Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਪ੍ਰਸਿੱਧ ਗਾਇਕ ਕੁਲਦੀਪ ਪੁਰੇਵਾਲ ਦਾ ਸਕਾਟਲੈਂਡ ਵਿਚ ਸਨਮਾਨ

November 22, 2022 02:04 AM

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) 1990 ਦੇ ਦਹਾਕੇ ਦੇ ਨੇੜ ਤੇੜ ਕੁਲਦੀਪ ਪੁਰੇਵਾਲ ਨਾਮ ਦੀ ਬੁਲੰਦ ਆਵਾਜ਼ ਦਾ ਆਗਮਨ ਹੋਇਆ ਤਾਂ "ਹਾਏ ਰੱਬਾ ਸੋਹਣਿਆਂ ਨੂੰ ਕੀ ਮਿਲਦਾ, ਆਸ਼ਕਾਂ ਨੂੰ ਐਨਾ ਤੜਫਾ ਕੇ" ਗੀਤ ਗਲੀਆਂ ਮੁਹੱਲਿਆਂ 'ਚ ਗੂੰਜ ਉੱਠਿਆ। ਕੈਸੇਟਾਂ ਵਾਲੇ ਦੌਰ ਵਿੱਚ ਹਿੱਟ ਗੀਤਾਂ ਰਾਹੀਂ ਸਰਗਰਮ ਰਹੇ ਗਾਇਕ ਕੁਲਦੀਪ ਪੁਰੇਵਾਲ ਹੁਣ ਵੀ ਓਨੀ ਹੀ ਸਰਗਰਮੀ ਨਾਲ ਹੀ ਗਾਇਕੀ ਖੇਤਰ ਵਿੱਚ ਹਾਜ਼ਰ ਹਨ। ਆਪਣੇ ਨਵੇਂ ਗੀਤ ਦੀ ਵੀਡੀਓ ਦੇ ਫਿਲਮਾਂਕਣ ਲਈ ਸਕਾਟਲੈਂਡ ਪਹੁੰਚੇ ਕੁਲਦੀਪ ਪੁਰੇਵਾਲ ਦੀ ਆਮਦ 'ਤੇ ਉਹਨਾਂ ਦੇ ਮਿੱਤਰਾਂ ਵੱਲੋਂ ਬਹੁਤ ਹੀ ਪਿਆਰ ਸਹਿਤ ਜੀ ਆਇਆਂ ਨੂੰ ਕਿਹਾ ਗਿਆ। ਇਸ ਸਮੇਂ ਸਕਾਟਲੈਂਡ ਦੇ ਉੱਘੇ ਕਾਰੋਬਾਰੀ ਲਖਵੀਰ ਸਿੰਘ ਸਿੱਧੂ ਤੇ ਪਰਮਜੀਤ ਸਿੰਘ ਪੁਰੇਵਾਲ, ਸੋਢੀ ਬਾਗੜੀ ਦੀ ਅਗਵਾਈ ਵਿੱਚ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਪੰਜ ਦਰਿਆ ਟੀਮ ਵੱਲੋਂ ਤਿਆਰ ਵਿਸ਼ੇਸ਼ ਪ੍ਰਸੰਸਾ ਪੱਤਰ ਲਖਵੀਰ ਸਿੰਘ ਸਿੱਧੂ ਵੱਲੋਂ ਭੇਂਟ ਕੀਤਾ ਗਿਆ। ਇਸ ਸਮੇਂ ਬੋਲਦਿਆਂ ਲਖਵੀਰ ਸਿੰਘ ਸਿੱਧੂ ਨੇ ਕਿਹਾ ਕੁਲਦੀਪ ਪੁਰੇਵਾਲ ਨੇ ਹਮੇਸ਼ਾ ਹੀ ਸਮੇੰ ਦੀ ਨਬਜ਼ ਟੋਂਹਦੇ ਗੀਤ ਗਾਏ ਹਨ, ਇਹੀ ਵਜ੍ਹਾ ਹੈ ਕਿ ਉਹ ਨਿਰੰਤਰ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਵਸੇ ਹੋਏ ਹਨ। ਉਹਨਾਂ ਕਿਹਾ ਕਿ ਸਕਾਟਲੈਂਡ ਵਸਦੇ ਉਹਨਾਂ ਦੇ ਸਮੂਹ ਮਿੱਤਰਾਂ ਨੂੰ ਕੁਲਦੀਪ ਪੁਰੇਵਾਲ ਦੀਆਂ ਪ੍ਰਾਪਤੀਆਂ 'ਤੇ ਅਕਹਿ ਤੇ ਅਥਾਹ ਮਾਣ ਹੈ। ਪਰਮਜੀਤ ਸਿੰਘ ਪੁਰੇਵਾਲ ਨੇ ਕਿਹਾ ਕਿ ਕੁਲਦੀਪ ਪੁਰੇਵਾਲ ਨੇ ਜਿੱਥੇ ਪੰਜਾਬ ਰਹਿੰਦਿਆਂ ਗਾਇਕੀ ਦਾ ਸੁਨਹਿਰੀ ਦੌਰ ਮਾਣਿਆ ਹੈ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਗਾਏ ਉੱਥੇ ਯੂਕੇ ਵਸਣ ਉਪਰੰਤ ਵੀ ਆਪਣੇ ਸੰਗੀਤਕ ਸਫ਼ਰ ਵਿੱਚ ਖੜੋਤ ਨਹੀਂ ਆਉਣ ਦਿੱਤੀ। ਸਨਮਾਨ ਉਪਰੰਤ ਗਾਇਕ ਕੁਲਦੀਪ ਪੁਰੇਵਾਲ ਨੇ ਕਿਹਾ ਕਿ ਸਕਾਟਲੈਂਡ ਜਿੱਥੇ ਕੁਦਰਤੀ ਨਜ਼ਾਰਿਆਂ ਕਰਕੇ ਖੂਬਸੂਰਤ ਹੈ ਉੱਥੇ ਮਾਣਮੱਤੇ ਯਾਰਾਂ ਕਰਕੇ ਹੋਰ ਵੀ ਵਧੇਰੇ ਖੂਬਸੂਰਤ ਹੈ। ਕਾਮਨਾ ਕਰਦਾ ਹਾਂ ਕਿ ਇਹਨਾਂ ਦੋਸਤਾਂ ਮਿੱਤਰਾਂ ਦੀਆਂ ਮਹਿਫਲਾਂ ਇਉਂ ਹੀ ਲਗਦੀਆਂ ਰਹਿਣ। ਇਸ ਸਮੇਂ ਲਖਵੀਰ ਸਿੰਘ ਸਿੱਧੂ, ਬੌਬੀ ਨਿੱਝਰ, ਜਸਪ੍ਰੀਤ ਖਹਿਰਾ, ਕੁਲਵੰਤ ਸਹੋਤਾ, ਸਰਬਜੀਤ ਪੱਡਾ, ਅਮਨ ਜੌਹਲ, ਦੀਪ ਗਿੱਲ, ਸੋਢੀ ਬਾਗੜੀ, ਪਰਮਜੀਤ ਪੁਰੇਵਾਲ, ਗੈਰੀ ਸਿੱਧੂ, ਮੰਗਲ ਸਿੰਘ ਕੂਨਰ, ਪ੍ਰਾਨ ਪੱਲੀ, ਸੁਖ ਸਿੰਧਰ, ਮੋਹਨ ਸਿੰਧਰ, ਅੰਮ੍ਰਿੰਤਪਾਲ ਸਿੰਧਰ, ਸ਼ੀਰਾ ਚਾਹਲ, ਤਾਜ਼ੀ ਪੱਡਾ, ਬੌਬੀ ਸਮਰਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ