Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਸਿੱਖ ਕੌਂਸਲ ਆਫ਼ ਸਕਾਟਲੈਂਡ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੇ ਬੱਚਿਆਂ ਦੀ ਸਿੱਖਿਆ ਲਈ ਇਕੱਤਰ ਕੀਤੀ ਦਾਨ ਰਾਸ਼ੀ

November 22, 2022 02:00 AM

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਿੱਖ ਕੌਂਸਲ ਆਫ ਸਕਾਟਲੈਂਡ ਇੱਕ ਵੱਕਾਰੀ, ਸਮਾਜ ਸੇਵੀ ਸੰਸਥਾ ਵਜੋਂ ਜਾਣੀ ਜਾਂਦੀ ਹੈ। ਸਕਾਟਲੈਂਡ ਤੋਂ ਸੰਚਾਲਿਤ ਇਸ ਸੰਸਥਾ ਵੱਲੋਂ ਸਮੇਂ ਸਮੇਂ ‘ਤੇ ਮੱਧ ਪ੍ਰਦੇਸ ਵਸਦੇ ਸਿਕਲੀਗਰ ਵਣਜਾਰੇ ਸਿੱਖਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੱਕਣ ਲਈ ਸਮਾਗਮ ਕੀਤੇ ਜਾਂਦੇ ਹਨ। ਗਲਾਸਗੋ ਦੇ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਵਿਖੇ ਬੱਚਿਆਂ ਦਾ ਫੰਡ ਰੇਜ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ‘ਚ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। ਸਿੱਖ ਕੌਂਸਲ ਆਫ ਸਕਾਟਲੈਂਡ ਸੰਸਥਾ ਦਾ ਮੰਨਣਾ ਹੈ ਕਿ ਜੇਕਰ ਅਸੀਂ ਕਿਸੇ ਨੂੰ ਆਰਥਿਕ ਦਾਨ ਦਿੰਦੇ ਹਾਂ ਤਾਂ ਉਸ ਤੋਂ ਬਿਹਤਰ ਇਹ ਹੈ ਕਿ ਕਿਸੇ ਬੱਚੇ ਨੂੰ ਵਿੱਦਿਆ ਦਾ ਦਾਨ ਦਿੱਤਾ ਜਾਵੇ ਤਾਂ ਉਹ ਆਪਣੀਆਂ ਆਉਣ ਵਾਲੀਆਂ ਕੁਲਾਂ ਦਾ ਜੀਵਨ ਸੁਧਾਰ ਸਕਦਾ ਹੈ। ਸਿੱਖ ਕੌਂਸਲ ਆਫ ਸਕਾਟਲੈਂਡ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਬੱਚਿਆਂ ਨੇ ਵੱਖ ਵੱਖ ਖੇਡਾਂ ਵਿੱਚ ਹਿੱਸਾ ਲੈ ਕੇ ਨਾਲ ਹੀ ਸਿਕਲੀਗਰ ਵਣਜਾਰੇ ਸਿੱਖਾਂ ਦੇ ਬੱਚਿਆਂ ਲਈ ਫੰਡ ਵੀ ਇਕੱਤਰ ਕੀਤਾ। ਇਸ ਸਮੇਂ ਸ੍ਰ: ਸੁਲੱਖਣ ਸਿੰਘ, ਗੁਰਦੀਪ ਸਿੰਘ ਸਮਰਾ, ਡਾ: ਇੰਦਰਜੀਤ ਸਿੰਘ, ਸਰਦਾਰਾ ਸਿੰਘ ਜੰਡੂ, ਜਗਦੀਸ਼ ਸਿੰਘ ਵੱਲੋਂ ਜਿੱਥੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਗਿਆ ਉੱਥੇ ਇਸ ਸਮੇਂ ਪਹੁੰਚੇ ਮਾਪਿਆਂ ਅਤੇ ਬੱਚਿਆਂ ਦਾ ਵੀ ਬਹੁਤ ਧੰਨਵਾਦ ਕੀਤਾ ਗਿਆ, ਜਿਹਨਾਂ ਨੇ ਇਸ ਸਮਾਗਮ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਸਿੱਖ ਕੌਂਸਿਲ ਆਫ਼ ਸਕਾਟਲੈਂਡ ਨੇ ਐਲਬਰਟ ਡਰਾਈਵ ਗੁਰਦੁਆਰਾ ਵਿਖੇ ਫੰਡ ਰੇਜ਼ਿੰਗ ਸਮਾਗਮ ਵਿੱਚ 4000 ਪੌੰਡ ਦੀ ਸਹਾਇਤਾ ਰਾਸ਼ੀ ਇਕੱਤਰ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ