Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਸਰਕਾਰ ਤੇ ਐਜੂਕੇਸ਼ਨ ਵਰਕਰਜ਼ ਦਰਮਿਆਨ ਸਮਝੌਤਾ ਸਿਰੇ ਚੜ੍ਹਿਆ, ਹੜਤਾਲ ਟਲੀ

November 20, 2022 10:17 PM

ਓਨਟਾਰੀਓ, 20 ਨਵੰਬਰ (ਪੋਸਟ ਬਿਊਰੋ) : ਐਤਵਾਰ ਦੁਪਹਿਰ ਨੂੰ ਓਨਟਾਰੀਓ ਸਰਕਾਰ ਤੇ ਐਜੂਕੇਸ਼ਨ ਵਰਕਰਜ਼ ਦਰਮਿਆਨ ਸਮਝੌਤਾ ਸਿਰੇ ਚੜ੍ਹਨ ਤੋਂ ਬਾਅਦ ਹੜਤਾਲ ਦਾ ਖਤਰਾ ਟਲ ਗਿਆ।

ਫੋਰਡ ਸਰਕਾਰ ਤੇ ਕੈਨੇਡੀਅਨ ਯੂਨੀਅਨ ਆਫ ਪਬਲਿਕ ਇੰਪਲੌਈਜ਼ (ਕੂਪ) ਦਰਮਿਆਨ ਵੀਕੈਂਡ ਉੱਤੇ ਚੱਲੀ ਗੱਲਬਾਤ ਤੋਂ ਬਾਅਦ ਹੀ ਇਹ ਸਮਝੌਤਾ ਸਿਰੇ ਚੜ੍ਹ ਸਕਿਆ। ਇਸ ਮਗਰੋਂ ਯੂਨੀਅਨ ਦੀ ਬਾਰਗੇਨਿੰਗ ਟੀਮ ਨੇ ਆਖਿਆ ਕਿ ਕੱਲ੍ਹ ਸਵੇਰੇ ਕੋਈ ਹੜਤਾਲ ਨਹੀਂ ਹੋਵੇਗੀ।ਉਨ੍ਹਾਂ ਆਖਿਆ ਕਿ ਸਾਡੇ ਸਾਰੇ ਮੈਂਬਰ ਸਵੇਰ ਤੋਂ ਸਕੂਲ ਆਉਣਗੇ ਤੇ ਪੜ੍ਹਾਈ ਵਿੱਚ ਬੱਚਿਆਂ ਦੀ ਮਦਦ ਕਰਨਗੇ।ਇਸ ਡੀਲ ਦੀ ਕੂਪ ਮੈਂਬਰਾਂ ਵੱਲੋਂ ਪੁਸ਼ਟੀ ਕੀਤੀ ਜਾਣੀ ਬਹੁਤ ਜ਼ਰੂਰੀ ਹੈ। ਇਸ ਸਬੰਧ ਵਿੱਚ ਵੋਟਿੰਗ ਵੀਰਵਾਰ ਨੂੰ ਸ਼ੁਰੂ ਹੋਵੇਗੀ ਤੇ ਅਗਲੇ ਹਫਤੇ ਤੱਕ ਮੁਕੰਮਲ ਹੋ ਜਾਵੇਗੀ।
ਕੂਪ ਦੇ ਓਨਟਾਰੀਓ ਸਕੂਲ ਬੋਰਡ ਕਾਊਂਸਲ ਆਫ ਯੂਨੀਅਨ (ਓਐਸਬੀਸੀਯੂ) ਦੀ ਪ੍ਰੈਜ਼ੀਡੈਂਟ ਲੌਰਾ ਵਾਲਟਨ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਗੱਲਬਾਤ ਦੇ 170 ਦਿਨਾਂ ਬਾਅਦ ਟੀਮ ਇਸ ਸਮਝੌਤੇ ਉੱਤੇ ਪਹੁੰਚੀ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਕਿ ਇਸ ਡੀਲ ਵਿੱਚ ਕੀ ਕੀ ਤੈਅ ਹੋਇਆ ਹੈ।
ਵਾਲਟਨ ਅਨੁਸਾਰ ਸਰਕਾਰ ਵੱਲੋਂ ਨਵੀਆਂ ਸੇਵਾਵਾਂ ਲਈ ਕੋਈ ਨਵੇਂ ਪੈਸੇ ਦੇਣ ਦਾ ਵਾਅਦਾ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਇਹ ਡੀਲ ਪਸੰਦ ਨਹੀਂ ਆਈ। ਵਾਲਟਨ ਨੇ ਆਖਿਆ ਕਿ ਸੈਂਟਰਲ ਬਾਰਗੇਨਿੰਗ ਟੀਮ ਨੇ ਉਨ੍ਹਾਂ ਨੂੰ ਡੀਲ ਸਵੀਕਾਰਨ ਲਈ ਆਖਿਆ ਤੇ ਇਸ ਲਈ ਉਨ੍ਹਾਂ ਵੱਲੋਂ ਇਹ ਡੀਲ ਸਵੀਕਾਰੀ ਜਾ ਰਹੀ ਹੈ।ਜਿ਼ਕਰਯੋਗ ਹੈ ਕਿ ਜੇ ਕੂਪ ਮੈਂਬਰਾਂ ਵੱਲੋਂ ਇਸ ਡੀਲ ਉੱਤੇ ਮੋਹਰ ਨਹੀਂ ਲਾਈ ਜਾਂਦੀ ਤਾਂ ਯੂਨੀਅਨ ਤੇ ਪ੍ਰੋਵਿੰਸ ਮੁੜ ਗੱਲਬਾਤ ਸ਼ੁਰੂ ਕਰਨਗੇ।
ਓਨਟਾਰੀਓ ਦੇ ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਆਖਿਆ ਕਿ ਇਹ ਸਾਰੀਆਂ ਧਿਰਾਂ ਲਈ ਸਕਾਰਾਤਮਕ ਸਮਝੌਤਾ ਹੈ। ਇਸ ਦਾ ਸੱਭ ਤੋਂ ਵੱਡਾ ਫਾਇਦਾ ਸਾਡੇ ਬੱਚਿਆਂ ਨੂੰ ਹੋਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ