Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਮੰਗਲੁਰੂ ਆਟੋ ਬਲਾਸਟ ਦੇ ਮੁਲਜ਼ਮ ਸੀ ਆਈਐਸਆਈਐਸ ਦੇ ਸੰਪਰਕ 'ਚ

November 21, 2022 11:12 AM

ਮੰਗਲੁਰੂ, 21 ਨਵੰਬਰ (ਪੋਸਟ ਬਿਊਰੋ)- ਮੰਗਲੁਰੂ ਧਮਾਕੇ ਦਾ ਮੁੱਖ ਮੁਲਜ਼ਮ ਆਈਐਸਆਈਐਸ ਹੈਂਡਲਰ ਦੇ ਸੰਪਰਕ ਵਿੱਚ ਸੀ। ਇਸ ਦਾ ਖੁਲਾਸਾ ਕਰਦਿਆਂ ਏਡੀਜੀਪੀ ਲਾਅ ਐਂਡ ਆਰਡਰ (ਏਡੀਜੀਪੀ ਐਲ ਐਂਡ ਓ) ਆਲੋਕ ਕੁਮਾਰ ਨੇ ਅੱਜ ਦੱਸਿਆ ਕਿ ਸ਼ਰੀਕ ਮੰਗਲੁਰੂ ਵਿੱਚ ਹੋਏ ਆਟੋ ਬਲਾਸਟ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ। ਇਸ ਧਮਾਕੇ 'ਚ ਸ਼ਰੀਕ ਖੁਦ 45 ਫੀਸਦੀ ਝੁਲਸ ਗਿਆ ਹੈ। ਆਲੋਕ ਕੁਮਾਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸ਼ਿਵਮੋਗਾ ਦੇ ਤੀਰਥਹੱਲੀ ਦੇ ਰਹਿਣ ਵਾਲੇ ਸ਼ਰੀਕ ਦੀ ਪਛਾਣ ਲਈ ਪਰਿਵਾਰਕ ਮੈਂਬਰਾਂ ਵੱਲੋਂ ਮੰਗਲੁਰੂ ਹਸਪਤਾਲ ਲਿਆਂਦਾ ਗਿਆ। ਸ਼ਰੀਕ ਦੇ ਮੈਸੂਰ ਦੇ ਘਰ ਤੋਂ ਬੰਬ ਬਣਾਉਣ ਵਾਲੀ ਸਮੱਗਰੀ ਮਿਲੀ ਹੈ। ਫਰਜ਼ੀ ਆਧਾਰ ਕਾਰਡ ਦੇ ਜ਼ਰੀਏ ਉਹ ਮੈਸੂਰ 'ਚ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ।
ਉਨ੍ਹਾਂ ਕਿਹਾ ਕਿ ਸ਼ਰੀਕ ਆਈਐਸਆਈਐਸ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਸੀ। ਡਾਰਕ ਵੈੱਬ ਰਾਹੀਂ ਆਈਐਸਆਈਐਸ ਹੈਂਡਲਰਾਂ ਦੇ ਸੰਪਰਕ ਵਿੱਚ ਸੀ। 19 ਸਤੰਬਰ ਨੂੰ, ਸ਼ਰੀਕ ਨੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਸ਼ਿਵਮੋਗਾ ਵਿੱਚ ਤੁੰਗਾ ਭਾਦਰਾ ਨਦੀ ਦੇ ਕਿਨਾਰੇ ਇੱਕ ਜੰਗਲ ਵਿੱਚ ਇੱਕ ਟਰਾਇਲ ਧਮਾਕਾ ਵੀ ਕੀਤਾ ਸੀ। 20 ਸਤੰਬਰ ਨੂੰ ਪੁਲਿਸ ਨੇ ਮੇਜਰ ਮੁਨੀਰ ਅਤੇ ਸਈਅਦ ਯਾਸੀਨ ਨੂੰ ਗ੍ਰਿਫਤਾਰ ਕੀਤਾ ਸੀ। ਪਰ ਸ਼ਰੀਕ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਇਸ ਤੋਂ ਬਾਅਦ ਉਹ ਚੋਰੀ ਕੀਤੇ ਆਧਾਰ ਕਾਰਡ ਨਾਲ ਕਿਰਾਏ 'ਤੇ ਮਕਾਨ ਲੈ ਕੇ ਮੈਸੂਰ 'ਚ ਬੰਬ ਬਣਾਉਣ ਦਾ ਅਭਿਆਸ ਕਰ ਰਿਹਾ ਸੀ।
19 ਨਵੰਬਰ ਦੀ ਸ਼ਾਮ ਨੂੰ ਉਹ ਅਜਿਹੇ ਹੀ ਇੱਕ ਕੂਕਰ ਬੰਬ ਨਾਲ ਇੱਕ ਆਟੋ ਰਿਕਸ਼ਾ ਵਿੱਚ ਸਵਾਰ ਹੋ ਕੇ ਪੰਪਵੈੱਲ ਇਲਾਕੇ ਵਿੱਚ ਜਾਣਾ ਚਾਹੁੰਦਾ ਸੀ। ਪਰ ਜਦੋਂ ਆਟੋ ਕੰਕਨਦੀ ਇਲਾਕੇ ਵਿੱਚੋਂ ਲੰਘ ਰਿਹਾ ਸੀ ਤਾਂ ਕੁੱਕਰ ਬੰਬ ਧਮਾਕਾ ਹੋ ਗਿਆ। ਜਿਸ ਵਿੱਚ ਮੁੱਖ ਮੁਲਜ਼ਮ ਸ਼ਰੀਕ ਅਤੇ ਆਟੋ ਰਿਕਸ਼ਾ ਚਾਲਕ ਪੁਰਸ਼ੋਤਮ ਜ਼ਖ਼ਮੀ ਹੋ ਗਏ।
ਸਾਲ 2020 'ਚ ਸ਼ਰੀਕ ਖਿਲਾਫ ਮੰਗਲੁਰੂ 'ਚ ਕੰਧਾਂ 'ਤੇ ਗ੍ਰੈਫਿਟੀ ਰਾਹੀਂ ਦੇਸ਼ ਵਿਰੋਧੀ ਨਾਅਰੇ ਲਿਖਣ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਕੁਝ ਦਿਨ ਜੇਲ੍ਹ ਵਿਚ ਰਹਿਣ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼