Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਹਿੰਸਕ ਅਗਵਾਕਾਂਡ ਨੂੰ ਅੰਜਾਮ ਦੇਣ ਵਾਲੇ ਦੋ ਮਸ਼ਕੂਕਾਂ ਦੀ ਭਾਲ ਕਰ ਰਹੀ ਹੈ ਪੁਲਿਸ

November 21, 2022 10:37 PM

ਟੋਰਾਂਟੋ, 21 ਨਵੰਬਰ (ਪੋਸਟ ਬਿਊਰੋ) : ਪਿਛਲੇ ਹਫਤੇ ਸਕਾਰਬਰੋ ਟਾਊਨ ਸੈਂਟਰ ਦੇ ਨੇੜੇ ਵਾਪਰੇ ਹਿੰਸਕ ਅਗਵਾਕਾਂਡ ਤੇ ਹਮਲੇ ਦੇ ਸਬੰਧ ਵਿੱਚ ਟੋਰਾਂਟੋ ਪੁਲਿਸ ਵੱਲੋਂ ਦੋ ਮਸ਼ਕੂਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਘਟਨਾ 17 ਨਵੰਬਰ ਨੂੰ ਦੁਪਹਿਰੇ 3:45 ਦੇ ਨੇੜੇ ਤੇੜੇ ਵਾਪਰੀ। ਜਾਂਚਕਾਰਾਂ ਅਨੁਸਾਰ ਇੱਕ ਵਿਅਕਤੀ ਨੂੰ ਧੱਕੇ ਨਾਲ ਤਿੰਨ ਮਸ਼ਕੂਕਾਂ ਵੱਲੋਂ ਗੱਡੀ ਵਿੱਚ ਬਿਠਾਇਆ ਗਿਆ ਤੇ ਕਈ ਘੰਟਿਆਂ ਤੱਕ ਉਸ ਦੀ ਕੁੱਟ ਮਾਰ ਵੀ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਇਸ ਵਿਅਕਤੀ ਕੋਲੋਂ ਬੰਦੂਕ ਦੀ ਨੋਕ ਉੱਤੇ ਗਹਿਣੇ ਵੀ ਲੁੱਟੇ ਗਏ। ਪੁਲਿਸ ਨੇ ਦੱਸਿਆ ਕਿ ਕਈ ਘੰਟੇ ਬਾਅਦ ਇਹ ਵਿਅਕਤੀ ਇਨ੍ਹਾਂ ਮਸ਼ਕੂਕਾਂ ਦੇ ਚੰਗੁਲ ਵਿੱਚੋਂ ਬਚ ਨਿਕਲਣ ਵਿੱਚ ਕਾਮਯਾਬ ਹੋ ਗਿਆ। ਇਸ ਅਗਵਾਕਾਂਡ ਦੇ ਸਬੰਧ ਵਿੱਚ ਥੋੜ੍ਹੇ ਹੋਰ ਵੇਰਵੇ ਵੀ ਮੁਹੱਈਆ ਕਰਵਾਏ ਗਏ ਹਨ।
ਇਸ ਘਟਨਾ ਤੋਂ ਅਗਲੇ ਦਿਨ ਟੋਰਾਂਟੋ ਦੇ 21 ਸਾਲਾ ਸੁਲੀਆਮਨ ਸੂਫੀ ਨੂੰ ਹਿਰਾਸਤ ਵਿੱਚ ਲਿਆ ਗਿਆ। ਉਸ ਉੱਤੇ ਕਿਡਨੈਪਿੰਗ, ਧੱਕੇ ਨਾਲ ਕਿਸੇ ਨੂੰ ਬੰਦੀ ਬਣਾ ਕੇ ਰੱਖਣ, ਹਥਿਆਰ ਨਾਲ ਲੁੱਟਮਾਰ ਕਰਨ, ਸਰੀਰ ਨੂੰ ਨੁਕਸਾਨ ਪਹੁੰਚਾਉਣ ਲਈ ਹਮਲਾ, ਗੱਡੀ ਚੋਰੀ ਕਰਨ ਤੇ ਧਮਕਾ ਕੇ ਪੈਸੇ ਵਸੂਲਣ ਆਦਿ ਵਰਗੇ ਦੋਸ਼ ਹਨ।ਅਜੇ ਇਹ ਦੋਸ਼ ਅਦਾਲਤ ਵਿੱਚ ਸਿੱਧ ਨਹੀਂ ਹੋਏ ਹਨ।
ਪੁਲਿਸ ਅਜੇ ਦੋ ਹੋਰਨਾਂ ਮਸ਼ਕੂਕਾਂ ਦੀ ਭਾਲ ਵੀ ਕਰ ਰਹੀ ਹੈ। 23 ਸਾਲਾ ਮੁਹਸਿਨ ਸੂਫੀ ਤੇ 20 ਸਾਲਾ ਅਬਦੁਲਹਾਈ ਪਟੇਲ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਸੂਫੀ ਬਾਰੇ ਦਿੱਤੀ ਗਈ ਜਾਣਕਾਰੀ ਅਨੁਸਾਰ ਉਹ ਛੇ ਫੁੱਟ ਲੰਮਾਂ, 150 ਪਾਊਂਡ ਵਜ਼ਨੀ ਤੇ ਦਰਮਿਆਨੀ ਕੱਦਕਾਠੀ ਵਾਲਾ ਹੈ ਤੇ ਉਸ ਦੇ ਵਾਲਾਂ ਦਾ ਰੰਗ ਕਾਲਾ ਹੈ। ਪਟੇਲ ਦਾ ਕੱਦ ਪੰਜ ਫੁੱਟ ਨੌਂ ਇੰਚ, ਵਜ਼ਨ 220 ਪਾਊਂਡ ਤੇ ਵਾਲਾਂ ਦਾ ਰੰਗ ਕਾਲਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ