋਂ ਮਦਦ ਲਈ ਖਰਚਿਆ ਜਾਵੇਗਾ ਤੇ ਬਾਕੀ ਹਿੱਸਾ ਭ੍ਰਿਸ਼ਟਾਚਾਰ ਨੂੰ ਤੇ ਲਿੰਗ ਦੇ ਅਧਾਰ ਉੱਤੇ ਕੀਤੀ ਜਾਣ ਵਾਲੀ ਹਿੰਸਾ ਨੂੰ ਰੋਕਣ ਲਈ ਖਰਚਿਆ ਜਾਵੇਗਾ।
ਪਰ ਹਾਇਤੀ ਸਰਕਾਰ ਨੇ ਗੈਂਗਜ਼ ਉੱਤੇ ਨਕੇਲ ਕੱਸਣ ਲਈ ਕੌਮਾਂਤਰੀ ਪੱਧਰ ਉੱਤੇ ਫੌਜ ਵੱਲੋਂ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ। ਅਮਰੀਕਾ ਵੱਲੋਂ ਇਸ ਮੌਕੇ ਇਹ ਆਖਿਆ ਗਿਆ ਹੈ ਕਿ ਫੌਜੀ ਦਖਲ ਲਈ ਕੈਨੇਡਾ ਬਿਹਤਰ ਭੂਮਿਕਾ ਨਿਭਾਅ ਸਕਦਾ ਹੈ।ਐਤਵਾਰ ਨੂੰ ਟਰੂਡੋ ਨੇ ਆਖਿਆ ਕਿ ਕੈਨੇਡਾ ਕੈਰੇਬੀਅਨ ਗਵਰਮੈਂਟਸ ਆਰਗੇਨਾਈਜੇ਼ਸ਼ਨ ਕੈਰੀਕੌਮ ਨਾਲ ਰਲ ਕੇ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰ ਰਿਹਾ ਹੈ ਕਿ ਕੌਮਾਂਤਰੀ ਕਮਿਊਨਿਟੀ ਇਸ ਸਥਿਤੀ ਵਿੱਚ ਕਿਸ ਤਰ੍ਹਾਂ ਮਦਦ ਕਰ ਸਕਦੀ ਹੈ। ਟਰੂਡੋ ਨੇ ਆਖਿਆ ਕਿ ਇਸ ਲਈ ਹਾਇਤੀ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਦੀ ਰਾਇ ਜਾਨਣਾ ਵੀ ਬਹੁਤ ਜ਼ਰੂਰੀ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ